Fri, Dec 5, 2025
Whatsapp

ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਅਸਾਮ ਦੀ ਜੇਲ੍ਹ 'ਚ ਕੀਤੀ ਭੁੱਖ ਹੜਤਾਲ, ਇਹ ਹੈ ਵਜ੍ਹਾ

Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਹਨ।

Reported by:  PTC News Desk  Edited by:  Amritpal Singh -- June 29th 2023 10:46 PM -- Updated: June 29th 2023 10:52 PM
ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਅਸਾਮ ਦੀ ਜੇਲ੍ਹ 'ਚ ਕੀਤੀ ਭੁੱਖ ਹੜਤਾਲ, ਇਹ ਹੈ ਵਜ੍ਹਾ

ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਅਸਾਮ ਦੀ ਜੇਲ੍ਹ 'ਚ ਕੀਤੀ ਭੁੱਖ ਹੜਤਾਲ, ਇਹ ਹੈ ਵਜ੍ਹਾ

Amritpal Singh News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਧਰਮ ਪਤਨੀ ਕਿਰਨਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਡਿਬਰੂਗੜ ਜੇਲ੍ਹ ਨੂੰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਫ਼ੋਨ ਕਾਲ ਲਈ ਇਜਾਜ਼ਤ ਨਹੀਂ ਦੇ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜੇਲ੍ਹ ਦਾ ਖਾਣਾ ਜਿੱਥੇ ਖਾਣ ਦੇ ਲਾਇਕ ਨਹੀਂ ਹੁੰਦਾ ਉੱਥੇ ਹੀ ਤੰਬਾਕੂ ਵਰਗੇ ਪਦਾਰਥ ਖਾਣੇ 'ਚ ਪੈ ਰਿਹੇ ਹਨ।

ਕਿਰਨਦੀਪ ਕੌਰ ਨੇ ਦੱਸਿਆ ਕਿ

ਕਿਰਨਦੀਪ ਕੌਰ ਨੇ ਦੱਸਿਆ ਕਿ ਉਹ ਹਰ ਹਫ਼ਤੇ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਅਸਾਮ ਦੀ ਡਿਬਰੂਗੜ ਜੇਲ੍ਹ ਜਾਂਦੀ ਹੈ। ਹਰ ਹਫ਼ਤੇ ਵਾਂਗ ਅੱਜ ਦੀ ਮੁਲਾਕਾਤ ਦਾ ਸਮਾਂ ਵੀ ਬਹੁਤ ਛੇਤੀ ਲੰਘ ਗਿਆ। ਅੱਜ ਦੀ ਮੁਲਾਕਾਤ ਤੋਂ ਮੈਨੂੰ ਪੱਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਭੁੱਖ ਹੜਤਾਲ ’ਤੇ ਹਨ, ਇਸ ਦੇ ਕੁਝ ਕਾਰਨ ਹਨ, ਜਿਨ੍ਹਾਂ ਵਿੱਚੋਂ ਇੱਕ ਕਾਰਨ ਇਹ ਹੈ ਕਿ ਉਨ੍ਹਾਂ ਨੂੰ ਫ਼ੋਨ ਕਾਲ ਲਈ ਡਿਬਰੂਗੜ ਜੇਲ੍ਹ ਨੂੰ ਪੰਜਾਬ ਸਰਕਾਰ ਇਜਾਜ਼ਤ ਨਹੀਂ ਦੇ ਰਹੀ, ਇਸ ਵਜ੍ਹਾ ਕਾਰਨ ਪਰਿਵਾਰਾਂ ਨਾਲ ਗੱਲ ਨਹੀਂ ਹੁੰਦੀ। ਜੇਕਰ ਇਹ ਸਹੂਲਤ ਜੋ ਕੀ ਹਰ ਜੇਲ੍ਹ ਵਿੱਚ ਲਾਜ਼ਮ ਹੁੰਦੀ ਹੈ, ਦਿੱਤੀ ਜਾਵੇ ਤਾਂ 20-25,000 ਰੁਪਏ ਜੋ ਕਿ ਇੱਕ ਇਨਸਾਨ ਦਾ ਇੱਕ ਮੁਲਾਕਾਤ ਲਈ ਲੱਗਦਾ ਹੈ ਉਹ ਨਹੀਂ ਲੱਗੇਗਾ। ਹਰ ਪਰਿਵਾਰ ਇਹ ਖਰਚਾ ਨਹੀਂ ਚੁੱਕ ਸਕਦਾ। ਫ਼ੋਨ ਦੀ ਸਹੂਲਤ ਨਾਲ ਅੰਦਰ ਜੋ ਸਿੰਘ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਾਨਸਿਕ ਹਾਲਤ ਠੀਕ ਰਹਿ ਸਕਦੀ ਹੈ। 


