AICC ਵੱਲੋਂ ਪੰਜਾਬ ਕਾਂਗਰਸ ਦੇ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਕਈ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ
Punjab Congress district presidents appoints : ਪੰਜਾਬ ਕਾਂਗਰਸ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਦੇ ਹੋਏ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਪੰਜਾਬ ਕਾਂਗਰਸ ਦੇ 27 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੀ ਸੂਚੀ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਇਸ ਵਿਚ ਕਈ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਪ੍ਰਕਿਰਿਆ ਲਗਭਗ 3 ਮਹੀਨੇ ਤੋਂ ਚੱਲ ਰਹੀ ਸੀ ਕਿਉਂਕਿ ਨਵੰਬਰ ਵਿਚ ਹੀ ਪ੍ਰਧਾਨਾਂ ਦਾ 3-3 ਸਾਲ ਦਾ ਕਾਰਜਕਾਲ ਖਤਮ ਹੋ ਰਿਹਾ ਸੀ। ਸੂਰਜ ਠਾਕੁਰ ਤੇ ਹੀਨਾ ਕਾਵਰੇ ਨੂੰ ਪੰਜਾਬ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਮੀਦ ਹੈ ਕਿ ਇਸ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।
ਅੰਮ੍ਰਿਤਸਰ ਦਿਹਾਤੀ ਤੋਂ ਸੁਖਵਿੰਦਰ ਸਿੰਘ ਡੈਨੀ ਬੰਡਾਲਾ , ਅੰਮ੍ਰਿਤਸਰ ਸ਼ਹਿਰੀ ਤੋਂ ਸੌਰਭ ਮਿੱਠੂ ਮਦਾਨ ,ਬਰਨਾਲਾ ਤੋਂ ਕੁਲਦੀਪ ਸਿੰਘ ਕਾਲਾ ਢਿੱਲੋਂ ,ਬਠਿੰਡਾ ਦਿਹਾਤੀ ਤੋਂ ਪ੍ਰੀਤਮ ਸਿੰਘ, ਬਠਿੰਡਾ ਸ਼ਹਿਰੀ ਤੋਂ ਰਾਜਨ ਗਰਗ, ਫਰੀਦਕੋਟ ਤੋਂ ਨਵਦੀਪ ਸਿੰਘ ਬਰਾੜ, ਫਤਿਹਗੜ੍ਹ ਸਾਹਿਬ ਤੋਂ ਸੁਰਿੰਦਰ ਸਿੰਘ, ਫਾਜ਼ਿਲਕਾ ਤੋਂ ਹਰਪ੍ਰੀਤ ਸਿੰਘ ਸਿੱਧੂ, ਫਿਰੋਜ਼ਪੁਰ ਤੋਂ ਕੁਲਬੀਰ ਸਿੰਘ ਜੀਰਾ, ਗੁਰਦਾਸਪੁਰ ਤੋਂ ਬਰਿੰਦਰਮੀਤ ਸਿੰਘ ਪਾਹੜਾ, ਹੁਸ਼ਿਆਰਪੁਰ ਤੋਂ ਦਲਜੀਤ ਸਿੰਘ, ਜਲੰਧਰ ਸ਼ਹਿਰੀ ਤੋਂ ਰਾਜਿੰਦਰ ਬੇਰੀ, ਜਲੰਧਰ ਦਿਹਾਤੀ ਤੋਂ ਹਰਦੇਵ ਸਿੰਘ ਜ਼ਿਲ੍ਹਾ ਪ੍ਰਧਾਨ ਲਗਾਏ ਗਏ ਹਨ।
ਕਪੂਰਥਲਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਲੁਧਿਆਣਾ ਦਿਹਾਤੀ ਤੋਂ ਮੇਜਰ ਸਿੰਘ ਮੁੱਲਾਂਪੁਰ ਤੇ ਲੁਧਿਆਣਾ ਸ਼ਹਿਰੀ ਤੋਂ ਸੰਜੀਵ ਤਲਵਾੜ, ਮੋਗਾ ਤੋਂ ਹਰੀ ਸਿੰਘ, ਮੋਹਾਲੀ ਤੋਂ ਕਮਲ ਕਿਸ਼ੋਰ ਸ਼ਰਮਾ, ਮੁਕਤਸਰ ਤੋਂ ਸ਼ੁਭਦੀਪ ਸਿੰਘ ਬਿੱਟੂ, ਪਟਿਆਲਾ ਦਿਹਾਤੀ ਤੋਂ ਗੁਰਸ਼ਰਨ ਕੌਰ ਰੰਧਾਵਾ, ਪਟਿਆਲਾ ਸ਼ਹਿਰੀ ਤੋਂ ਨਰੇਸ਼ ਕੁਮਾਰ ਦੁੱਗਲ, ਰੋਪੜ ਤੋਂ ਅਸ਼ਵਨੀ ਸ਼ਰਮਾ, ਸੰਗਰੂਰ ਤੋਂ ਜਗੇਦਵ ਸਿੰਘ, ਨਵਾਂਸ਼ਹਿਰ ਤੋਂ ਅਜੇ ਕੁਮਾਰ ਤੇ ਤਰਨਤਾਰਨ ਤੋਂ ਰਾਜਬੀਰ ਸਿੰਘ ਭੁੱਲਰ ਨੂੰ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਬਣੇ ਮਿੱਠੂ ਮਦਾਨ
ਦੱਸ ਦੇਈਏ ਕਿ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਨੌਜਵਾਨ ਆਗੂ ਸੌਰਭ ਮਿੱਠੂ ਮਦਾਨ ਨੂੰ ਅੰਮ੍ਰਿਤਸਰ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਲੋਕ ਸਭਾ ਮੈਂਬਰ ਗੁਰਜੀਤ ਔਜਲਾ ਨੇ ਮਿੱਠੂ ਮਦਾਨ ਨੂੰ ਮੁਬਾਰਕਬਾਦ ਦਿੱਤੀ ਹੈ। ਮਿੱਠੂ ਮਦਾਨ 2018 'ਚ ਜੋੜਾ ਫਾਟਕ ਵਿਖੇ ਆਯੋਜਿਤ ਦੁਸਹਿਰਾ ਸਮਾਗਮ ਦੇ ਆਯੋਜਿਕ ਸਨ। ਦੁਸਹਿਰੇ ਵਾਲੇ ਦਿਨ ਵਾਪਰੇ ਦੁਖਦਾਈ ਰੇਲ ਹਾਦਸੇ 'ਚ 60 ਲੋਕਾਂ ਨੇ ਜਾਨ ਗਵਾਈ ਸੀ।

- PTC NEWS