IMD Weather Alert: ਮੁੜ ਬਦਲਿਆ ਪੰਜਾਬ ’ਚ ਮੌਮਸ ਦਾ ਮਿਜ਼ਾਜ, ਆਉਣ ਵਾਲੇ ਦਿਨਾਂ ’ਚ ਇਸ ਤਰ੍ਹਾਂ ਦਾ ਰਹੇਗਾ ਮੌਸਮ
IMD Weather Alert: ਪੰਜਾਬ ’ਚ ਇੱਕ ਵਾਰ ਫਿਰ ਤੋਂ ਮੌਸਮ ਨੇ ਆਪਣਾ ਮਿਜ਼ਾਜ ਬਦਲਿਆ ਹੈ। ਦੱਸ ਦਈਏ ਕਿ ਸੂਬੇ ਦੇ ਕੁਝ ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਚੱਲੀਆਂ ਹਨ ਅਤੇ ਬੱਦਲ ਵੀ ਛਾਏ ਹੋਏ ਹਨ। ਇਨ੍ਹਾਂ ਹੀ ਨਹੀਂ ਤੇਜ਼ ਹਨੇਰੀ ਦੇ ਨਾਲ ਕੁਝ ਜ਼ਿਲ੍ਹਿਆਂ ’ਚ ਮੀਂਹ ਵੀ ਪੈ ਰਿਹਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਆਰੇਜ਼ ਅਲਰਟ ਜਾਰੀ ਕੀਤਾ ਗਿਆ ਹੈ।
ਕਿਸਾਨਾਂ ਨੂੰ ਹੋ ਰਹੀ ਪਰੇਸ਼ਾਨੀ
ਉੱਥੇ ਹੀ ਦੂਜੇ ਪਾਸੇ ਮੌਸਮ ਵਿੱਚ ਲਗਾਤਾਰ ਤਬਦੀਲੀ ਕਾਰਨ ਕਿਸਾਨ ਨਰਮ ਬੀਜ ਵੀ ਖੇਤਾਂ ਵਿੱਚ ਨਹੀਂ ਬੀਜ ਪਾ ਰਹੇ ਹਨ ਜਿਸ ਕਾਰਨ ਜ਼ਮੀਨ ਦੇ ਸੁੱਕਣ ਦਾ ਖਤਰਾ ਬਣਿਆ ਰਹਿੰਦਾ ਹੈ। ਇਹ ਵੈਸਟਰਨ ਡਿਸਟਰਬੈਂਸ ਦੇ ਹੀ ਕਾਰਨ ਹੋ ਰਿਹਾ ਹੈ। ਜਿਸ ਕਾਰਨ ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: America Texas Shooting: ਮੁੜ ਗੋਲੀਬਾਰੀ ਨਾਲ ਦਹਿਲਿਆ ਅਮਰੀਕਾ, ਟੈਕਸਾਸ ’ਚ ਹੋਈ ਫਾਇਰਿੰਗ ਕਾਰਨ 9 ਦੀ ਮੌਤ
- PTC NEWS