ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਨੇ ਆਪਣੇ ਖ਼ਿਲਾਫ਼ ਲੱਗੇ NSA ਨੂੰ ਦਿੱਤੀ ਚੁਣੌਤੀ
ਚੰਡੀਗੜ੍ਹ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰੀ ਔਜਲਾ ਜੋ ਕਿ ਡਿਬਰੁਗੜ੍ਹ ਜੇਲ ਵਿੱਚ ਬੰਦ ਹੈ ਉਸਨੇ ਹਾਲ ਹੀ ਵਿੱਚ ਆਪਣੇ ਉੱਤੇ ਲੱਗੇ NSA ਖ਼ਿਲਾਫ਼ ਚੁਣੌਤੀ ਦਿੱਤੀ ਹੈ। ਉਸ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਇਸ ਨੂੰ ਗ਼ੈਰ ਕਾਨੂੰਨੀ ਕਰਾਰ ਦੇ ਕੇ ਰੱਦ ਕੀਤਾ ਜਾਵੇ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਸਣੇ ਉਨ੍ਹਾਂ ਦੇ ਨੌਂ ਸਾਥੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਜਿਨ੍ਹਾਂ ਵਿੱਚ ਕੁਲਵੰਤ ਸਿੰਘ ਧਾਲੀਵਾਲ, ਗੁਰਮੀਤ ਸਿੰਘ ਬੁੱਕਣਵਾਲਾ, ਵਰਿੰਦਰ ਸਿੰਘ ਜੌਹਲ, ਹਰਜੀਤ ਸਿੰਘ ਜੱਲੂਪੁਰ ਖਹਿਰਾ, ਭਗਵੰਤ ਸਿੰਘ ਬਾਜੇਕੇ ਸ਼ਾਮਲ ਹਨ। ਇਨ੍ਹਾਂ ਵਿੱਚ ਦਲਜੀਤ ਕਲਸੀ, ਬਸੰਤ ਸਿੰਘ, ਗੁਰਿੰਦਰਪਾਲ ਸਿੰਘ ਔਜਲਾ ਅਤੇ ਪਪਲਪ੍ਰੀਤ ਸਿੰਘ ਸ਼ਾਮਲ ਹਨ। ਪਟੀਸ਼ਨ 'ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਪਟੀਸ਼ਨ 'ਤੇ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ ਅਤੇ ਬਸੰਤ ਸਿੰਘ ਦੀਆਂ ਪਟੀਸ਼ਨਾਂ ਸਮੇਤ 5 ਸਤੰਬਰ ਨੂੰ ਸੁਣਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।
ਐਡਵੋਕੇਟ ਸਿਮਰਨਜੀਤ ਸਿੰਘ ਦੇ ਵਕੀਲ ਨੇ ਦੱਸਿਆ "ਅਸੀਂ ਡਿਟੈਂਸ਼ਨ ਆਰਡਰ ਨੇ 18 ਮਾਰਚ 2023 ਅਤੇ ਉਸਦੀ ਐਪਰੂਵਲ 25 ਮਾਰਚ 2023 ਅਤੇ ਐਕਸਟੈਨਸ਼ਨ ਜੋ ਕਿ 12 ਮਈ ਨੂੰ ਕੀਤੀ ਹੈ ਇਹ ਤਿੰਨੋਂ ਚੀਜ਼ਾਂ ਨੂੰ ਚੁਣੌਤੀ ਦਿੰਦੇ ਹਾਂ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਗੁਰੀ ਔਜਲਾ ਅਜਨਾਲਾ ਹਿੰਸਾ ਵਾਲੇ ਦਿਨ ਉੱਥੇ ਮੌਜੂਦ ਨਹੀਂ ਸੀ। ਉਨ੍ਹਾਂ ਦੀ ਪਤਨੀ ਅਤੇ ਬੇਟੀ ਪਹਿਲੀ ਦਫ਼ਾ ਯੂ.ਕੇ ਤੋਂ ਭਾਰਤ ਆਈਆਂ ਸੀ 'ਤੇ ਇਹ ਪੂਰਾ ਦਿਨ ਉਹ ਗੂਰੁਦੁਵਾਰਿਆਂ ਵਿੱਚ ਸਨ, ਇਸ ਸਬੰਧੀ ਤਸਵੀਰਾਂ ਚੈੱਕ ਕੀਤੀਆਂ ਜਾ ਸਕਦੀਆਂ ਹਨ। ਹਾਈਕੋਰਟ ਨੇ ਇਸ ਮਾਮਲੇ ਉੱਤੇ ਆਪਣੀ ਪ੍ਰਤੀਕਿਰਿਆ ਦਿੰਦੇ ਕਿਹਾ ਕਿ ਇਸ ਸਬੰਧੀ ਸਾਰੀ ਰਿਪੋਰਟ 5 ਸਤੰਬਰ ਤੋਂ ਪਹਿਲਾ ਪੇਸ਼ ਕਰੋ।"
- PTC NEWS