Sun, Dec 7, 2025
Whatsapp

Amritsar Firing News : ਇੱਕ ਤੋਂ ਬਾਅਦ ਇੱਕ ਗੋਲੀਬਾਰੀ ਦੀ ਘਟਨਾ ਨਾਲ ਕੰਬੀ ਗੁਰੂ ਨਗਰੀ, ਤਿੰਨ ਮਾਮਲੇ ਆਏ ਸਾਹਮਣੇ

ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਵਿਵਸਥਾ ਦੇ ਹਰ ਇੱਕ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਗੁਰੂ ਨਗਰੀ ’ਚ ਲਗਾਤਾਰ ਗੋਲੀ ਚੱਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।

Reported by:  PTC News Desk  Edited by:  Aarti -- November 18th 2025 02:08 PM -- Updated: November 18th 2025 09:12 PM
Amritsar Firing News : ਇੱਕ ਤੋਂ ਬਾਅਦ ਇੱਕ ਗੋਲੀਬਾਰੀ ਦੀ ਘਟਨਾ ਨਾਲ ਕੰਬੀ ਗੁਰੂ ਨਗਰੀ, ਤਿੰਨ ਮਾਮਲੇ ਆਏ ਸਾਹਮਣੇ

Amritsar Firing News : ਇੱਕ ਤੋਂ ਬਾਅਦ ਇੱਕ ਗੋਲੀਬਾਰੀ ਦੀ ਘਟਨਾ ਨਾਲ ਕੰਬੀ ਗੁਰੂ ਨਗਰੀ, ਤਿੰਨ ਮਾਮਲੇ ਆਏ ਸਾਹਮਣੇ

Amritsar Firing News :  ਗੁਰੂ ਨਗਰੀ ਅੰਮ੍ਰਿਤਸਰ ’ਚ ਇੱਕ ਤੋਂ ਬਾਅਦ ਇੱਕ ਗੋਲੀਬਾਰੀ ਦੀ ਘਟਨਾ ਵਾਪਰੀ। ਦੱਸ ਦਈਏ ਕਿ ਪਹਿਲਾਂ ਮਾਮਲਾ  ਅੰਮ੍ਰਿਤਸਰ ਦੇ ਇੱਕ ਬੱਸ ਅੱਡੇ 'ਤੇ ਭਿਆਨਕ ਗੋਲੀਬਾਰੀ ਹੋਈ, ਜਿਸ ਵਿੱਚ ਇੱਕ ਟਰਾਂਸਪੋਰਟ ਅਧਿਕਾਰੀ ਦੀ ਮੌਤ ਹੋ ਗਈ ਅਤੇ ਇੱਕ ਕਰਮਚਾਰੀ ਨੂੰ ਚਾਰ ਗੋਲੀਆਂ ਲੱਗੀਆਂ।

ਗੋਲੀਬਾਰੀ ਕਾਰਨ ਯਾਤਰੀਆਂ ਵਿੱਚ ਭਗਦੜ ਮਚ ਗਈ। ਪੁਲਿਸ ਨੇ ਮੌਕੇ ਤੋਂ ਛੇ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।


ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਝਗੜਾ ਇਸ ਗੱਲ ਨੂੰ ਲੈ ਕੇ ਹੋਇਆ ਸੀ ਕਿ ਪਹਿਲਾਂ ਯਾਤਰੀਆਂ ਨੂੰ ਕੌਣ ਚੁੱਕਣਾ ਚਾਹੀਦਾ ਹੈ। ਗੋਲੀਬਾਰੀ ਤੋਂ ਬਾਅਦ ਦੋਸ਼ੀ ਕਰਮਚਾਰੀ ਭੱਜ ਗਿਆ, ਅਤੇ ਉਸਦੀ ਭਾਲ ਤੇਜ਼ ਕਰ ਦਿੱਤੀ ਗਈ ਹੈ।

ਗੋਲੀਬਾਰੀ ਦਾ ਦੂਜਾ ਮਾਮਲਾ 

ਅੰਮ੍ਰਿਤਸਰ ਦੇ ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕੇ ਵਿਚ ਅੱਜ ਸਵੇਰੇ ਦਿਨ ਦਿਹਾੜੇ ਦੋ ਅਣ-ਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।  ਥਾਣਾ ਛੇਹਰਟਾ ਵਿਖੇ ਹੋਏ ਕਤਲ ਕੇਸ ਵਿੱਚ ਦੋ ਆਰੋਪੀ ਕਾਬੂ ਕੀਤੇ ਗਏ ਹਨ। ਇਸ ਬਾਰੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਜਾਣਕਾਰੀ ਦਿੱਤੀ ਹੈ। 

