Birth And Death Certificate In Punjab : ਜਨਮ- ਮੌਤ ਰਜਿਸਟ੍ਰੇਸ਼ਨ ਨਿਯਮ ਸੋਧ ਨੂੰ ਪੰਜਾਬ ਕੈਬਨਿਟ ’ਚ ਮਿਲੀ ਮਨਜ਼ੂਰੀ, ਜਾਣੋ ਕੀ ਹੋਇਆ ਬਦਲਾਅ
Birth And Death Certificate In Punjab : ਪੰਜਾਬ ਕੈਬਨਿਟ ਮੀਟਿੰਗ ’ਚ ਕਈ ਅਹਿਮ ਫੈਸਲਿਆਂ ’ਤੇ ਮੋਹਰ ਲਗੀ। ਇਨ੍ਹਾਂ ਫੈਸਲਿਆਂ ’ਚ ਪੰਜਾਬ ਮੰਤਰੀ ਮੰਡਲ ਨੇ ਜਨਮ- ਮੌਤ ਰਜਿਸਟ੍ਰੇਸ਼ਨ ਨਿਯਮ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਜਨਮ- ਮੌਤ ਰਜਿਸਟ੍ਰੇਸ਼ਨ ਨਿਯਮ ’ਚ ਕਈ ਬਦਲਾਅ ਵੀ ਕੀਤੇ ਗਏ ਹਨ। ਇਸ ਮੁਤਾਬਿਕ ਹੁਣ ਜੇਕਰ ਬੱਚੇ ਦੇ ਜਨਮ ਤੋਂ ਇੱਕ ਸਾਲ ਦੇ ਅੰਦਰ ਰਜਿਸਟਰਡ ਨਹੀਂ ਕੀਤਾ ਜਾਂਦਾ ਹੈ, ਤਾਂ ਪਰਿਵਾਰ ਨੂੰ ਆਦੇਸ਼ ਪਾਸ ਕਰਵਾਉਣ ਲਈ ਅਦਾਲਤ ਨਹੀਂ ਜਾਣਾ ਪਵੇਗਾ।
ਇਸ ਤੋਂ ਇਲਾਵਾ ਹੁਣ ਇਹ ਕੰਮ ਸਿਰਫ਼ ਡਿਪਟੀ ਕਮਿਸ਼ਨਰ ਕੋਲ ਹੋਵੇਗਾ। ਹੁਣ, ਜੇਕਰ ਕਿਸੇ ਵਿਅਕਤੀ ਦੀ ਮੌਤ ਕਿਸੇ ਬਿਮਾਰੀ ਕਾਰਨ ਹੁੰਦੀ ਹੈ, ਤਾਂ ਡਾਕਟਰ ਨੂੰ ਮੌਤ ਸਰਟੀਫਿਕੇਟ ਵਿੱਚ ਉਸਦੀ ਮੌਤ ਦਾ ਕਾਰਨ ਲਿਖਣਾ ਪਵੇਗਾ। ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਦਿੱਤੀ।
- PTC NEWS