Kamal Kaur Bhabhi Murder : ਕਮਲ ਕੌਰ ਭਾਬੀ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਹੋਇਆ ਵਿਦੇਸ਼ ਫ਼ਰਾਰ!
Kamal Kaur Bhabhi Murder : ਭਾਬੀ ਕਮਲ ਕਾਰ ਉਰਫ ਕੰਚਨ ਕੁਮਾਰੀ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਬਠਿੰਡਾ ਪੁਲਿਸ ਦੀ ਐਸਐਸਪੀ ਅਮਨੀਤ ਕੌਂਡਲ ਨੇ ਖੁਲਾਸਾ ਕਰਦਿਆਂ ਕਿਹਾ ਕਿ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਦੇਸ਼ ਫਰਾਰ ਹੋ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਹੀ ਪੁਲਿਸ ਨੇ ਮਹਿਰੋਂ ਦਾ ਲੁੱਕ-ਆਊਟ ਨੋਟਿਸ ਜਾਰੀ ਕੀਤਾ ਸੀ।
ਪੁਲਿਸ ਅਨੁਸਾਰ ਸੋਸ਼ਲ ਮੀਡੀਆ ਇਨਫਲੂੈਂਸਰ ਕੰਚਨ ਕੁਮਾਰੀ ਉਰਫ ਭਾਬੀ ਕਮਲ ਕੌਰ ਮਾਮਲੇ ਦੇ ਮੁੱਖ ਸ਼ਾਜਿਸ਼ ਕਰਤਾ ਅੰਮ੍ਰਿਤਪਾਲ ਸਿੰਘ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਤੁਰੰਤ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਿਦੇਸ਼ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਬਠਿੰਡਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਦੀ ਮਦਦ ਕਰਨ ਵਾਲੇ ਦੋ ਲੋਕਾਂ ਨੂੰ ਹੋਰ ਨਾਮਜਦ ਕੀਤਾ ਗਿਆ ਹੈ।
ਕਿੱਥੇ ਹੋਇਆ ਫ਼ਰਾਰ ?
ਜਾਣਕਾਰੀ ਦਿੰਦੇ ਹੋਏ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨਹੀਂ ਦੱਸਿਆ ਕਿ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਨੂੰ ਕਤਲ ਕਰਨ ਸਮੇਂ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਸਥਾਨ 'ਤੇ ਮੌਜੂਦ ਸੀ। ਇਸ ਚੀਜ਼ ਦਾ ਖੁਲਾਸਾ ਰਿਮਾਂਡ 'ਤੇ ਚੱਲ ਰਹੇ ਉਸ ਦੇ ਦੋ ਸਾਥੀਆਂ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਵੇਂ ਲੁੱਕ-ਆਊਟ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਇਸ ਤੋਂ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਨੂੰ ਅੰਜਾਮ ਦੇਣ ਉਪਰੰਤ ਸ੍ਰੀ ਅੰਮ੍ਰਿਤਸਰ ਸਾਹਿਬ ਏਅਰਪੋਰਟ ਤੋਂ ਯੂਏਈ ਫਰਾਰ ਹੋ ਗਿਆ।
ਐਸਐਸਪੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਕਤਲ ਭਾਬੀ ਕਮਲ ਕੌਰ ਉਰਫ ਗੰਚਨ ਕੁਮਾਰੀ ਦਾ ਕਤਲ ਕਰਨ ਤੋਂ ਬਾਅਦ ਉਹ ਸਿੱਧਾ ਅੰਮ੍ਰਿਤਸਰ ਰਵਾਨਾ ਹੋਇਆ ਅਤੇ ਇਸ ਸਮੇਂ ਉਸ ਨਾਲ ਦੋ ਵਿਅਕਤੀ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਦੂਜਾ ਅਣਪਛਾਤਾ ਹੈ, ਜਿਨ੍ਹਾਂ ਵੱਲੋਂ ਮਦਦ ਕੀਤੀ ਗਈ ਸੀ। ਪੁਲਿਸ ਵੱਲੋਂ ਉਹਨਾਂ ਦੋ ਲੋਕਾਂ ਨੂੰ ਵੀ ਨਾਮਜਦ ਕੀਤਾ ਗਿਆ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ ਭੱਜੇ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਲੁਕ ਆਊਟ ਨੋਟਿਸ ਜਾਰੀ ਹੋ ਚੁੱਕਿਆ ਹੈ, ਜਿਸ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਇਸ ਮਾਮਲੇ ਵਿੱਚ ਨਾਮਜ਼ਦ ਦੋਨੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
- PTC NEWS