Amritsar Firing : ਹਾਈਕੋਰਟ ਨੇ ਡੀਜੀਪੀ ਪੰਜਾਬ ਤੋਂ ਮੰਗੀ ਕਾਰਵਾਈ ਰਿਪੋਰਟ, ਚੰਡੀਗੜ੍ਹ ਪ੍ਰਸ਼ਾਸਨ ਨੂੰ ਕੀਤੇ ਹੁਕਮ
Security of High Court Judges : ਐਤਵਾਰ ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਮਾਮਲੇ 'ਚ ਹਾਈਕੋਰਟ ਨੇ ਡੀਜੀਪੀ ਪੰਜਾਬ ਕੋਲੋਂ ਹੁਣ ਤੱਕ ਕੀਤੀ ਕਾਰਵਾਈ ਦੀ ਰਿਪੋਰਟ ਮੰਗੀ ਹੈ। ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਮਾਮਲੇ 'ਚ ਖੁਦ ਨੋਟਿਸ ਲੈਂਦਿਆਂ ਡੀਜੀਪੀ ਨੂੰ ਬੁੱਧਵਾਰ ਸਵੇਰੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਸੀ, ਜਿਸ 'ਤੇ ਉਹ ਵੀਸੀ ਰਾਹੀਂ ਪੇਸ਼ ਹੋਏ। ਹੁਣ ਇਸ ਮਾਮਲੇ ਦੀ ਸੁਣਵਾਈ 27 ਸਤੰਬਰ ਨੂੰ ਹੋਵੇਗੀ।
ਦੱਸ ਦਈਏ ਕਿ ਐਤਵਾਰ ਨੂੰ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਗਏ ਹਾਈ ਕੋਰਟ ਦੇ ਜੱਜ ਦੀ ਸੁਰੱਖਿਆ ਕਰ ਰਹੇ ਏਐਸਆਈ ਅਸ਼ਵਨੀ ਕੁਮਾਰ ਦੇ ਖੁਦ ਨੂੰ ਗੋਲੀ ਮਾਰਨ ਦੀ ਘਟਨਾ ਨੂੰ ਸੁਰੱਖਿਆ ਵਿੱਚ ਢਿੱਲ ਮੰਨਦਿਆਂ ਹਾਈ ਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਪੰਜਾਬ ਦੇ ਡੀਜੀਪੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਬੁੱਧਵਾਰ ਸਵੇਰੇ ਪੇਸ਼ ਹੋ ਕੇ ਜਵਾਬ ਦੇਣ ਦੇ ਆਦੇਸ਼ ਦਿੱਤੇ ਗਏ ਹਨ।
ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਵੀ ਮੰਗੀ ਜਾਣਕਾਰੀ
ਸੁਣਵਾਈ ਦੌਰਾਨ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਉਹ ਦੱਸਣ ਕਿ ਚੰਡੀਗੜ੍ਹ ਵਿੱਚ ਆਈਟੀਬੀਪੀ ਦੀ ਕਿੰਨੀ ਗਿਣਤੀ ਹੈ, ਜੇਕਰ ਹੋ ਸਕੇ ਤਾਂ ਹਾਈ ਕੋਰਟ ਦੇ ਜੱਜਾਂ ਦੇ ਨਾਲ ਆਈਟੀਬੀਪੀ ਦਾ ਇੱਕ ਪੀਐਸਓ ਸ਼ਹਿਰ ਵਿੱਚ ਤਾਇਨਾਤ ਕੀਤਾ ਜਾਵੇ। ਹਾਈਕੋਰਟ ਦੇ ਜੱਜ ਚੰਡੀਗੜ੍ਹ ਵਿੱਚ ਰਹਿੰਦੇ ਹਨ, ਉਨ੍ਹਾਂ ਦੇ ਘਰਾਂ ਦੀ ਸੁਰੱਖਿਆ ਅਤੇ ਪਲ-ਪਲ ਦੀ ਸੁਰੱਖਿਆ ਵਧਾਉਣ ਦੀ ਸਮੀਖਿਆ ਕੀਤੀ ਜਾਵੇ ਅਤੇ ਪਰਸੋਂ ਜਵਾਬ ਦਿੱਤਾ ਜਾਵੇ।
ਕੀ ਸੀ ਪੂਰਾ ਮਾਮਲਾ
ਐਤਵਾਰ ਨੂੰ ਹਾਈ ਕੋਰਟ ਦੇ ਜਸਟਿਸ ਐਨਐਸ ਸ਼ੇਖਾਵਤ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਵੀ ਉਥੇ ਮੌਜੂਦ ਸਨ। ਏ.ਐਸ.ਆਈ ਅਸ਼ਵਨੀ ਸਕਾਟ ਗੱਡੀ ਸਮੇਤ ਹਾਜ਼ਰ ਸਨ। ਇਸ ਦੌਰਾਨ ਅਚਾਨਕ ਇੱਕ ਵਿਅਕਤੀ ਆਇਆ ਅਤੇ ਏਐਸਆਈ ਦੀ ਪਿਸਤੌਲ ਖੋਹ ਲਈ। ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾ, ਉਸ ਨੇ ਖ਼ੁਦ ਨੂੰ ਗੋਲੀ ਮਾਰ ਲਈ ਸੀ। ਸੁਰੱਖਿਆ ਕਰਮੀਆਂ ਨੇ ਜਲਦਬਾਜ਼ੀ ਵਿੱਚ ਜੱਜ ਨੂੰ ਸੁਰੱਖਿਅਤ ਕੀਤਾ ਸੀ।
ਹਾਈਕੋਰਟ ਨੇ ਕਿਹਾ ਕਿ ਇਹ ਸਿੱਧੇ ਤੌਰ 'ਤੇ ਸੁਰੱਖਿਆ ਕੁਤਾਹੀ ਦਾ ਮਾਮਲਾ ਹੈ, ਜੋ ਕਿ ਬਹੁਤ ਗੰਭੀਰ ਮਾਮਲਾ ਹੈ। ਇਸ ਲਈ ਹੁਣ ਡੀਜੀਪੀ ਪੰਜਾਬ ਨੂੰ ਅੱਜ ਸਵੇਰੇ ਪੇਸ਼ ਹੋ ਕੇ ਇਸ 'ਤੇ ਜਵਾਬ ਦੇਣ ਲਈ ਕਿਹਾ ਗਿਆ ਸੀ।
- PTC NEWS