Sun, May 10, 2026
Whatsapp

Punjab Drug Death : ਪੰਜਾਬ 'ਚ ਨਸ਼ੇ ਨੇ ਇੱਕ ਹੋਰ ਘਰ ਉਜਾੜਿਆ, ਮੰਡੀ ਗੋਬਿੰਦਗੜ੍ਹ ਦੇ ਪਾਰਕ 'ਚੋਂ ਮਿਲੀ ਲਾਸ਼

Punjab Drug Death : ਮ੍ਰਿਤਕ ਨੌਜਵਾਨ ਦੀ ਲਾਸ਼ ਮੰਡੀ ਗੋਬਿੰਦਗੜ੍ਹ ਦੇ ਇਕ ਪਾਰਕ ਵਿੱਚੋਂ ਪ੍ਰਾਪਤ ਹੋਈ, ਜਿਸ ਦੀ ਪਹਿਚਾਣ ਪਵਨਦੀਪ ਸਿੰਘ ਵਜੋਂ ਹੋਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਮਲੋਹ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- May 10th 2026 03:25 PM -- Updated: May 10th 2026 03:36 PM
Punjab Drug Death : ਪੰਜਾਬ 'ਚ ਨਸ਼ੇ ਨੇ ਇੱਕ ਹੋਰ ਘਰ ਉਜਾੜਿਆ, ਮੰਡੀ ਗੋਬਿੰਦਗੜ੍ਹ ਦੇ ਪਾਰਕ 'ਚੋਂ ਮਿਲੀ ਲਾਸ਼

Punjab Drug Death : ਪੰਜਾਬ 'ਚ ਨਸ਼ੇ ਨੇ ਇੱਕ ਹੋਰ ਘਰ ਉਜਾੜਿਆ, ਮੰਡੀ ਗੋਬਿੰਦਗੜ੍ਹ ਦੇ ਪਾਰਕ 'ਚੋਂ ਮਿਲੀ ਲਾਸ਼

Drug Overdose Death : ਪੰਜਾਬ 'ਚ ਨਸ਼ੇ ਕਾਰਨ ਮੌਤਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਤਾਜ਼ਾ ਮਾਮਲਾ ਫਤਿਹਗੜ੍ਹ ਸਾਹਿਬ (Fatehgarh Sahib) ਦੇ ਹਲਕਾ ਅਮਲੋਹ (Amloh News) ਦੇ ਪਿੰਡ ਮਾਜਰੀ ਕਿਸਨੇ ਵਾਲੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਦੀ ਓਵਰਡੋਜ ਨਾਲ ਮੌਤ ਹੋ ਗਈ। ਮ੍ਰਿਤਕ ਦੀ ਨਸ਼ੇ ਕਾਰਨ ਮੌਤ (Drug Death) ਬਾਰੇ ਪਿਤਾ ਨੇ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ, ਮ੍ਰਿਤਕ ਨੌਜਵਾਨ ਦੀ ਲਾਸ਼ ਮੰਡੀ ਗੋਬਿੰਦਗੜ੍ਹ ਦੇ ਇਕ ਪਾਰਕ ਵਿੱਚੋਂ ਪ੍ਰਾਪਤ ਹੋਈ, ਜਿਸ ਦੀ ਪਹਿਚਾਣ ਪਵਨਦੀਪ ਸਿੰਘ ਵਜੋਂ ਹੋਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਮਲੋਹ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ।

ਮ੍ਰਿਤਕ ਨੌਜਵਾਨ ਦੇ ਪਿਤਾ ਨਿਰਭੈ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਹਨਾਂ ਦਾ 21 ਸਾਲਾ ਬੇਟਾ ਪਿਛਲੇ ਕੁੱਝ ਸਮੇਂ ਤੋਂ ਨਸ਼ੇ (Nasha) ਕਰਨ ਦਾ ਆਦੀ ਸੀ, ਜਿਸ ਕਰਕੇ ਉਸਨੂੰ ਨਸ਼ਾ ਛਡਾਉ ਕੇਂਦਰ ਦੇ ਵਿੱਚ ਭਰਤੀ ਵੀ ਕਰਵਾਇਆ ਗਿਆ ਸੀ, ਜੋ ਕੁੱਝ ਦਿਨ ਪਹਿਲਾਂ ਹੀ ਘਰ ਵਾਪਸ ਆਇਆ ਸੀ। ਉਹਨਾਂ ਦੇ ਬੇਟੇ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਰਕੇ ਹੋਈ ਹੈ। ਉਹਨਾਂ ਨੇ ਦੱਸਿਆ ਕਿ ਉਹਨਾਂ ਦੇ ਬੇਟੇ ਦੀ ਲਾਸ਼ ਮੰਡੀ ਗੋਬਿੰਦਗੜ੍ਹ ਦੇ ਇਕ ਪਾਰਕ ਵਿੱਚੋਂ ਮਿਲੀ, ਜਿਸ ਦੇ ਨਜ਼ਦੀਕ ਹੀ ਇਕ ਟੀਕੇ ਦੀ ਸਰਿੰਜ ਵੀ ਪਈ ਮਿਲੀ।


ਉਥੇ ਹੀ ਇਸ ਸਬੰਧ ਵਿਚ ਪੁਲਸ ਅਧਿਕਾਰੀ ਬੁੱਧ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਨੌਜਵਾਨ ਦੀ ਲਾਸ਼ ਆਈ ਹੈ। ਪੁਲਿਸ ਵਲੋਂ ਪਰਿਵਾਰ ਦੇ ਬਿਆਨ ਦੇ ਆਧਾਰ ਤੇ ਕਾਰਵਾਈ ਕੀਤੀ ਜਾ ਰਹੀ ਹੈ। ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

- PTC NEWS

Top News view more...

Latest News view more...

PTC NETWORK
PTC NETWORK