ਮਿਲੀ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਉਮਰ ਕਰੀਬ 40 ਸਾਲ, ਜੋ ਕਿ ਆਪਣੇ ਬੱਚਿਆਂ ਨੂੰ ਸਕੂਲ ਛੱਡ ਕੇ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਪਿਛੋਂ ਆ ਰਹੇ ਦੋ ਮੋਟਰਸਾਈਕਲ ’ਤੇ ਸਵਾਰ ਨੌਜਵਾਨਾਂ ਵਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਤੇ ਇਕ ਗੋਲੀ ਉਸ ਦੀ ਗਰਦਨ ਵਿਚ ਲੱਗ ਗਈ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਹੈ।

ਗੋਲੀਬਾਰੀ ਦਾ ਤੀਜਾ ਮਾਮਲਾ 

ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ’ਚ ਇੱਕ ਡਾਕਟਰ ਨੂੰ ਗੋਲੀਆਂ ਮਾਰੀਆਂ ਗਈਆਂ। ਪੂਰੇ ਦਿਨ ’ਚ ਜਿਲ੍ਹੇ ’ਚ ਇਹ ਤੀਜੀ ਵਾਰਦਾਤ ਹੈ। ਮਿਲੀ ਜਾਣਕਾਰੀ ਮੁਤਾਬਿਕ ਡਾਕਟਰ ਕਾਰ ’ਚ ਜਾ ਰਿਹਾ ਸੀ ਇਸ ਦੌਰਾਨ ਹਮਲਾਵਰਾਂ ਨੇ ਗੋਲੀਬਾਰੀ ਕਰ ਦਿੱਤੀ ਜਿਸ ਕਾਰਨ ਡਾਕਟਰ ਦੇ ਗਰਦਨ ’ਤੇ ਗੋਲੀ ਲੱਗੀ।

 ਜ਼ਖਮੀ ਹਾਲਤ ’ਚ ਡਾਕਟਰ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ। ਫਿਲਹਾਲ ਪੁਲਿਸ ਵੱਲੋਂ ਵਾਰਦਾਤ ਵਾਲੀ ਥਾਂ ਦੇ ਸੀਸੀਟੀਵੀ ਫੁਟੇਜ ਨੂੰ ਖੰਗਾਲ ਰਹੀ ਹੈ। ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ। ਇਸ ਮਾਮਲੇ ਦੇ ਪਿੱਛੇ ਮੁਲਜ਼ਮ ਕੌਣ ਹਨ ਅਤੇ ਉਨ੍ਹਾਂ ਦਾ ਮਕਸਦ ਕੀ ਸੀ। 

ਕਾਬਿਲੇਗੌਰ ਹੈ ਕਿ ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਵਿਵਸਥਾ ਦੇ ਹਰ ਇੱਕ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਗੁਰੂ ਨਗਰੀ ’ਚ ਲਗਾਤਾਰ ਗੋਲੀ ਚੱਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਵਾਰਦਾਤਾਂ ਮਗਰੋਂ ਪੁਲਿਸ ਪ੍ਰਸ਼ਾਸਨ ਦੀ ਕਾਰਗੁਜਾਰੀ ਸਵਾਲਾਂ ਦੇ ਘੇਰੇ ’ਚ ਆ ਗਈ ਹੈ। 

ਇਹ ਵੀ ਪੜ੍ਹੋ : Babbu Maan : ਵਿਵਾਦਾਂ 'ਚ ਘਿਰੇ ਪੰਜਾਬੀ ਗਾਇਕ ਬੱਬੂ ਮਾਨ, ਮਾਂ ਚਿੰਤਪੂਰਨੀ ਸਮਾਗਮ 'ਚ ਗਾਏ ਸ਼ਰਾਬ ਨੂੰ ਉਤਸ਼ਾਹਤ ਕਰਨ ਵਾਲੇ ਗੀਤ

- PTC NEWS

Top News view more...

Latest News view more...

PTC NETWORK
PTC NETWORK