Mon, Apr 29, 2024
Whatsapp

'ਪੰਜਾਬ ਪੁਲਿਸ ਕਰ ਸਕਦੀ ਹੈ ਮੇਰਾ ਇਨਕਾਊਂਟਰ', ਬਦਨਾਮ ਅਪਰਾਧੀ ਸਕੋਡਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ

ਅਮਨਦੀਪ ਸਿੰਘ ਸਕੋਡਾ ਨੇ ਹਾਈਕੋਰਟ ਤੋਂ ਪੰਜਾਬ ਪੁਲਿਸ ਵੱਲੋਂ ਦਰਜ ਆਪਣੇ ਖਿਲਾਫ਼ ਦਰਜ ਕੇਸਾਂ ਦੀ ਐਸਆਈਟੀ ਜਾਂਚ ਦੀ ਮੰਗ ਕੀਤੀ ਹੈ। ਨਾਲ ਹੀ ਉਸ ਨੇ ਅਦਾਲਤ ਨੂੰ ਕਿਹਾ ਕਿ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ, ਇਸ ਲਈ ਉਸ ਨੂੰ ਸੁਰੱਖਿਆ ਦਿੱਤੀ ਜਾਵੇ।

Written by  KRISHAN KUMAR SHARMA -- April 16th 2024 01:36 PM
'ਪੰਜਾਬ ਪੁਲਿਸ ਕਰ ਸਕਦੀ ਹੈ ਮੇਰਾ ਇਨਕਾਊਂਟਰ', ਬਦਨਾਮ ਅਪਰਾਧੀ ਸਕੋਡਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ

'ਪੰਜਾਬ ਪੁਲਿਸ ਕਰ ਸਕਦੀ ਹੈ ਮੇਰਾ ਇਨਕਾਊਂਟਰ', ਬਦਨਾਮ ਅਪਰਾਧੀ ਸਕੋਡਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ

ਚੰਡੀਗੜ੍ਹ: ਬਦਨਾਮ ਅਪਰਾਧੀ ਅਮਨਦੀਪ ਸਿੰਘ ਸਕੋਡਾ ਨੇ ਹਾਈਕੋਰਟ ਤੋਂ ਪੰਜਾਬ ਪੁਲਿਸ ਵੱਲੋਂ ਦਰਜ ਆਪਣੇ ਖਿਲਾਫ਼ ਦਰਜ ਕੇਸਾਂ ਦੀ ਐਸਆਈਟੀ ਜਾਂਚ ਦੀ ਮੰਗ ਕੀਤੀ ਹੈ। ਨਾਲ ਹੀ ਉਸ ਨੇ ਅਦਾਲਤ ਨੂੰ ਕਿਹਾ ਕਿ ਪੁਲਿਸ ਉਸ ਦਾ ਐਨਕਾਊਂਟਰ ਕਰ ਸਕਦੀ ਹੈ, ਇਸ ਲਈ ਉਸ ਨੂੰ ਸੁਰੱਖਿਆ ਦਿੱਤੀ ਜਾਵੇ। ਹਾਈਕੋਰਟ ਨੇ ਸਕੋਡਾ ਦੀ ਪਟੀਸ਼ਨ 'ਤੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਦੱਸ ਦਈਏ ਕਿ ਸਕੋਡਾ ਨੂੰ ਫਾਜ਼ਿਲਕਾ ਪੁਲਿਸ ਨੇ ਉਤਰ ਪ੍ਰਦੇਸ਼ ਦੇ ਵਾਰਾਣਸੀ ਤੋਂ ਗ੍ਰਿਫ਼ਤਾਰ ਕੀਤਾ ਸੀ। ਕਈ ਸਾਲਾਂ ਤੋਂ ਭਗੌੜਾ ਹੋਣ ਕਰਕੇ ਉਸ ਉਪਰ ਪੁਲਿਸ ਨੇ 2 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ।


