Jalandhar Ammonia Gas Leak : ਜਲੰਧਰ ’ਚ ਖਤਰੇ ’ਚ ਪਈਆਂ ਜ਼ਿੰਦਗੀਆਂ; ਬਰਫ਼ ਦੀ ਫੈਕਟਰੀ ਤੋਂ ਅਮੋਨੀਆ ਗੈਸ ਲੀਕ
Jalandhar Ammonia Gas Leak : ਜਲੰਧਰ ਦੇ ਆਨੰਦ ਨਗਰ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਇੱਕ ਬਰਫ਼ ਫੈਕਟਰੀ ਵਿੱਚ ਲੀਕੇਜ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਗਰੋਂ ਪੂਰਾ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗੈਸ ਲੀਕ ਹੋਣ ਮਗਰੋਂ ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨ ਦੀ ਟੀਮ ਮੌਕੇ ’ਤੇ ਮੌਜੂਦ ਹੈ।
ਦੱਸ ਦਈਏ ਕਿ ਫੈਕਟਰੀ ਵਿੱਚ ਅਮੋਨੀਆ ਗੈਸ ਦਾ ਲੀਕ ਹੋਣਾ ਸ਼ੁਰੂ ਹੋ ਗਿਆ ਹੈ। ਇਲਾਕੇ ਦੇ ਵਸਨੀਕਾਂ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਵਿਭਾਗ ਅਤੇ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚ ਗਈ।
ਮਿਲੀ ਜਾਣਕਾਰੀ ਮੁਤਾਬਿਕ ਇਲਾਕਾ ਨਿਵਾਸੀਆਂ ਨੇ ਇਸ ਫੈਕਟਰੀ ਬਾਰੇ ਕਈ ਵਾਰ ਪ੍ਰਸ਼ਾਸਨ ਨੂੰ ਸ਼ਿਕਾਇਤ ਵੀ ਕੀਤੀ ਹੈ। ਹਾਲ ਹੀ ਵਿੱਚ ਲੋਕਾਂ ਨੇ ਫੈਕਟਰੀ ਵਿਰੁੱਧ ਵਿਰੋਧ ਵੀ ਕੀਤਾ ਸੀ। ਇਸ ਫੈਕਟਰੀ ਨੂੰ ਬੰਦ ਕਰਨ ਲਈ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਸੀ ਪਰ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ।
- PTC NEWS