Fri, May 17, 2024
Whatsapp

Almond Oil Benefits: ਗੁਣਾਂ ਦੀ ਔਸ਼ਧੀ ਹੈ ਬਾਦਾਮ ਦਾ ਤੇਲ, ਕਈ ਸਮੱਸਿਆਵਾਂ ਨੂੰ ਕਰਦਾ ਹੈ ਦੂਰ, ਜਾਣੋ ਕੀ ਹੁੰਦੇ ਹਨ ਫਾਇਦੇ

Almond Oil Benefits: ਬਦਾਮ ਦੇ ਤੇਲ ਦਾ ਸੇਵਨ ਵੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਈ, ਡੀ, ਏ ਅਤੇ ਬੀ ਕੰਪਲੈਕਸ ਵਰਗੇ ਵਿਟਾਮਿਨ ਪਾਏ ਜਾਣਦੇ ਹਨ, ਜੋ ਕਈ ਸਿਹਤ ਸਿਹਤ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।

Written by  KRISHAN KUMAR SHARMA -- May 02nd 2024 08:51 AM
Almond Oil Benefits: ਗੁਣਾਂ ਦੀ ਔਸ਼ਧੀ ਹੈ ਬਾਦਾਮ ਦਾ ਤੇਲ, ਕਈ ਸਮੱਸਿਆਵਾਂ ਨੂੰ ਕਰਦਾ ਹੈ ਦੂਰ, ਜਾਣੋ ਕੀ ਹੁੰਦੇ ਹਨ ਫਾਇਦੇ

Almond Oil Benefits: ਗੁਣਾਂ ਦੀ ਔਸ਼ਧੀ ਹੈ ਬਾਦਾਮ ਦਾ ਤੇਲ, ਕਈ ਸਮੱਸਿਆਵਾਂ ਨੂੰ ਕਰਦਾ ਹੈ ਦੂਰ, ਜਾਣੋ ਕੀ ਹੁੰਦੇ ਹਨ ਫਾਇਦੇ

Almond Oil Benefits: ਵੈਸੇ ਤਾਂ ਹਰ ਤਰਾਂ ਦੇ ਸੁੱਕੇ ਮੇਵਿਆਂ ਨੂੰ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਪਰ ਕੁਝ ਮੇਵੇ ਅਜਿਹੇ ਹੁੰਦੇ ਹਨ ਜਿਨ੍ਹਾਂ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਪਾਏ ਜਾਣਦੇ ਹਨ, ਉਨ੍ਹਾਂ 'ਚੋ ਇੱਕ ਬਦਾਮ ਹੈ। ਬਦਾਮ ਦੇ ਤੇਲ ਦਾ ਸੇਵਨ ਵੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਈ, ਡੀ, ਏ ਅਤੇ ਬੀ ਕੰਪਲੈਕਸ ਵਰਗੇ ਵਿਟਾਮਿਨ ਪਾਏ ਜਾਣਦੇ ਹਨ, ਜੋ ਕਈ ਸਿਹਤ ਸਿਹਤ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਤਾਂ ਆਉ ਜਾਣਦੇ ਹਾਂ ਬਦਾਮ ਦੇ ਤੇਲ ਦੇ ਫਾਇਦੇ...

ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦਗਾਰ:  ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਹਾਨੂੰ ਬਦਾਮ ਦੇ ਤੇਲ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਕਈ ਅਜਿਹੇ ਗੁਣ ਪਾਏ ਜਾਣਦੇ ਹਨ, ਜੋ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।


ਖੂਨ ਦੀ ਕਮੀ ਨੂੰ ਦੂਰ ਕਰਨ ਲਈ ਫਾਇਦੇਮੰਦ: ਜੇਕਰ ਕਿਸੇ ਦੇ ਸਰੀਰ 'ਚ ਖੂਨ ਦੀ ਕੰਮ ਹੁੰਦੀ ਹੈ ਤਾਂ ਉਸ ਨੂੰ ਬਦਾਮ ਦੇ ਤੇਲ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ ਤੋਂ ਬਣੇ ਭੋਜਨ ਦਾ ਸੇਵਨ ਕਰਨ ਨਾਲ ਆਇਰਨ ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ।

ਕੋਲੈਸਟ੍ਰੋਲ 'ਚ ਮਦਦਗਾਰ: ਤੁਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖਣ ਲਈ ਬਦਾਮ ਦੇ ਤੇਲ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਇਸ ਦਾ ਸੇਵਨ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ, 'ਤੇ ਦਿਲ ਨਾਲ ਸਬੰਧਤ ਬਿਮਾਰੀਆਂ ਦੇ ਖ਼ਤਰੇ ਘਟ ਕਰਦਾ ਹੈ।

ਇਮਿਊਨਿਟੀ ਲਈ ਫਾਇਦੇਮੰਦ: ਜੇਕਰ ਤੁਸੀਂ ਆਪਣੇ ਸਰੀਰ 'ਚ ਇਮਿਊਨਿਟੀ ਨੂੰ ਮਜ਼ਬੂਤ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਬਦਾਮ ਦੇ ਤੇਲ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਪਾਏ ਜਾਣਦੇ ਹਨ, ਜੋ ਤੁਹਾਨੂੰ ਮੋਸਮੀ ਬਿਮਾਰੀਆਂ ਤੋਂ ਬਚਾਉਂਦੇ ਹਨ।

ਵਾਲਾ ਨੂੰ ਮਜ਼ਬੂਤ ਬਣਾਉਣ 'ਚ ਮਦਦਗਾਰ: ਆਪਣੇ ਵਾਲਾ ਨੂੰ ਮਜ਼ਬੂਤ ਅਤੇ ਚਮਕਦਾਰ ਬਣਾਉਣ ਲਈ ਜ਼ਰੂਰ ਕਰੋ ਬਦਾਮ ਦੇ ਤੇਲ ਦਾ ਸੇਵਨ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਈ ਪਾਇਆ ਜਾਂਦਾ ਹੈ, ਜੋ ਵਾਲਾਂ ਦੇ ਵਾਧੇ ਅਤੇ ਪੋਸ਼ਣ 'ਚ ਮਦਦ ਕਰਦਾ ਹੈ।

ਚਮੜੀ ਲਈ ਫਾਇਦੇਮੰਦ: ਮੁਹਾਸੇ ਅਤੇ ਦਾਗ-ਧੱਬਿਆਂ ਨੂੰ ਦੂਰ ਕਰਨ ਲਈ ਤੁਸੀਂ ਆਪਣੇ ਸਰੀਰ ਦੀ ਮਾਲਿਸ਼ ਕਰ ਸਕਦੇ ਹੋ, ਕਿਉਂਕਿ ਅਜਿਹਾ ਕਰਨ ਨਾਲ ਚਮੜੀ ਚਮਕਰਦਾਰ ਬਣਦੀ ਹੈ।

ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ: ਤੁਸੀਂ ਆਪਣੀਆਂ ਅੱਖਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਬਦਾਮ ਦੇ ਤੇਲ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਇਸ ਨਾਲ ਅੱਖਾਂ ਦੀ ਰੌਸ਼ਨੀ 'ਚ ਸੁਧਾਰ ਹੁੰਦਾ ਹੈ।

(ਡਿਸਕਲੇਮਰ: ਇਹ ਲੇਖ ਆਮ ਜਾਣਕਾਰੀ ਲਈ ਹੈ। ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

- PTC NEWS

Top News view more...

Latest News view more...

LIVE CHANNELS