Sun, Jun 11, 2023
Whatsapp

Opreation Amritpal: ਅੰਮ੍ਰਿਤਪਾਲ ਦੇ 4 ਸਾਥੀਆਂ ਦਾ ਰਿਮਾਂਡ ਹੋਇਆ ਖ਼ਤਮ, ਅੱਜ ਕੋਰਟ ’ਚ ਕੀਤੇ ਜਾਣਗੇ ਪੇਸ਼

ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਵਾਲੇ ਚਾਰ ਸਾਥੀ ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ ਅਤੇ ਸੁਖਮਨਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਸਨ ਜਿਨ੍ਹਾਂ ਦਾ ਅੱਜ ਰਿਮਾਂਡ ਖ਼ਤਮ ਹੋ ਗਿਆ ਹੈ। ਜਿਨ੍ਹਾਂ ਨੂੰ ਅੱਜ ਬਾਬਾ ਬਕਾਲਾ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ।

Written by  Aarti -- March 23rd 2023 09:25 AM
Opreation Amritpal: ਅੰਮ੍ਰਿਤਪਾਲ ਦੇ 4 ਸਾਥੀਆਂ ਦਾ ਰਿਮਾਂਡ ਹੋਇਆ ਖ਼ਤਮ, ਅੱਜ ਕੋਰਟ ’ਚ ਕੀਤੇ ਜਾਣਗੇ ਪੇਸ਼

Opreation Amritpal: ਅੰਮ੍ਰਿਤਪਾਲ ਦੇ 4 ਸਾਥੀਆਂ ਦਾ ਰਿਮਾਂਡ ਹੋਇਆ ਖ਼ਤਮ, ਅੱਜ ਕੋਰਟ ’ਚ ਕੀਤੇ ਜਾਣਗੇ ਪੇਸ਼

ਮਨਿੰਦਰ ਮੋਂਗਾ (ਅੰਮ੍ਰਿਤਸਰ, 23 ਮਾਰਚ): ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀਆਂ ਦੇ ਖਿਲਾਫ ਥਾਣਾ ਖਲਚੀਆਂ ਦੇ ਵਿੱਚ 19 ਮਾਰਚ ਨੂੰ 26 ਨੰਬਰ ਐਫ ਆਈ ਆਰ ਦਰਜ ਕੀਤੀ ਗਈ ਸੀ ਜਿਸਦੇ ਵਿੱਚ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਵਾਲੇ ਚਾਰ ਸਾਥੀ ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਸੁਖਮਨਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਸਨ ਜਿਨ੍ਹਾਂ ਦਾ ਅੱਜ ਰਿਮਾਂਡ ਖ਼ਤਮ ਹੋ ਗਿਆ ਹੈ। ਜਿਨ੍ਹਾਂ ਨੂੰ ਅੱਜ ਬਾਬਾ ਬਕਾਲਾ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ।


ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਇਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਅਦਾਲਤ ’ਚ ਕਿਹਾ ਸੀ ਕਿ  ਇਨ੍ਹਾਂ ਕੋਲੋਂ ਹਥਿਆਰ ਰਿਕਵਰ ਕਰਨੇ ਹਨ ਜਿਸਦੇ ਚਲਦੇ ਬਾਬਾ ਬਕਾਲਾ ਅਦਾਲਤ ਵਲੋਂ 20 ਮਾਰਚ ਨੂੰ ਪੇਸ਼ੀ ਦੌਰਾਨ ਤਿੰਨ ਦਿਨ ਦੇ ਰਿਮਾਂਡ ਤੇ ਭੇਜਿਆ ਸੀ ਜਿਨ੍ਹਾਂ ਦਾ ਅੱਜ ਰਿਮਾਂਡ ਪੁਰਾ ਹੋ ਗਿਆ ਹੈ। 

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਫਿਲਹਾਲ ਅਜੇ ਭਗੌੜਾ ਹੈ ਉਹ ਪੁਲਿਸ ਦੇ ਹੱਥ ਨਹੀਂ ਆਇਆ ਪੁਲਿਸ ਵੱਲੋਂ ਉਸਦੇ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: CM Mann In Khatkar Kalan: ਖਟਕੜ ਕਲਾ ਵਿਖੇ CM ਮਾਨ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ

- PTC NEWS

adv-img

Top News view more...

Latest News view more...