Amritpal Singh: ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਦੀ ਪਤਨੀ ਨੇ ਹਾਈਕੋਰਟ ਦਾ ਕੀਤਾ ਰੁਖ਼
ਚੰਡੀਗੜ੍ਹ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਪਤਨੀ ਹਾਈਕੋਰਟ ਪਹੁੰਚੀ ਹੈ। ਦੱਸ ਦਈਏ ਕਿ ਦਲਜੀਤ ਕਲਸੀ ਨੂੰ ਐਨਐਸਏ ਦੀ ਧਾਰਾ ਦੇ ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਸਰਬਜੀਤ ਕਲਸੀ ਨੂੰ ਦਲਜੀਤ ਕਲਸੀ ਵਜੋਂ ਜਾਣਿਆ ਜਾਂਦਾ ਹੈ। ਕਲਸੀ ਨੂੰ ਪਟੀਸ਼ਨ 'ਚ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਦਰਅਸਲ ਦਲਜੀਤ ਕਲਸੀ ਨੂੰ 19 ਮਾਰਚ ਨੂੰ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸਰਬਜੀਤ ਕਲਸੀ ਦੀ ਪਤਨੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਜ਼ਲਦ ਹੀ ਸੁਣਵਾਈ ਹੋ ਸਕਦੀ ਹੈ।
ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਅਜੇ ਤੱਕ ਫਰਾਰ ਚੱਲ ਰਹੇ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਹਾਲਾਂਕਿ ਦੂਜੇ ਪਾਸੇ ਅੰਮ੍ਰਿਤਪਾਲ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ ਨੂੰ ਨਾਜਾਇਜ਼ ਹਿਰਾਸਤ 'ਚ ਰੱਖਿਆ ਹੋਇਆ ਹੈ ਅਤੇ ਅਦਾਲਤ ਵਿੱਚ ਪੇਸ਼ ਨਹੀਂ ਕਰ ਰਹੀ। ਜਿਸ ਨੂੰ ਲੈ ਕੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ। ਅੰਮ੍ਰਿਤਪਾਲ ਦੇ ਵਕੀਲ ਨੇ ਹੈਬੀਅਸ ਕਾਰਪਸ ਰਿੱਟ ਦਾਇਰ ਕਰਦੇ ਹੋਏ ਕਿਹਾ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ 'ਚ ਰੱਖਿਆ ਜਾ ਰਿਹਾ ਹੈ। ਜਿਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਖਿਲਾਫ਼ ਲੁਕਆਊਟ ਨੋਟਿਸ ਜਾਰੀ, ਹਵਾਈ ਅੱਡੇ ਅਤੇ ਸੁਰੱਖਿਆ ਏਜੰਸੀਆਂ ਨੂੰ ਕੀਤਾ ਅਲਰਟ
- PTC NEWS