Weather Alert: ਪੰਜਾਬ ’ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ ’ਚ ਕਿਵੇਂ ਦਾ ਰਹੇਗਾ ਮੌਸਮ
Cold Wave In Punjab: ਪੰਜਾਬ ਵਿੱਚ ਦੋ ਦਿਨਾਂ ਤੋਂ ਲਗਾਤਾਰ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸੰਘਣੀ ਧੁੰਦ ਦੇ ਕਾਰਨ ਹਾਦਸੇ ਵੀ ਵੱਧ ਰਹੇ ਹਨ। ਦੱਸ ਦਈਏ ਕਿ ਮੌਸਮ ਵਿਭਾਗ ਨੇ ਅਗਲੇ ਆਉਣ ਵਾਲੇ ਤਿੰਨ ਦਿਨਾਂ ਤੱਕ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਅਨੁਸਾਰ 26 ਅਤੇ 29 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।
ਪੰਜਾਬ ਸਮੇਤ ਪੂਰੇ ਉੱਤਰ ਭਾਰਤ 'ਚ ਜ਼ਬਰਦਸਤ ਧੁੰਦਪੰਜਾਬ ਸਮੇਤ ਪੂਰੇ ਉੱਤਰ ਭਾਰਤ 'ਚ ਜ਼ਬਰਦਸਤ ਧੁੰਦ ਧੁੰਦ ਦੀ ਚਿੱਟੀ ਚਾਦਰ ਨੇ ਰੋਕੀ ਜ਼ਿੰਦਗੀ ਦੀ ਰਫ਼ਤਾਰ ਮੌਸਮ ਮਹਿਕਮੇ ਵੱਲੋਂ 3 ਦਿਨਾਂ ਲਈ ਜਾਰੀ ਕੀਤਾ ਗਿਆ ਹੈ ਅਲਰਟ 26,27 ਤੇ 28 ਦਸੰਬਰ ਨੂੰ ਹੈ ਸੰਘਣੀ ਧੁੰਦ ਪੈਣ ਦਾ ਅਲਰਟ #Punjab #PunjabNews #Fog #winter #PunjablatestNews #WeatherUpdate #Jalandhar #Ludhiana #Sangrur #Bathinda #Amritsar Posted by PTC News on Tuesday, December 26, 2023
ਇਕ ਪਾਸੇ ਜਿੱਥੇ ਪਹਾੜਾਂ 'ਤੇ ਬਰਫਬਾਰੀ ਕਾਰਨ ਉੱਤਰੀ ਭਾਰਤ 'ਚ ਕੜਾਕੇ ਦੀ ਠੰਢ ਦੇਖਣ ਨੂੰ ਮਿਲ ਰਹੀ ਹੈ ਅਤੇ ਮੈਦਾਨੀ ਇਲਾਕਿਆਂ 'ਚ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਮੈਦਾਨੀ ਇਲਾਕਿਆਂ ’ਚ ਠੰਢ ਲਗਾਤਾਰ ਵਧ ਰਹੀ ਹੈ। ਦੱਸ ਦਈਏ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਇਸ ਮਹੀਨੇ ਦੇ ਅੰਤ ਤੱਕ ਉੱਤਰ ਪ੍ਰਦੇਸ਼ ਵਿੱਚ ਮੀਂਹ ਪੈ ਸਕਦਾ ਹੈ। ਅਗਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਆ ਸਕਦੀ ਹੈ। ਉੱਤਰ ਪ੍ਰਦੇਸ਼ ਵਿੱਚ ਅਗਲੇ ਦੋ ਦਿਨਾਂ ਵਿੱਚ ਪਾਰਾ ਦੋ ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਰਾਜਪੁਰਾ ਦੇ ਆਸ-ਪਾਸ ਖੇਤਰ ਵਿੱਚ ਅੱਜ ਤੀਜੇ ਦਿਨ ਵੀ ਸੰਘਣੀ ਧੁੰਦ ਪੈ ਰਹੀ ਹੈ ਕਾਰਾਂ ਬੱਸਾਂ ਵਾਲੇ ਹੌਲੀ ਚੱਲ ਰਹੇ ਹਨ ਅਤੇ ਕਈ ਪੁਲਿਸ ਮੁਲਾਜ਼ਮ ਸੰਘਣੀ ਧੁੰਦ ਵਿੱਚ ਵੀ ਆਪਣੀ ਡਿਊਟੀ ਤੇ ਜਾ ਰਹੇ ਹਨ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕਰ ਰਹੇ ਹਨ ਕਿ ਸੰਘਣੀ ਧੁੰਦ ਵਿੱਚ ਕਾਰਾਂ ਬਸਾਂ ਦੀਆਂ ਲਾਈਟਾਂ ਜਗਾ ਕੇ ਚੱਲੋ ਬਜ਼ੁਰਗ ਅਤੇ ਬੱਚਿਆਂ ਦਾ ਧਿਆਨ ਰੱਖਣ।
-