Sat, Feb 7, 2026
Whatsapp

Amritsar ਦੇ ਕ੍ਰਿਸਟਲ ਚੌਂਕ ’ਚ ਗੱਡੀ ਲਗਾਉਣ ਨੂੰ ਲੈ ਕੇ ਹੰਗਾਮਾ, ਪੁਲਿਸ ਅਤੇ ਪਰਿਵਾਰ ਵਿਚਾਲੇ ਹੋਈ ਝੜਪ

Amritsar News : ਅੰਮ੍ਰਿਤਸਰ ਦੇ ਕ੍ਰਿਸਟਲ ਚੌਂਕ ’ਚ ਉਸ ਸਮੇਂ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ, ਜਦੋਂ ਗੱਡੀ ਲਗਾਉਣ ਨੂੰ ਲੈ ਕੇ ਪੁਲਿਸ ਅਤੇ ਇੱਕ ਪਰਿਵਾਰ ਵਿਚਾਲੇ ਤਿੱਖੀ ਤਕਰਾਰ ਹੋ ਗਈ। ਘਟਨਾ ਦੇ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਕੁਝ ਸਮੇਂ ਲਈ ਟ੍ਰੈਫਿਕ ਵੀ ਪ੍ਰਭਾਵਿਤ ਹੋਇਆ

Reported by:  PTC News Desk  Edited by:  Shanker Badra -- February 07th 2026 08:00 AM
Amritsar ਦੇ ਕ੍ਰਿਸਟਲ ਚੌਂਕ ’ਚ ਗੱਡੀ ਲਗਾਉਣ ਨੂੰ ਲੈ ਕੇ ਹੰਗਾਮਾ, ਪੁਲਿਸ ਅਤੇ ਪਰਿਵਾਰ ਵਿਚਾਲੇ ਹੋਈ ਝੜਪ

Amritsar ਦੇ ਕ੍ਰਿਸਟਲ ਚੌਂਕ ’ਚ ਗੱਡੀ ਲਗਾਉਣ ਨੂੰ ਲੈ ਕੇ ਹੰਗਾਮਾ, ਪੁਲਿਸ ਅਤੇ ਪਰਿਵਾਰ ਵਿਚਾਲੇ ਹੋਈ ਝੜਪ

Amritsar News : ਅੰਮ੍ਰਿਤਸਰ ਦੇ ਕ੍ਰਿਸਟਲ ਚੌਂਕ ’ਚ ਉਸ ਸਮੇਂ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ, ਜਦੋਂ ਗੱਡੀ ਲਗਾਉਣ ਨੂੰ ਲੈ ਕੇ ਪੁਲਿਸ ਅਤੇ ਇੱਕ ਪਰਿਵਾਰ ਵਿਚਾਲੇ ਤਿੱਖੀ ਤਕਰਾਰ ਹੋ ਗਈ। ਘਟਨਾ ਦੇ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਕੁਝ ਸਮੇਂ ਲਈ ਟ੍ਰੈਫਿਕ ਵੀ ਪ੍ਰਭਾਵਿਤ ਹੋਇਆ।

ਮਿਲੀ ਜਾਣਕਾਰੀ ਅਨੁਸਾਰ ਰਮਨ ਨਾਂ ਦਾ ਇੱਕ ਨੌਜਵਾਨ ਆਪਣੇ ਪਰਿਵਾਰ ਸਮੇਤ ਕ੍ਰਿਸਟਲ ਚੌਂਕ ਨੇੜੇ ਸਥਿਤ ਬ੍ਰਿਜ ਵਾਸੀ ਚਾਟ ਭੰਡਾਰ ’ਤੇ ਚਾਟ ਖਾਣ ਆਇਆ ਹੋਇਆ ਸੀ। ਇਸ ਦੌਰਾਨ ਉਸ ਦੀ ਗੱਡੀ ਸੜਕ ਕਿਨਾਰੇ ਖੜੀ ਸੀ। ਇੱਥੇ ਡਿਊਟੀ ’ਤੇ ਮੌਜੂਦ ਪੁਲਿਸ ਕਰਮਚਾਰੀਆਂ ਨੇ ਟ੍ਰੈਫਿਕ ਰੁਕਾਵਟ ਦਾ ਹਵਾਲਾ ਦਿੰਦਿਆਂ ਗੱਡੀ ਚੁੱਕਣ ਦੀ ਕੋਸ਼ਿਸ਼ ਕੀਤੀ। ਜਿਵੇਂ ਹੀ ਰਮਨ ਨੇ ਆਪਣੀ ਗੱਡੀ ਚੁੱਕੀ ਜਾਂਦੀ ਦੇਖੀ ਤਾਂ ਉਹ ਤੁਰੰਤ ਮੌਕੇ ’ਤੇ ਪਹੁੰਚ ਗਿਆ ਅਤੇ ਪੁਲਿਸ ਨਾਲ ਉਸ ਦੀ ਤਕਰਾਰ ਸ਼ੁਰੂ ਹੋ ਗਈ।


ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਕਾਫ਼ੀ ਦੇਰ ਤੱਕ ਬਹਿਸ ਚੱਲਦੀ ਰਹੀ। ਰਮਨ ਨੇ ਆਰੋਪ ਲਗਾਇਆ ਕਿ ਤਕਰਾਰ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੇ ਉਸਨੂੰ ਥੱਪੜ ਮਾਰਿਆ, ਜਿਸ ਨਾਲ ਉਸ ਦੀ ਬੇਇਜ਼ਤੀ ਹੋਈ। ਰਮਨ ਨੇ ਕਿਹਾ ਕਿ ਉਹ ਸਿਰਫ਼ ਆਪਣੀ ਗੱਡੀ ਬਾਰੇ ਪੁੱਛਣ ਗਿਆ ਸੀ ਪਰ ਪੁਲਿਸ ਵੱਲੋਂ ਬਦਸਲੂਕੀ ਕੀਤੀ ਗਈ। ਉਸ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਆਰੋਪੀ ਮੁਲਾਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ’ਚ ਲਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਨਾਲ ਸੰਬੰਧਤ ਸਾਰੇ ਪੱਖਾਂ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਜੇ ਕਿਸੇ ਵੀ ਪੁਲਿਸ ਮੁਲਾਜ਼ਮ ਦੀ ਗਲਤੀ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਕਾਫ਼ੀ ਚਰਚਾ ਬਣੀ ਹੋਈ ਹੈ। ਲੋਕਾਂ ਦਾ ਕਹਿਣਾ ਹੈ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਜ਼ਰੂਰੀ ਹੈ ਪਰ ਨਾਲ ਹੀ ਆਮ ਲੋਕਾਂ ਨਾਲ ਸਹੀ ਵਿਵਹਾਰ ਵੀ ਹੋਣਾ ਚਾਹੀਦਾ ਹੈ।

- PTC NEWS

Top News view more...

Latest News view more...

PTC NETWORK
PTC NETWORK