Sun, Oct 18, 2026
Whatsapp

ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ 'ਤੇ, ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਖੇ ਪੀੜ੍ਹਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

Amit Shah visit Punjab: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ।

Reported by:  PTC News Desk  Edited by:  Amritpal Singh -- October 18th 2026 08:58 PM
ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ 'ਤੇ, ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਖੇ ਪੀੜ੍ਹਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ 'ਤੇ, ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਖੇ ਪੀੜ੍ਹਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

Amit Shah visit Punjab: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸ ਕਾਰਨ ਕਈ ਪਰਿਵਾਰਾਂ ਨੂੰ ਆਪਣੇ ਬੱਚੇ ਗੁਆਉਣੇ ਪਏ ਹਨ।


ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਆਪਣੇ ਬਿਆਨ ਵਿੱਚ ਐਲਾਨ ਕੀਤਾ ਕਿ ਉਹ ਮੰਗਲਵਾਰ, 20 ਅਕਤੂਬਰ ਨੂੰ ਪੰਜਾਬ ਦੇ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਨਸ਼ਿਆਂ ਦੇ ਕਥਿਤ ਕਾਰੋਬਾਰ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਅਤੇ ਹਾਲ ਹੀ ਵਿੱਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨਗੇ।

ਕੇਂਦਰੀ ਗ੍ਰਹਿ ਮੰਤਰੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੇ ਅਨੇਕਾਂ ਪਰਿਵਾਰਾਂ ਨੂੰ ਡੂੰਘੇ ਦੁੱਖ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ‘ਆਪ’ ਸਰਕਾਰ ਦੀ ਸਰਪ੍ਰਸਤੀ ਹੇਠ ਚਿੱਟੇ ਦਾ ਕਾਰੋਬਾਰ ਵਧ-ਫੁੱਲ ਰਿਹਾ ਹੈ ਅਤੇ ਇਸ ਕਾਰੋਬਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਕੁਝ ਲੋਕਾਂ ਨੂੰ ਹਾਲ ਹੀ ਵਿੱਚ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ ਹਨ।


ਸ਼ਾਹ ਨੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਦੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕਰਨਾ ਅਤੇ ਉਨ੍ਹਾਂ ਦੇ ਦੁੱਖ ਵਿੱਚ ਸ਼ਰੀਕ ਹੋਣਾ ਉਨ੍ਹਾਂ ਦੇ ਪੰਜਾਬ ਦੌਰੇ ਦਾ ਅਹਿਮ ਹਿੱਸਾ ਹੋਵੇਗਾ।


ਅਮਿਤ ਸ਼ਾਹ ਨੇ ਆਪਣੇ ਬਿਆਨ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ ਅਤੇ ਪੰਜਾਬ ਦੇ ਲੋਕ ਇਸ ਦਾ ਮੂੰਹ-ਤੋੜ ਜਵਾਬ ਦੇਣਗੇ।


ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਚੁਣ-ਚੁਣ ਕੇ ਕਾਨੂੰਨ ਦੇ ਘੇਰੇ ਵਿੱਚ ਲਿਆਵੇਗੀ ਅਤੇ ਉਨ੍ਹਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਪਹੁੰਚਾਉਣ ਲਈ ਕਾਰਵਾਈ ਕਰੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਿਆਂ ਦੇ ਇਸ ਗ਼ੈਰ-ਕਾਨੂੰਨੀ ਕਾਰੋਬਾਰ ਤੋਂ ਮੁਕਤ ਕਰਵਾਉਣ ਲਈ ਵਚਨਬੱਧ ਹੈ।


ਅਮਿਤ ਸ਼ਾਹ ਦੇ ਇਸ ਬਿਆਨ ਨਾਲ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਿਆਸੀ ਚਰਚਾ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ। ਨਸ਼ਿਆਂ ਦੀ ਤਸਕਰੀ, ਨੌਜਵਾਨਾਂ ਵਿੱਚ ਨਸ਼ਿਆਂ ਦੀ ਲਤ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਸੂਬੇ ਦੇ ਅਹਿਮ ਮੁੱਦਿਆਂ ਵਿੱਚ ਸ਼ਾਮਲ ਹਨ।


ਕੇਂਦਰੀ ਗ੍ਰਹਿ ਮੰਤਰੀ ਨੇ ਜਿੱਥੇ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਗੰਭੀਰ ਦੋਸ਼ ਲਾਏ ਹਨ, ਉੱਥੇ ਹੀ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਦਾਅਵਾ ਵੀ ਕੀਤਾ ਹੈ। 

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK