Wed, Apr 1, 2026
Whatsapp

DM ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦਾ ਮਾਮਲਾ; ਅੰਮ੍ਰਿਤਸਰ ਅਦਾਲਤ ਨੇ ਲਾਲਜੀਤ ਸਿੰਘ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

DM Gagandeep Singh Death Case : ਮਾਮਲੇ ਦੀ ਸੁਣਵਾਈ ਦੌਰਾਨ ਮਾਨਯੋਗ ਅਦਾਲਤ ਨੇ ਪੁਲਿਸ ਰਿਮਾਂਡ ਖਤਮ ਕਰਦੇ ਹੋਏ ਭੁੱਲਰ ਨੂੰ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ।

Reported by:  PTC News Desk  Edited by:  KRISHAN KUMAR SHARMA -- April 01st 2026 05:39 PM -- Updated: April 01st 2026 06:10 PM
DM ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦਾ ਮਾਮਲਾ; ਅੰਮ੍ਰਿਤਸਰ ਅਦਾਲਤ ਨੇ ਲਾਲਜੀਤ ਸਿੰਘ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

DM ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦਾ ਮਾਮਲਾ; ਅੰਮ੍ਰਿਤਸਰ ਅਦਾਲਤ ਨੇ ਲਾਲਜੀਤ ਸਿੰਘ ਭੁੱਲਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ

DM Gagandeep Singh Death Case : ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੂੰ ਅੱਜ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਮਲੇ ਦੀ ਸੁਣਵਾਈ ਦੌਰਾਨ ਮਾਨਯੋਗ ਅਦਾਲਤ ਨੇ ਪੁਲਿਸ ਰਿਮਾਂਡ ਖਤਮ ਕਰਦੇ ਹੋਏ ਭੁੱਲਰ ਨੂੰ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲਾਲਜੀਤ ਸਿੰਘ ਭੁੱਲਰ ਨੂੰ ਪਹਿਲਾਂ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ ਸੀ, ਜਿਸ ਤੋਂ ਬਾਅਦ ਤਿੰਨ ਦਿਨਾਂ ਦਾ ਹੋਰ ਰਿਮਾਂਡ ਦਿੱਤਾ ਗਿਆ ਸੀ।

ਲਾਲਜੀ ਸਿੰਘ ਭੁੱਲਰ ਦੇ ਵਕੀਲ ਐਡਵੋਕੇਟ ਹੀਰਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਅੱਜ ਦੁਬਾਰਾ ਪੇਸ਼ੀ ਦੌਰਾਨ ਪੁਲਿਸ ਵੱਲੋਂ ਹੋਰ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਇਸ ਨੂੰ ਮਨਜ਼ੂਰ ਨਾ ਕਰਦੇ ਹੋਏ ਸਿੱਧਾ ਜੁਡੀਸ਼ੀਅਲ ਹਿਰਾਸਤ ਵਿੱਚ ਭੇਜਣ ਦਾ ਫੈਸਲਾ ਸੁਣਾਇਆ। ਇਸ ਸਬੰਧੀ ਪੂਰੀ ਜਾਣਕਾਰੀ ਭੁੱਲਰ ਦੇ ਵਕੀਲ ਐਡਵੋਕੇਟ ਹੀਰਾ ਸਿੰਘ ਵੱਲੋਂ ਮੀਡੀਆ ਨਾਲ ਸਾਂਝੀ ਕੀਤੀ ਗਈ। ਮਾਮਲਾ ਹੁਣ ਵੀ ਜਾਂਚ ਅਧੀਨ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।


ਮ੍ਰਿਤਕ ਗਗਨਦੀਪ ਸਿੰਘ ਦੇ ਘਰ ਦੀਆਂ ਤਾਰਾਂ ਕੱਟਣ ਵਾਲੇ ਦੀ ਪੁਲਿਸ ਹਿਰਾਸਤ 'ਚ ਮੌਤ

ਉਧਰ, ਅੱਜ ਅੰਮ੍ਰਿਤਸਰ ਰਣਜੀਤ ਐਵਨਿਊ ਇਲਾਕੇ ਵਿੱਚ ਮ੍ਰਿਤਕ ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਘਰ ਵਿੱਚ ਬਿਜਲੀ ਦੀਆਂ ਤਾਰਾਂ ਕੱਟਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਨੌਜਵਾਨ ਗੁਰਬਖਸ਼ ਸਿੰਘ ਦੀ ਪੁਲਿਸ ਕਸਟਡੀ ਦੌਰਾਨ ਮੌਤ ਹੋਣ ਨਾਲ ਮਾਮਲਾ ਗੰਭੀਰ ਬਣ ਗਿਆ ਹੈ। ਗਗਨਦੀਪ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪੁਲਿਸ ਨੇ ਉਹਨਾਂ ਦੇ ਪੁੱਤਰ ਨੂੰ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸਦੀ ਮੌਤ ਹੋਈ।

ਇਹ ਵੀ ਪੜ੍ਹੋ : DM ਗਗਨਦੀਪ ਰੰਧਾਵਾ ਦੇ ਘਰ ਦੀਆਂ ਤਾਰਾਂ ਕੱਟਣ ਵਾਲੇ ਮੁਲਜ਼ਮ ਦੀ ਪੁਲਿਸ ਕਸਟਡੀ ’ਚ ਮੌਤ, ਪਰਿਵਾਰ ਨੇ ਲਗਾਏ ਗੰਭੀਰ ਇਲਜ਼ਾਮ

- PTC NEWS

Top News view more...

Latest News view more...

PTC NETWORK
PTC NETWORK