Tue, Jan 6, 2026
Whatsapp

ਅੰਮ੍ਰਿਤਸਰ 'ਚ AAP ਸਰਪੰਚ ਦੇ ਕਤਲ ਦਾ ਮਾਮਲਾ ,ਗੈਂਗਸਟਰ ਡੌਨੀ ਬੱਲ ਨੇ ਲਈ ਕਤਲ ਦੀ ਜ਼ਿੰਮੇਵਾਰੀ

AAP Sarpanch Jarmal Singh Murder Case: ਆਮ ਆਦਮੀ ਪਾਰਟੀ (AAP) ਦੇ ਸਰਪੰਚ ਜਰਮਲ ਸਿੰਘ ਦੀ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੋ ਹਥਿਆਰਬੰਦ ਨੌਜਵਾਨਾਂ ਨੇ ਇਸ ਖੌਫਨਾਕ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਜਦੋਂ ਸਰਪੰਚ ਮੈਰੀ ਗੋਲਡ ਰਿਜ਼ੋਰਟ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ ਅਤੇ ਮਹਿਮਾਨਾਂ ਨਾਲ ਇੱਕ ਮੇਜ਼ 'ਤੇ ਬੈਠੇ ਸਨ। ਇਸ ਮੰਦਭਾਗੀ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਿਸ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ

Reported by:  PTC News Desk  Edited by:  Shanker Badra -- January 05th 2026 09:15 AM -- Updated: January 05th 2026 09:18 AM
ਅੰਮ੍ਰਿਤਸਰ 'ਚ AAP ਸਰਪੰਚ ਦੇ ਕਤਲ ਦਾ ਮਾਮਲਾ ,ਗੈਂਗਸਟਰ ਡੌਨੀ ਬੱਲ ਨੇ ਲਈ ਕਤਲ ਦੀ ਜ਼ਿੰਮੇਵਾਰੀ

ਅੰਮ੍ਰਿਤਸਰ 'ਚ AAP ਸਰਪੰਚ ਦੇ ਕਤਲ ਦਾ ਮਾਮਲਾ ,ਗੈਂਗਸਟਰ ਡੌਨੀ ਬੱਲ ਨੇ ਲਈ ਕਤਲ ਦੀ ਜ਼ਿੰਮੇਵਾਰੀ

AAP Sarpanch Jarmal Singh Murder Case:  ਆਮ ਆਦਮੀ ਪਾਰਟੀ (AAP) ਦੇ ਸਰਪੰਚ ਜਰਮਲ ਸਿੰਘ ਦੀ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੋ ਹਥਿਆਰਬੰਦ ਨੌਜਵਾਨਾਂ ਨੇ ਇਸ ਖੌਫਨਾਕ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਜਦੋਂ ਸਰਪੰਚ ਮੈਰੀ ਗੋਲਡ ਰਿਜ਼ੋਰਟ ਵਿੱਚ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ ਅਤੇ  ਮਹਿਮਾਨਾਂ ਨਾਲ ਇੱਕ ਮੇਜ਼ 'ਤੇ ਬੈਠੇ ਸਨ। ਇਸ ਮੰਦਭਾਗੀ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਜਿਸ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ।

ਜਾਣਕਾਰੀ ਮੁਤਾਬਕ ਸਰਪੰਚ ਜਰਮਲ ਸਿੰਘ ਅੰਮ੍ਰਿਤਸਰ ਵਿਖੇ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਦੌਰਾਨ ਬਦਮਾਸ਼ਾਂ ਨੇ ਮੈਰਿਜ ਪੈਲੇਸ ਵਿੱਚ ਆ ਕੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਨੇ ਸਰਪੰਚ ਦੇ ਸਿਰ ਵਿੱਚ ਗੋਲੀਆਂ ਮਾਰੀਆਂ। ਗੋਲੀ ਲੱਗਣ ਕਾਰਨ ਸਰਪੰਚ ਜਰਮਲ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।


ਗੈਂਗਸਟਰ ਡੌਨੀ ਬੱਲ ਨੇ ਲਈ ਕਤਲ ਦੀ ਜ਼ਿੰਮੇਵਾਰੀ

ਇਸ ਕਤਲ ਦੀ ਵਾਰਦਾਤ ਤੋਂ ਬਾਅਦ ਗੈਂਗਸਟਰ ਡੌਨੀ ਬੱਲ ਅਤੇ ਪ੍ਰਭ ਦਾਸੂਵਾਲ ਨੇ ਕੁਝ ਘੰਟਿਆਂ ਬਾਅਦ ਹੀ ਇੱਕ ਸੋਸ਼ਲ ਮੀਡੀਆ ਪੋਸਟ ‘ਤੇ ਜ਼ਿੰਮੇਵਾਰੀ ਲਈ ਸੀ। ਹਾਲਾਂਕਿ PTC News ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ। ਇਸ ਕਤਲਕਾਂਡ ਤੋਂ ਬਾਅਦ ਪੁਲਿਸ ਅਜੇ ਵੀ ਕਈ ਪਹਿਲੂਆਂ ਤੋਂ ਘੋਖ ਕਰ ਰਹੀ ਹੈ। ਪੁਲਿਸ ਵੱਲੋਂ ਇਸ ਸੰਭਾਵਨਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਸਰਪੰਚ ਜਰਮਲ ਸਿੰਘ ਤਰਨਤਾਰਨ ਜ਼ਿਲ੍ਹੇ ਦੇ ਵਲਟੋਹਾ ਪਿੰਡ ਦੇ ਰਹਿਣ ਵਾਲੇ ਸਨ ਅਤੇ ਮੌਜੂਦਾ ਸਰਪੰਚ ਸਨ। ਪੁਲਸ ਜਾਂਚ ਦੇ ਅਨੁਸਾਰ ਉਨ੍ਹਾਂ 'ਤੇ ਪਹਿਲਾਂ ਵੀ 3 ਵਾਰ ਹਮਲਾ ਹੋ ਚੁੱਕਾ ਸੀ। ਫਾਇਰਿੰਗ ਦੀ ਸੂਚਨਾ ਮਿਲਣ 'ਤੇ ਪੁਲਸ ਪੈਲੇਸ ਪਹੁੰਚੀ ਅਤੇ ਪੂਰੇ ਪੈਲੇਸ ਨੂੰ ਘੇਰ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਵਿਆਹ ਸਮਾਗਮ ਵਿੱਚ ਆਏ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਹੈ। ਪੁਲਸ ਨੂੰ ਸ਼ੱਕ ਹੈ ਕਿ ਸਰਪੰਚ ਦੀ ਰੈਕੀ ਕੀਤੀ ਜਾ ਰਹੀ ਸੀ। ਪੁਲਸ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ। 


- PTC NEWS

Top News view more...

Latest News view more...

PTC NETWORK
PTC NETWORK