Sun, Dec 14, 2025
Whatsapp

Amritpal releases video: ਅੰਮ੍ਰਿਤਪਾਲ ਸਿੰਘ ਦਾ ਪਹਿਲਾ ਵੀਡੀਓ ਆਇਆ ਸਾਹਮਣੇ , ਸਿੱਖ ਸੰਗਤ ਨੂੰ ਕੀਤੀ ਇਹ ਅਪੀਲ

'ਆਪਰੇਸ਼ਨ ਅੰਮ੍ਰਿਤਪਾਲ' ਦੌਰਾਨ ਅੰਮ੍ਰਿਤਪਾਲ ਸਿੰਘ ਦਾ ਪਹਿਲਾਂ ਵੀਡੀਓ ਸਾਹਮਣੇ ਆਇਆ। ਇਸ ਵੀਡੀਓ ਨੂੰ ਅੰਮ੍ਰਿਤਪਾਲ ਵੱਲੋਂ ਖੁਦ ਜਾਰੀ ਕੀਤਾ ਗਿਆ ਹੈ।

Reported by:  PTC News Desk  Edited by:  Aarti -- March 29th 2023 05:49 PM -- Updated: March 29th 2023 06:04 PM
Amritpal releases video: ਅੰਮ੍ਰਿਤਪਾਲ ਸਿੰਘ ਦਾ ਪਹਿਲਾ ਵੀਡੀਓ ਆਇਆ ਸਾਹਮਣੇ , ਸਿੱਖ ਸੰਗਤ ਨੂੰ ਕੀਤੀ ਇਹ ਅਪੀਲ

Amritpal releases video: ਅੰਮ੍ਰਿਤਪਾਲ ਸਿੰਘ ਦਾ ਪਹਿਲਾ ਵੀਡੀਓ ਆਇਆ ਸਾਹਮਣੇ , ਸਿੱਖ ਸੰਗਤ ਨੂੰ ਕੀਤੀ ਇਹ ਅਪੀਲ

Amritpal Singh First Video:  'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਰੰਡਰ ਕਰਨ ਦੀਆਂ ਕਿਆਸਰਾਈਆਂ ’ਤੇ ਉਸ ਸਮੇਂ ਵਿਰਾਮ ਲੱਗ ਗਿਆ ਜਦੋਂ 'ਆਪਰੇਸ਼ਨ ਅੰਮ੍ਰਿਤਪਾਲ' ਦੌਰਾਨ ਅੰਮ੍ਰਿਤਪਾਲ ਸਿੰਘ ਦਾ ਪਹਿਲਾਂ ਵੀਡੀਓ ਸਾਹਮਣੇ ਆਇਆ। ਇਸ ਵੀਡੀਓ ਨੂੰ ਅੰਮ੍ਰਿਤਪਾਲ ਵੱਲੋਂ ਖੁਦ ਜਾਰੀ ਕੀਤਾ ਗਿਆ ਹੈ। 


ਸਾਹਮਣੇ ਆਈ ਵੀਡੀਓ ’ਚ ਅੰਮ੍ਰਿ੍ਤਪਾਲ ਵੱਲੋਂ ਸਿੱਖ ਸੰਗਤ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵਿਸਾਖੀ ਮੌਕੇ ਸਰਬਤ ਖਾਲਸਾ ’ਚ ਵੱਧ ਚੜ੍ਹ ਕੇ ਸ਼ਾਮਲ ਹੋਣ ਅਤੇ ਇਸ ਦੀ ਸਰਬਤ ਖਾਲਸਾ ਦੀ ਅਗਵਾਈ ਅੰਮ੍ਰਿਤਪਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕਰਨ ਦੀ ਅਪੀਲ ਵੀ ਕੀਤੀ। ਨਾਲ ਹੀ ਉਨ੍ਹਾਂ ਨੇ ਜਥੇਦਾਰ ਸਾਹਿਬ ਦਾ ਅਗਵਾਈ ਕਰਨ ਲਈ ਧੰਨਵਾਦ ਵੀ ਕੀਤਾ। 

ਆਪਣੀ ਗੱਲ ਜਾਰੀ ਰੱਖਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਈ ਸਾਥੀਆਂ ’ਤੇ ਐਨਐਸਏ ਲਗਾਇਆ ਗਿਆ ਹੈ। ਉਹ ਚੜ੍ਹਦੀ ਕਲਾਂ ’ਚ ਹਨ ਅਤੇ ਉਨ੍ਹਾਂ ਦਾ ਕੋਈ ਵੀ ਵਾਲ ਵੀ ਵਿੰਗਾ ਨਹੀਂ ਕਰ ਸਕਿਆ ਹੈ। ਨਾਲ ਹੀ ਉਨ੍ਹਾਂ ਨੇ ਹਕੂਮਤ ਵੱਲੋਂ ਕੀਤੇ ਜਾ ਰਹੇ ਧੱਕੇ ਖਿਲਾਫ ਆਵਾਜ਼ ਬੁਲੰਦ ਕਰਨ ਦੀ ਵੀ ਅਪੀਲ ਕੀਤੀ। 

ਇਹ ਵੀ ਪੜ੍ਹੋ: Sri Akal Takht Jathedar Tweet Withheld: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਹਟਾਉਣ ’ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਚਿਤਾਵਨੀ


- PTC NEWS

Top News view more...

Latest News view more...

PTC NETWORK
PTC NETWORK