Amritpal Singh: ਫਰਾਰ ਚੱਲ ਰਹੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਹੁਸ਼ਿਆਰਪੁਰ ਸਰਚ ਆਪਰੇਸ਼ਨ ਜਾਰੀ ਹੈ। ਇੱਥੇ ਪੁਲਿਸ ਉਸ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਉਸ ਦੇ ਇੱਕ ਕਰੀਬੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਅੰਮ੍ਰਿਤਪਾਲ ਦਾ ਵਫ਼ਾਦਾਰ ਦੱਸਿਆ ਜਾ ਰਿਹਾ ਹੈ।ਸੂਤਰਾਂ ਅਨੁਸਾਰ ਹੁਸ਼ਿਆਪੁਰ 'ਚ ਅੰਮ੍ਰਿਤਪਾਲ ਆਪਣੇ ਸਾਥੀ ਪਪਲਪ੍ਰੀਤ ਅਤੇ ਡਰਾਈਵਰ ਜੋਗਾ ਸਿੰਘ ਦੇ ਨਾਲ ਫਰਾਰ ਹੋਇਆ ਸੀ। ਪੰਜਾਬ ਪੁਲਿਸ ਜੋਗਾ ਸਿੰਘ ਦਾ ਮੋਬਾਇਲ ਫੋਨ ਟ੍ਰੈਕ ਕਰ ਰਹੀ ਸੀ ਅਤੇ ਉਸ ਆਧਾਰ 'ਤੇ ਅੰਮ੍ਰਿਤਪਾਲ ਦੀ ਲੋਕੇਸ਼ਨ ਟ੍ਰੈਕ ਕਰ ਰਹੀ ਸੀ। ਇਹ ਵੀ ਪੜ੍ਹੋ: CM ਭਗਵੰਤ ਮਾਨ ਦੀ ਧੀ ਨੂੰ ਮਿਲ ਰਹੀਆਂ ਧਮਕੀਆਂ ਖ਼ਿਲਾਫ਼ ਸਾਹਮਣੇ ਆਈ ਸਵਾਤੀ ਮਾਲੀਵਾਲ