Amritpal Singh Oath Ceremony Update: ਡਿਬਰੂਗੜ੍ਹ ਤੋਂ ਦਿੱਲੀ, ਦਿੱਲੀ ਤੋਂ ਡਿਬਰੂਗੜ੍ਹ, ਜਾਣੋ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਪੂਰਾ ਵੇਰਵਾ
Amritpal Singh Oath Ceremony Update: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਨੂੰ ਸ਼ੁੱਕਰਵਾਰ ਯਾਨੀ ਕਿ 5 ਜੁਲਾਈ ਤੋਂ 4 ਦਿਨਾਂ ਦੀ ਪੈਰੋਲ ਮਿਲੀ ਹੈ। ਫਿਲਹਾਲ ਅੰਮ੍ਰਿਤਪਾਲ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਪੂਰਾ ਵੇਰਵਾ
ਕੁਝ ਸ਼ਰਤਾਂ ’ਤੇ ਮਿਲੀ ਪੈਰੋਲ
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਚੁਣੇ ਗਏ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਉਸ ਦੇ ਆਧਾਰ 'ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਦਿੱਤੀ ਗਈ ਹੈ, ਜਿਸ ਬਾਰੇ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਖਡੂਰ ਸਾਹਿਬ ਸੀਟ ਤੋਂ ਚੋਣ ਜਿੱਤੇ ਹਨ ਅੰਮ੍ਰਿਤਪਾਲ ਸਿੰਘ
ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ 404430 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਦੇ ਫਰਕ ਨਾਲ ਹਰਾਇਆ ਹੈ।
ਕਿਉਂ ਹੋਈ ਸੀ ਗ੍ਰਿਫ਼ਤਾਰੀ
ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਸਰ ਸਿੰਘ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਹਨ। ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ 23 ਫਰਵਰੀ 2023 ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਦਾਖਲ ਹੋਈ। ਇਸ ਤੋਂ ਬਾਅਦ ਅੰਮ੍ਰਿਤਸਰ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਲਾਪਤਾ ਹੋ ਗਏ। ਪੁਲਿਸ ਨੇ ਜਾਂਚ ਏਜੰਸੀਆਂ ਨਾਲ ਮਿਲ ਕੇ ਇੱਕ ਮਹੀਨੇ ਤੱਕ ਉਸ ਦੀ ਭਾਲ ਕੀਤੀ। 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ।
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅੰਮ੍ਰਿਤਪਾਲ ਸਿੰਘ
ਉਦੋਂ ਤੋਂ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਖਾਲਿਸਤਾਨੀ ਵਿਚਾਰਧਾਰਾ ਦਾ ਸਮਰਥਨ ਕਰਨ ਦੇ ਦੋਸ਼ 'ਚ ਉਸ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਇਆ ਗਿਆ ਹੈ। ਅੰਮ੍ਰਿਤਪਾਲ ਨੂੰ ਚੋਣ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਮਿਲੀ, ਫਿਰ ਵੀ ਉਸ ਨੂੰ 4 ਲੱਖ ਤੋਂ ਵੱਧ ਵੋਟਾਂ ਮਿਲੀਆਂ।
2025 ਤੱਕ ਵਧਾਈ NSA
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਐੱਨਐੱਸਏ ਦੀ ਮਿਆਦ ਇੱਕ ਸਾਲ ਲਈ 23 ਅਪ੍ਰੈਲ 2025 ਤੱਕ ਵਧਾ ਦਿੱਤੀ ਸੀ।
- PTC NEWS