Punjab Bus Strike Update: ਪੰਜਾਬ ’ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ !
Punjab Bus Strike Update: ਪੰਜਾਬ ਵਿੱਚ ਅੱਜ ਰੋਡਵੇਜ਼ ਦੀਆਂ ਬੱਸਾਂ ਦਾ ਜਾਮ ਨਹੀਂ ਹੋਵੇਗਾ। ਦੱਸ ਦਈਏ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਆਪਣੀ 3 ਦਿਨ ਦੀ ਹੜਤਾਲ ਅਤੇ ਜਾਮ ਨੂੰ ਵਾਪਸ ਲੈ ਕੇ ਸਾਰੀਆਂ ਬੱਸਾਂ ਆਮ ਵਾਂਗ ਚੱਲਣਗੀਆਂ।
ਮੁਲਾਜ਼ਮਾਂ ਨੇ ਹੜਤਾਲ ਕੀਤੀ ਮੁਲਤਵੀ
ਦਰਅਸਲ ਮੁੱਖ ਮੰਤਰੀ ਵੱਲੋਂ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਮਿਲਣ ਤੋਂ ਬਾਅਦ ਠੇਕਾ ਮੁਲਾਜ਼ਮਾਂ ਨੇ ਇਹ ਫੈਸਲਾ ਵਾਪਸ ਲੈ ਲਿਆ ਹੈ। ਕਰਮਚਾਰੀ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਹੜਤਾਲ ਵਾਪਸ ਲੈਣ ਦੀ ਸੂਚਨਾ ਸਾਰਿਆਂ ਨੂੰ ਦੇ ਦਿੱਤੀ ਗਈ ਹੈ।
ਸੀਐੱਮ ਮਾਨ ਨਾਲ ਮੀਟਿੰਗ ਕਰਵਾਉਣ ਦਾ ਮਿਲਿਆ ਭਰੋਸਾ
ਪੀਆਰਟੀਸੀ ਅਤੇ ਰੋਡਵੇਜ਼ ਬੱਸ ਮੁਲਾਜਮਾਂ ਨੇ ਆਪਣੀ ਹੜਤਾਲ ਤਾਂ ਫਿਲਹਾਲ ਟਾਲ ਦਿੱਤੀ ਹੈ ਪਰ ਇਹਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਫਿਰ ਵੀ ਕੋਈ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ। ਇਹ ਕੋਈ ਪਹਿਲੀ ਵਾਰ ਨਹੀਂ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਮੀਟਿੰਗ ਕਰਨ ਅਤੇ ਮਸਲੇ ਹੱਲ ਕਰਨ ਦਾ ਵਾਧਾ ਕੀਤਾ ਹੋਵੇ ਇਸਤੋਂ ਪਹਿਲਾਂ ਵੀ 17 ਤੋਂ 18 ਵਾਰ ਅਜਿਹਾ ਹੋ ਚੁੱਕਾ ਹੈ। ਪਰ ਇਸ ਵਾਰ ਦਿੱਤੇ ਭਰੋਸੇ ’ਤੇ ਤਮਾਮ ਜਥੇਬੰਦੀਆਂ ਨੇ ਕੁਝ ਸਮੇਂ ਲਈ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਹੈ।
ਆਮ ਦਿਨਾਂ ਵਾਂਗ ਚੱਲਣਗੀਆਂ ਬੱਸਾਂ
ਉਨ੍ਹਾਂ ਦੱਸਿਆ ਕਿ ਸਟੇਟ ਟ੍ਰਾਂਸਪੋਰਟ ਸੈਕਟਰੀ ਪੰਜਾਬ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਦਾ ਵੀ ਪੂਰਾ ਭਰੋਸਾ ਦਿੱਤਾ ਗਿਆ ਹੈ ਜਿਸ ਨੂੰ ਮੁੱਖ ਰੱਖਦੇ ਹੋਏ ਯੂਨੀਅਨ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਕੱਲ ਤੋਂ ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਦੀ ਸਰਵਿਸ ਆਮ ਦਿਨਾਂ ਵਾਂਗ ਹੀ ਚੱਲੇਗੀ। ਉਨ੍ਹਾਂ ਵੱਲੋਂ ਉਲੀਕੇ ਸੰਘਰਸ਼ ਨੂੰ ਮੀਟਿੰਗ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਅਗਲਾ ਫੈਸਲਾ ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।
- PTC NEWS