ਅਮਨਦੀਪ ਸਕੋਡਾ ਨੇ ਵਕੀਲ ਨਿਖਿਲ ਘਈ ਰਾਹੀਂ ਹਾਈਕੋਰਟ 'ਚ ਦਾਖ਼ਲ ਪਟੀਸ਼ਨ 'ਚ ਦੋਸ਼ ਲਾਇਆ ਹੈ ਕਿ ਪੰਜਾਬ ਪੁਲਿਸ 2014 ਤੋਂ ਲਗਾਤਾਰ ਉਸ ਨੂੰ ਕਿਸੇ ਨਾ ਕਿਸੇ ਮਾਮਲੇ 'ਚ ਫਸਾਉਂਦੀ ਆ ਰਹੀ ਹੈ, ਜਦਕਿ ਇਨ੍ਹਾਂ 'ਚੋਂ ਕਈ ਮਾਮਲਿਆਂ 'ਚ ਉਸ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਇਸ ਦੇ ਬਾਵਜੂਦ ਉਹ ਨਵੇਂ-ਨਵੇਂ ਕੇਸਾਂ ਵਿੱਚ ਫਸਦਾ ਜਾ ਰਿਹਾ ਹੈ। ਇਸ ਦੌਰਾਨ ਉਸ ਨੂੰ ਕਈ ਕੇਸਾਂ ਵਿੱਚ ਭਗੌੜਾ ਵੀ ਕਰਾਰ ਦਿੱਤਾ ਗਿਆ ਸੀ।

ਉਸ ਨੇ ਪਟੀਸ਼ਨ  ਰਾਹੀਂ ਇਲਜ਼ਾਮ ਲਾਇਆ ਹੈ ਕਿ ਉਸਦੇ ਖਿਲਾਫ ਸਾਰੇ ਮਾਮਲੇ ਝੂਠੇ ਹਨ, ਇਸ ਲਈ ਇੱਕ ਐਸਆਈਟੀ ਬਣਾਈ ਜਾਣੀ ਚਾਹੀਦੀ ਹੈ ਅਤੇ ਇਨ੍ਹਾਂ ਦਰਜ ਕੇਸਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਸ ਨੇ ਅਦਾਲਤ ਕੋਲੋਂ ਉਸਨੂੰ ਸੁਰੱਖਿਆ ਦਿੱਤੇ ਜਾਣ ਦੀ ਵੀ ਮੰਗ ਕੀਤੀ ਕਿਉਂਕਿ ਉਸਨੂੰ ਡਰ ਹੈ ਕਿ ਪੰਜਾਬ ਪੁਲਿਸ ਉਸ ਦਾ ਇਨਕਾਊਂਟਰ ਕਰ ਸਕਦੀ ਹੈ।

ਵੱਖ-ਵੱਖ ਜ਼ਿਲ੍ਹਿਆਂ 'ਚ ਦਰਜ ਹਨ 40 ਤੋਂ ਵੱਧ ਕੇਸ

ਦੱਸ ਦੇਈਏ ਕਿ ਪੰਜਾਬ ਪੁਲਿਸ ’ਚ ਭਰਤੀ, ਪੋਸਟਿੰਗ, ਤਬਾਦਲਿਆਂ ਦੇ ਨਾਂ ’ਤੇ 100 ਕਰੋੜ ਤੋਂ ਵੱਧ ਦੀ ਠੱਗੀ ਕਰਨ ਵਾਲੇ ਅਮਨਦੀਪ ਕੰਬੋਜ ਉਰਫ਼ ਅਮਨ ਸਕੋਡਾ ਖ਼ਿਲਾਫ਼ ਫ਼ਾਜ਼ਿਲਕਾ, ਫਿਰੋਜ਼ਪੁਰ, ਮੋਗਾ, ਪਟਿਆਲਾ, ਐਸਏਐਸ ਨਗਰ ਅਤੇ ਫਤਿਹਗੜ੍ਹ ਸਾਹਿਬ ਸਮੇਤ ਵੱਖ-ਵੱਖ ਜ਼ਿਲ੍ਹਿਆਂ ’ਚ 40 ਤੋਂ ਵੱਧ ਮਾਮਲੇ ਦਰਜ ਹਨ। ਇਸ ਦੇ ਨਾਲ ਹੀ ਅਦਾਲਤ ਵੱਲੋਂ ਸਕੋਡਾ ਨੂੰ 20 ਤੋਂ ਵੱਧ ਮਾਮਲਿਆਂ ’ਚ ਭਗੌੜਾ ਵੀ ਐਲਾਨਿਆ ਗਿਆ ਸੀ।

- PTC NEWS

Top News view more...

Latest News view more...