Tue, Feb 3, 2026
Whatsapp

Bikram Singh Majithia ਦੀ ਰਿਹਾਈ ਨਾਲ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ; ਵੰਡੇ ਲੱਡੂ, ਦਿੱਤੀਆਂ ਵਧਾਈਆਂ

ਅਕਾਲੀ ਵਰਕਰਾਂ ਨੇ ਕਿਹਾ ਕਿ ਮਜੀਠੀਆ ਦੀ ਰਿਹਾਈ ਸੱਚ ਦੀ ਜਿੱਤ ਹੈ ਅਤੇ ਇਸ ਨਾਲ ਪਾਰਟੀ ਵਰਕਰਾਂ ਦਾ ਮਨੋਬਲ ਕਾਫ਼ੀ ਵਧਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਮਜੀਠੀਆ ਖ਼ਿਲਾਫ਼ ਰਾਜਨੀਤਿਕ ਬਦਲਾਖੋਰੀ ਤਹਿਤ ਬਣਾਏ ਗਏ ਕੇਸ ਅਦਾਲਤ ਵਿੱਚ ਟਿਕ ਨਹੀਂ ਸਕੇ, ਜਿਸ ਕਾਰਨ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਮਿਲੀ ਹੈ।

Reported by:  PTC News Desk  Edited by:  Aarti -- February 03rd 2026 08:45 PM
Bikram Singh Majithia ਦੀ ਰਿਹਾਈ ਨਾਲ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ; ਵੰਡੇ ਲੱਡੂ, ਦਿੱਤੀਆਂ ਵਧਾਈਆਂ

Bikram Singh Majithia ਦੀ ਰਿਹਾਈ ਨਾਲ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ; ਵੰਡੇ ਲੱਡੂ, ਦਿੱਤੀਆਂ ਵਧਾਈਆਂ

Bikram Singh Majithia News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਉਪਰੰਤ ਜੇਲ੍ਹ ਤੋਂ ਰਿਹਾਅ ਹੋਣ ਦੀ ਖ਼ਬਰ ਨਾਲ ਨੰਗਲ ਸਮੇਤ ਇਲਾਕੇ ਭਰ ਵਿੱਚ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਨੰਗਲ ਵਿਖੇ ਅਕਾਲੀ ਵਰਕਰਾਂ ਵੱਲੋਂ ਇਕੱਠੇ ਹੋ ਕੇ ਲੱਡੂ ਵੰਡੇ ਗਏ ਅਤੇ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ।

ਅਕਾਲੀ ਵਰਕਰਾਂ ਨੇ ਕਿਹਾ ਕਿ ਮਜੀਠੀਆ ਦੀ ਰਿਹਾਈ ਸੱਚ ਦੀ ਜਿੱਤ ਹੈ ਅਤੇ ਇਸ ਨਾਲ ਪਾਰਟੀ ਵਰਕਰਾਂ ਦਾ ਮਨੋਬਲ ਕਾਫ਼ੀ ਵਧਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਮਜੀਠੀਆ ਖ਼ਿਲਾਫ਼ ਰਾਜਨੀਤਿਕ ਬਦਲਾਖੋਰੀ ਤਹਿਤ ਬਣਾਏ ਗਏ ਕੇਸ ਅਦਾਲਤ ਵਿੱਚ ਟਿਕ ਨਹੀਂ ਸਕੇ, ਜਿਸ ਕਾਰਨ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਮਿਲੀ ਹੈ।

ਵਰਕਰਾਂ ਨੇ ਦਾਅਵਾ ਕੀਤਾ ਕਿ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਆਵਾਜ਼ ਹਨ ਅਤੇ ਉਨ੍ਹਾਂ ਦੀ ਰਿਹਾਈ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਤੇ ਤਾਕਤ ਮਿਲੇਗੀ। ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਹੋਰ ਵੀ ਜ਼ੋਰਦਾਰ ਢੰਗ ਨਾਲ ਲੋਕ ਮੁੱਦਿਆਂ ਨੂੰ ਉਠਾਏਗੀ ਅਤੇ ਸਰਕਾਰ ਦੀ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਲਿਆਵੇਗੀ।

ਨੰਗਲ ਵਿੱਚ ਹੋਏ ਇਸ ਪ੍ਰੋਗਰਾਮ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਵੱਡੀ ਗਿਣਤੀ ਮੌਜੂਦ ਸੀ, ਜਿਨ੍ਹਾਂ ਵੱਲੋਂ ਮਿੱਠਾ ਵੰਡ ਕੇ ਖੁਸ਼ੀ ਮਨਾਈ ਗਈ ਅਤੇ ਮਜੀਠੀਆ ਦੀ ਰਿਹਾਈ ਨੂੰ ਨਿਆਂ ਦੀ ਜਿੱਤ ਕਰਾਰ ਦਿੱਤਾ ਗਿਆ।

ਇਹ ਵੀ ਪੜ੍ਹੋ : Hoshiarpur ਦੇ ਪਿੰਡ ਬਾਗਪੁਰ 'ਚ ਇੱਕ ਦੁਕਾਨ 'ਚ ਗੈਸ ਸਿਲੰਡਰ ਬਲਾਸਟ , ਮਾਂ-ਧੀ ਸਮੇਤ ਕਈ ਜ਼ਖ਼ਮੀ

- PTC NEWS

Top News view more...

Latest News view more...

PTC NETWORK
PTC NETWORK