Operation Amritpal: ਅੰਮ੍ਰਿਤਪਾਲ ਸਿੰਘ ਦਾ ਨਜ਼ਦੀਕੀ ਸਾਥੀ ਵਰਿੰਦਰ ਸਿੰਘ ਜੌਹਲ ਗ੍ਰਿਫਤਾਰ- ਸੂਤਰ
Operation Amritpal: ਇੱਕ ਪਾਸੇ ਜਿੱਥੇ ਪੁਲਿਸ ਵੱਲੋਂ ਲਗਾਤਾਰ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਨੂੰ ਫਰਾਰ ਹੋਏ ਨੂੰ ਤਕਰੀਬਨ 10 ਦਿਨ ਹੋ ਚੁੱਕੇ ਹਨ। ਪਰ ਅਜੇ ਵੀ ਪੁਲਿਸ ਦੇ ਹੱਥ ਖਾਲੀ ਹਨ। ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਹੀ ਪੁਲਿਸ ਨੇ ਅੰਮ੍ਰਿਤਪਾਲ ਦੇ ਇੱਕ ਹੋਰ ਨਜ਼ਦੀਕੀ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਤਰਨਤਾਰਨ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਜੌਹਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਰਿੰਦਰ ਜੌਹਲ ਅੰਮ੍ਰਿਤਪਾਲ ਦਾ ਗੰਨਮੈਨ ਵੀ ਦੱਸਿਆ ਜਾ ਰਿਹਾ ਹੈ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵਰਿੰਦਰ ਜੌਹਲ ਏਕੇਐਫ ਦੀ ਟ੍ਰੇਨਿੰਗ ਵੀ ਦੇ ਰਿਹਾ ਸੀ।
ਸੂਤਰਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਵਰਿੰਦਰ ਜੌਹਲ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਨੂੰ ਡਿਬਰੂਗੜ੍ਹ ਜੇਲ੍ਹ ’ਚ ਭੇਜ ਦਿੱਤਾ ਗਿਆ ਹੈ। ਨਾਲ ਹੀ ਵਰਿੰਦਰ ਜੌਹਲ ’ਤੇ ਐਨਐਸਏ ਵੀ ਲਗਾਈ ਗਈ ਹੈ।
ਇਹ ਵੀ ਪੜ੍ਹੋ: Punjab CM Bhagwant Mann: ਖ਼ਰਾਬ ਫਸਲਾਂ ਦੇ ਜਾਇਜ਼ੇ ਤੋਂ ਬਾਅਦ ਐਕਸ਼ਨ 'ਚ CM ਭਗਵੰਤ ਮਾਨ, ਸੱਦੀ ਅਫ਼ਸਰਾਂ ਨਾਲ ਮੀਟਿੰਗ
- PTC NEWS