Sat, Nov 14, 2026
Whatsapp

Amritpal Singh's parole : ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ 'ਤੇ ਸਸਪੈਂਸ ਬਰਕਰਾਰ, 17 ਨਵੰਬਰ ਨੂੰ ਪੈਰੋਲ ਦੇਣ ਦੀ ਮੰਗ

ਹੁਣ 16 ਨਵੰਬਰ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ

Reported by:  PTC News Desk  Edited by:  Jaswinder Kaur -- November 14th 2026 11:04 AM
Amritpal Singh's parole : ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ 'ਤੇ ਸਸਪੈਂਸ ਬਰਕਰਾਰ, 17 ਨਵੰਬਰ ਨੂੰ ਪੈਰੋਲ ਦੇਣ ਦੀ ਮੰਗ

Amritpal Singh's parole : ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ 'ਤੇ ਸਸਪੈਂਸ ਬਰਕਰਾਰ, 17 ਨਵੰਬਰ ਨੂੰ ਪੈਰੋਲ ਦੇਣ ਦੀ ਮੰਗ

Amritpal Singh's parole : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਇੰਤਜ਼ਾਰ ਕੀਤਾ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਕਿ ਅੱਜ ਉਨ੍ਹਾਂ ਦੀ ਦਾਦੀ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਤੱਕ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਆਉਣ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਦੱਸ ਦੇਈਏ ਕਿ ਪਰਿਵਾਰ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਅੱਜ ਯਾਨੀ ਕਿ 14 ਨਵੰਬਰ ਦੀ ਥਾਂ 17 ਨਵੰਬਰ ਨੂੰ ਪੈਰੋਲ ਦਿੱਤੇ ਜਾਨ ਦੀ ਮੰਗ ਕੀਤੀ ਗਈ ਹੈ, ਜਿਸ ਹੁਣ 16 ਨਵੰਬਰ ਨੂੰ ਅੰਮ੍ਰਿਤਸਰ ਦੀ ਅਦਾਲਤ 'ਚ ਸੁਣਵਾਈ ਹੋਵੇਗੀ। ਧਿਆਨ ਦੇਣ ਯੋਗ ਹੈ ਅਦਾਲਤ ਵਲੋਂ ਭਾਈ ਅਮ੍ਰਿਤਪਾਲ ਸਿੰਘ ਨੂੰ ਅੱਜ 14 ਨਵੰਬਰ ਲਈ ਪੈਰੋਲ ਦਿੱਤੀ ਗਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ 17 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।   

ਇਹ ਵੀ ਪੜ੍ਹੋ : 

Punjab da Crorepati : ਸੂਬੇ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ, ਜਲਦ ਸ਼ੁਰੂ ਹੋਵੇਗਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਉਨ੍ਹਾਂ ਅੱਗੇ ਦੱਸਿਆ ਕਿ ਅੱਜ ਇੱਕ ਵਾਰ ਫਿਰ ਪਰਿਵਾਰ ਦੀ ਲੀਗਲ ਟੀਮ ਅਦਾਲਤ ਵਿੱਚ ਪੇਸ਼ ਹੋ ਕੇ ਆਪਣਾ ਪੱਖ ਰੱਖੇਗੀ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿਵਾਉਣ ਲਈ ਕਾਨੂੰਨੀ ਯਤਨ ਕੀਤੇ ਜਾਣਗੇ।

ਜਿਕਰਯੋਗ ਹੈ ਕਿ 84 ਸਾਲਾ ਮਾਤਾ ਚਰਨ ਕੌਰ ਦਾ ਲੰਮੀ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ। ਬੀਤੇ ਕੱਲ੍ਹ ਅਦਾਲਤ ਵੱਲੋਂ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅੰਮ੍ਰਿਤਪਾਲ ਸਿੰਘ ਨੂੰ ਇੱਕ ਦਿਨ ਦੀ ਪੈਰੋਲ ਦੇਣ ਦੀ ਮਨਜ਼ੂਰੀ ਦੇ ਦਿੱਤੀ ਗਈ। ਜਾਣਕਾਰੀ ਮੁਤਾਬਕ ਆਉਣ-ਜਾਣ ਦਾ ਖ਼ਰਚਾ ਪਰਿਵਾਰ ਨੂੰ ਸਹਿਣਾ ਪਵੇਗਾ। ਰਾਜ ਸਰਕਾਰ ਅਤੇ ਪ੍ਰਸ਼ਾਸਨ ਇਹ ਨਿਰਧਾਰਤ ਕਰੇਗਾ ਕਿ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਕਿੰਨੀ ਹੋਵੇਗੀ ਅਤੇ ਕੁਲ ਕਿੰਨਾ ਖਰਚਾ ਆਵੇਗਾ। 

ਦਾਦੀ ਦੀ ਮੌਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਅੰਤਿਮ ਸਸਕਾਰ ਕਰਨ ਦਾ ਫੈਸਲਾ ਟਾਲ ਦਿੱਤਾ ਸੀ। ਪਰਿਵਾਰ ਨੇ ਮੰਗ ਕੀਤੀ ਸੀ ਕਿ ਜਦੋਂ ਤੱਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਹੀਂ ਮਿਲਦੀ, ਉਦੋਂ ਤੱਕ ਦਾਦੀ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਦਾ ਕਹਿਣਾ ਸੀ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਅਤੇ ਇਹ ਉਨ੍ਹਾਂ ਦਾ ਪਰਿਵਾਰਿਕ ਅਤੇ ਮਨੁੱਖੀ ਅਧਿਕਾਰ ਹੈ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK