Fri, Jun 13, 2025
Whatsapp

ਭਲਕੇ ਤੋਂ ਆਮ ਵਾਂਗ ਖੁੱਲਣਗੇ ਸਾਰੇ ਸਕੂਲ - ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ

ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਆ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ।

Reported by:  PTC News Desk  Edited by:  Shameela Khan -- July 16th 2023 01:00 PM -- Updated: July 16th 2023 01:22 PM
ਭਲਕੇ ਤੋਂ ਆਮ ਵਾਂਗ ਖੁੱਲਣਗੇ ਸਾਰੇ ਸਕੂਲ - ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ

ਭਲਕੇ ਤੋਂ ਆਮ ਵਾਂਗ ਖੁੱਲਣਗੇ ਸਾਰੇ ਸਕੂਲ - ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ

ਪੰਜਾਬ 'ਚ ਬੀਤੇ ਦਿਨ੍ਹਾਂ ਵਿੱਚ ਹੜ੍ਹਾਂ ਦੇ ਪ੍ਰਭਾਵ ਕਰਕੇ ਸੂਬੇ ਦੇ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ, ਹੁਣ ਸੁਧਰ ਰਹੀ ਸਥਿਤੀ ਨੂੰ ਦੇਖਦਿਆਂ ਸਕੂਲਾਂ ਨੂੰ ਮੁੜ੍ਹ ਤੋਂ ਖੋਲਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। 16 ਜੁਲਾਈ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕੀਤੀ। ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਆ ਹਨ ਅਤੇ ਉਹ ਹੀ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਬਾਰੇ ਜ਼ਿੰਮੇਵਾਰ ਹੋਣਗੀਆਂ।  



ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼:

ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ।

ਦਫ਼ਤਰਾਂ ਦੇ ਸਮੇਂ ਵੀ ਦਿੱਤੀ ਜਾਣਕਾਰੀ: 

ਪੰਜਾਬ ਸਰਕਾਰ ਨੇ 14 ਜੁਲਾਈ ਨੂੰ ਐਲਾਨ ਕੀਤਾ ਸੀ ਕਿ 17 ਜੁਲਾਈ ਤੋਂ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਸਕੱਤਰ ਅਨੁਰਾਗ ਵੱਲੋਂ ਇਸ ਸਬੰਧੀ ਅਧਿਕਾਰਿਤ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 17 ਜੁਲਾਈ, 2023 ਤੋਂ ਪੰਜਾਬ ਰਾਜ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਦਲਣ ਦਾ ਫੈਸਲਾ ਕੀਤਾ ਹੈ। ਪੂਰੀ ਖ਼ਬਰ ਪੜ੍ਹਣ ਲਈ ਇੱਥੇ ਕੱਲਿਕ ਕਰੋ..........

- PTC NEWS

Top News view more...

Latest News view more...

PTC NETWORK