Deepika Luthra Instagram Account : ਦੀਪਿਕਾ ਲੂਥਰਾ ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਕੀਤਾ ਬੰਦ; ਲਗਾਤਾਰ ਮਿਲ ਰਹੀਆਂ ਸਨ ਧਮਕੀਆਂ
Deepika Luthra Instagram Account : ਲੁਧਿਆਣਾ ਸਥਿਤ ਇੰਸਟਾਗ੍ਰਾਮ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਦੇ ਮਾਸਟਰਮਾਈਂਡ ਨੇ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਕਈ ਵਾਰ ਧਮਕੀ ਦਿੱਤੀ ਹੈ। ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਬੰਦ ਕਰ ਦਿੱਤਾ ਹੈ।
ਦੱਸ ਦਈਏ ਕਿ ਦੀਪਿਕਾ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ। ਉਹ ਇੰਸਟਾਗ੍ਰਾਮ 'ਤੇ ਵੀਡੀਓ ਬਣਾਉਂਦੀ ਅਤੇ ਅਪਲੋਡ ਕਰਦੀ ਸੀ। ਦੀਪਿਕਾ ਦੇ 3 ਲੱਖ ਤੋਂ ਵੱਧ ਫਾਲੋਅਰਜ਼ ਰਹੇ ਸਨ। ਬੀਤੇ ਦਿਨ ਦੀਪਿਕਾ ਲੂਥਰਾ ਨੂੰ ਪੰਜਾਬ ਪੁਲਿਸ ਨੇ ਸੁਰੱਖਿਆ ਦਿੱਤੀ ਹੈ।
ਕਾਬਿਲੇਗੌਰ ਹੈ ਕਿ ਧਮਕੀਆਂ ਮਿਲਣ ਮਗਰੋਂ ਦੀਪਿਕਾ ਨੇ ਅੰਮ੍ਰਿਤਪਾਲ ਸਿੰਘ ਮਹਿਰੋ ਖਿਲਾਫ ਅੰਮ੍ਰਿਤਸਰ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਵਾਈ ਹੈ। ਜਿਸ ਦੇ ਆਧਾਰ 'ਤੇ ਆਈਪੀਸੀ ਦੀ ਧਾਰਾ 308, 79, 351 (3), 324 (4) ਅਤੇ 67 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਖੈਰ ਲੁਧਿਆਣਾ ਦੀ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੇ ਬਠਿੰਡਾ ਵਿੱਚ ਹੋਏ ਕਤਲ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋ ਅਤੇ ਉਸਦੇ ਦੋ ਸਾਥੀਆਂ ਖਿਲਾਫ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਮਹਿਰੋ ਨੂੰ ਇਸ ਕਤਲ ਦਾ ਮਾਸਟਰਮਾਈਂਡ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਉਸ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮਹਿਰੋ ਦੇ ਦੋ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਪਰ ਮਹਿਰੋ ਅਜੇ ਵੀ ਫਰਾਰ ਹੈ।
ਇਹ ਵੀ ਪੜ੍ਹੋ : Car Truck Accident : ਬਰਵਾਲਾ 'ਚ ਭਿਆਨਕ ਹਾਦਸਾ, ਟਾਇਰ ਫਟਣ ਕਾਰਨ ਬੇਕਾਬੂ ਹੋਈ ਕਾਰ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਲੋਕਾਂ ਦੀ ਮੌਤ
- PTC NEWS