Wed, Mar 29, 2023
Whatsapp

Daljeet Kalsi arrested: ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਸਾਥੀ ਦਲਜੀਤ ਕਲਸੀ ਗ੍ਰਿਫ਼ਤਾਰ

'ਵਾਰਿਸ ਪੰਜਾਬ' ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਪਾਲ ਸਿੰਘ ਦੀ ਭਾਲ 'ਚ ਪੰਜਾਬ ਦੇ ਜ਼ਿਲ੍ਹਿਆਂ 'ਚ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ।

Written by  Ramandeep Kaur -- March 19th 2023 02:25 PM -- Updated: March 19th 2023 02:51 PM
Daljeet Kalsi arrested: ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਸਾਥੀ ਦਲਜੀਤ ਕਲਸੀ ਗ੍ਰਿਫ਼ਤਾਰ

Daljeet Kalsi arrested: ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਸਾਥੀ ਦਲਜੀਤ ਕਲਸੀ ਗ੍ਰਿਫ਼ਤਾਰ

Daljeet Kalsi arrested:  'ਵਾਰਿਸ ਪੰਜਾਬ' ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਸਿੰਘ ਕਲਸੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਪਾਲ ਸਿੰਘ ਦੀ ਭਾਲ 'ਚ ਪੰਜਾਬ ਦੇ ਜ਼ਿਲ੍ਹਿਆਂ 'ਚ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ। 

ਸੂਤਰਾਂ ਅਨੁਸਾਰ ਪੁਲਿਸ ਨੇ ਕਲਸੀ ਨੂੰ ਦੇਰ ਰਾਤ ਹਿਰਾਸਤ 'ਚ ਲਿਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਦੇ ਅਜਨਾਲਾ 'ਚ ਵਾਪਰੀ ਘਟਨਾ ਤੋਂ ਬਾਅਦ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਫਰਾਰ ਹੋ ਗਿਆ।


ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਕਾਰਕੁਨਾਂ ਨੂੰ ਹਿਰਾਸਤ 'ਚ ਲੈ ਕੇ ਪੁਛ ਪੜਤਾਲ ਕਰ ਰਹੀ ਹੈ। ਦੂਜੇ ਪਾਸੇ ਪੁਲਿਸ ਦੀ ਕਾਰਵਾਈ ਤੋਂ ਖਫ਼ਾ 'ਵਾਰਿਸ ਪੰਜਾਬ' ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਹਮਾਇਤੀਆਂ ਨੇ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ, ਜਿਸ ਕਰਕੇ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਧਾਰਮਿਕ ਸਥਾਨਾਂ ਤੇ ਮੁੱਖ ਬਾਜ਼ਾਰਾਂ 'ਚ ਵੀ ਚੌਕਸੀ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੂੰ ਅੰਮ੍ਰਿਤਪਾਲ ਦਾ ਨੇਪਾਲ ਫ਼ਰਾਰ ਹੋਣ ਦਾ ਖ਼ਦਸ਼ਾ; 4 ਸਹਿਯੋਗੀਆਂ ਨੂੰ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅਸਾਮ ਭੇਜਿਆ

- PTC NEWS

adv-img

Top News view more...

Latest News view more...