Thu, Mar 19, 2026
Whatsapp

Punjab Weather Update : ਪੰਜਾਬ-ਚੰਡੀਗੜ੍ਹ ਵਿੱਚ ਅੱਜ ਮੁੜ ਮੀਂਹ ਦੀ ਚਿਤਾਵਨੀ; ਗਰਜ ਤੇ ਗੜੇਮਾਰੀ ਦੇ ਆਸਾਰ, ਤਾਪਮਾਨ ’ਚ ਗਿਰਾਵਟ

ਮੌਸਮ ਵਿਭਾਗ ਨੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ, ਇੱਕ-ਦੋ ਥਾਵਾਂ 'ਤੇ ਮੀਂਹ ਪਿਆ।

Reported by:  PTC News Desk  Edited by:  Aarti -- March 19th 2026 08:26 AM
Punjab Weather Update : ਪੰਜਾਬ-ਚੰਡੀਗੜ੍ਹ ਵਿੱਚ ਅੱਜ ਮੁੜ ਮੀਂਹ ਦੀ ਚਿਤਾਵਨੀ; ਗਰਜ ਤੇ ਗੜੇਮਾਰੀ ਦੇ ਆਸਾਰ, ਤਾਪਮਾਨ ’ਚ ਗਿਰਾਵਟ

Punjab Weather Update : ਪੰਜਾਬ-ਚੰਡੀਗੜ੍ਹ ਵਿੱਚ ਅੱਜ ਮੁੜ ਮੀਂਹ ਦੀ ਚਿਤਾਵਨੀ; ਗਰਜ ਤੇ ਗੜੇਮਾਰੀ ਦੇ ਆਸਾਰ, ਤਾਪਮਾਨ ’ਚ ਗਿਰਾਵਟ

Punjab Weather Update :  ਪੰਜਾਬ ਅਤੇ ਚੰਡੀਗੜ੍ਹ ਵਿੱਚ ਦੋ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਨੇ ਜਨਵਰੀ ਵਰਗੀ ਠੰਢ ਵਾਪਸ ਲਿਆ ਦਿੱਤੀ ਹੈ। 24 ਘੰਟਿਆਂ ਵਿੱਚ ਤਾਪਮਾਨ 3.5 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 4.1 ਡਿਗਰੀ ਘੱਟ ਹੈ। ਅੱਜ ਤੋਂ ਅਗਲੇ ਦੋ ਦਿਨਾਂ ਤੱਕ ਤਾਪਮਾਨ 4.1 ਡਿਗਰੀ ਸੈਲਸੀਅਸ ਰਹੇਗਾ। 

ਮੌਸਮ ਵਿਭਾਗ ਨੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਹਿੱਸਿਆਂ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਗੜੇਮਾਰੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ, ਇੱਕ-ਦੋ ਥਾਵਾਂ 'ਤੇ ਮੀਂਹ ਪਿਆ। 

5 ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ

ਮਿਲੀ ਜਾਣਕਾਰੀ ਮੁਤਾਬਿਕ ਅੱਜ 5 ਜ਼ਿਲ੍ਹਿਆਂ ਵਿੱਚ ਗਰਜ ਨਾਲ ਹਨੇਰੀ ਅਤੇ 19 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਵੱਖ-ਵੱਖ ਥਾਵਾਂ 'ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ  : Samana ਬੇਅਦਬੀ ਮਾਮਲਾ ਪੁਲਿਸ ਨੇ ਸੁਲਝਾਇਆ; ਬੱਚਿਆਂ ਵੱਲੋਂ ਅਣਜਾਣੇ ’ਚ ਹੋਈ ਬੇਅਦਬੀ ਦੀ ਘਟਨਾ

- PTC NEWS

Top News view more...

Latest News view more...

PTC NETWORK
PTC NETWORK