ਫ਼ੋਨ ਦੀ ਸਹੂਲਤ ਨਾਂਹ ਮਿਲਣ ਕਾਰਨ

ਸਭ ਤੋਂ ਜ਼ਰੂਰੀ ਗੱਲ ਇਹ ਹੈ ਕੇ ਫ਼ੋਨ ਦੀ ਸਹੂਲਤ ਨਾਂਹ ਮਿਲਣ ਕਾਰਨ ਵਕੀਲਾਂ ਨਾਲ ਗੱਲ ਬਾਤ ਵੀ ਨਹੀਂ ਹੋ ਪਾਉਂਦੀ ਜਿਸ ਵਜ੍ਹਾ ਕਰ ਕੇ ਵਕੀਲਾਂ ਨੂੰ ਨਾ ਹੀ ਕੁਝ ਦੱਸਿਆ ਜਾ ਸਕਦਾ ਹੈ ਤੇ ਨਾਂਹ ਹੀ ਪੁੱਛਿਆ। ਇਸ ਕਾਰਨ ਕੇਸ ਲੜਨ ਵਿੱਚ ਬਹੁਤ ਰੁਕਾਵਟ ਆ ਰਹੀ ਹੈ ਅਤੇ ਸਹੀ ਗ਼ਲਤ ਦਾ ਪਤਾ ਨਹੀਂ ਚੱਲ ਰਿਹਾ। 

ਕਈ ਵਾਰ ਦਾਲ ਸਬਜ਼ੀ ਵਿੱਚ ਨਮਕ ਹੀ ਨਹੀਂ ਪਾਉਂਦੇ ਤੇ ਕਈ ਵਾਰ

ਦੂਜੀ ਗੱਲ ਇਹ ਹੈ ਕਿ ਜੇਲ੍ਹ ਵਿੱਚ ਖਾਣ ਪੀਣ ਦਾ ਪ੍ਰਬੰਧ ਠੀਕ ਨਹੀਂ ਹੈ। ਕਈ ਵਾਰ ਦਾਲ ਸਬਜ਼ੀ ਵਿੱਚ ਨਮਕ ਹੀ ਨਹੀਂ ਪਾਉਂਦੇ ਤੇ ਕਈ ਵਾਰ ਰੋਟੀਆਂ ਜੋ ਖਾਣ ਲਾਇਕ ਨਹੀਂ ਹੁੰਦੀਆਂ ਉਨ੍ਹਾਂ ਵਿੱਚ ਤੰਬਾਕੂ ਮਿਲਦਾ ਹੈ, ਜੋ ਵੀ ਖਾਣਾ ਬਣਾਉਂਦਾ ਹੈ ਉਹ ਤੰਬਾਕੂ ਦੀ ਵਰਤੋਂ ਕਰਦਾ ਹੈ, ਉਨ੍ਹਾਂ ਹੱਥਾਂ ਨਾਲ ਹੀ ਸਿੰਘਾ ਦਾ ਖਾਣਾ ਤਿਆਰ ਕੀਤਾ ਜਾਂਦਾ ਹੈ। 

ਕਈ ਵਾਰ ਇਹ ਕਹਿ ਕੇ ਸਾਰ ਦਿੰਦੇ ਹਨ ਕੇ ਸਾਨੂੰ ਤੁਹਾਡੀ ਸਮਝ ਨਹੀਂ ਆ ਰਹੀ, ਨਾਂ ਹੀ ਕੋਈ ਇੰਟਰਪ੍ਰੇਟਰ ਹੈ ਜੋ ਸਮਝਾ ਸਕੇ। ਕੁਝ ਕੁ ਸਿੰਘਾਂ ਨੂੰ ਅਜਿਹੇ ਪ੍ਰੈਸ਼ਰ ਕਾਰਨ ਮਾਨਸਿਕ ਤੰਗੀਆਂ ਵੀ ਆ ਰਹੀਆਂ ਹਨ। ਜਿਸ ਕਾਰਨ ਸਿਹਤ ’ਤੇ ਬਹੁਤ ਫ਼ਰਕ ਪੈ ਰਿਹਾ ਹੈ। ਸਰਕਾਰ ਨੂੰ ਜਲਦ ਤੋਂ ਜਲਦ ਇਨ੍ਹਾਂ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਇਹ ਕੇਵਲ ਆਮ ਸਹੂਲਤਾਂ ਦੀ ਮੰਗ ਹੈ ਨਾਂਹ ਹੀ ਕੋਈ ਵੀ. ਆਈ. ਪੀ. ਟਰੀਟਮੈਂਟ ਦੀ ਡਿਮਾਂਡ ਹੈ। ਉਨ੍ਹਾਂ ਕਿਹਾ ਕਿ  ਉਹ ਅੱਜ ਤੋਂ ਇਸ ਭੁੱਖ ਹੜਤਾਲ ਵਿੱਚ ਆਪਣੇ ਪਤੀ ਦੇ ਨਾਲ ਸ਼ਾਮਿਲ ਹਾਂ।

ਦੱਸ ਦੇਈਏ ਕਿ ਅੰਮ੍ਰਿਤਪਾਲ ਤੇ ਉਸ ਦੇ 9 ਸਾਥੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਵਿੱਚ ਬੰਦ ਹਨ। ਇਨ੍ਹਾਂ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਨੂੰ 23 ਅਪ੍ਰੈਲ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜੱਦੀ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। 


- PTC NEWS

Top News view more...

Latest News view more...

PTC NETWORK
PTC NETWORK