Amritpal Aide Papalpreet Singh Arrested: ਫ਼ਰਾਰ ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਗ੍ਰਿਫ਼ਤਾਰ, ਪੰਜਾਬ ਸਰਕਾਰ ਨੇ ਕੀਤੀ ਪੁਸ਼ਟੀ
Operation Amritpal: ਆਪਰੇਸ਼ਨ ਅੰਮ੍ਰਿਤਪਾਲ ਦੇ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪਪਲਪ੍ਰੀਤ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਨੇ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਪਪਲਪ੍ਰੀਤ ਸਿੰਘ ਅੰਮ੍ਰਿਤਪਾਲ ਸਿੰਘ ਦੇ ਨਾਲ ਫਰਾਰ ਚੱਲ ਰਿਹਾ ਸੀ।
ਫਿਲਹਾਲ ਪਪਲਪ੍ਰੀਤ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਨੂੰ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜਣ ਦੀਆਂ ਅਟਕਰਾਂ ਤੇਜ਼ ਹੋ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਸ਼ਾਮ ਦੇ 4 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Pro Khalistan Slogans: ਵਿਸਾਖੀ ਤੋਂ ਪਹਿਲਾਂ ਤਲਵੰਡੀ ਸਾਬੋ 'ਚ ਕਾਲਜ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਪੱਖੀ ਨਾਅਰੇ
- PTC NEWS