Tue, May 26, 2026
Whatsapp

Amritsar News : ਅੰਮ੍ਰਿਤਸਰ 'ਚ ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਸਖ਼ਤੀ ,ਨਾਮੀ ਬੇਕਰੀ ’ਤੇ ਕੀਤੀ ਛਾਪੇਮਾਰੀ

Amritsar News : ਅੰਮ੍ਰਿਤਸਰ 'ਚ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਦੀ ਸੰਭਾਲ ਲਈ ਸਖ਼ਤੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸਿਰਫ਼ ਸਾਫ਼ ਸੁਥਰੀ ਅਤੇ ਵਧੀਆ ਗੁਣਵੱਤਾ ਵਾਲੀ ਖਾਣ-ਪੀਣ ਦੀਆਂ ਚੀਜ਼ਾਂ ਹੀ ਮਿਲ ਸਕਣ। ਮਿਲਾਵਟੀ ਖਾਣ-ਪੀਣ ਦੀਆਂ ਚੀਜ਼ਾਂ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕੀਤਾ ਜਾਵੇ, ਇਸ ਲਈ ਅੱਜ ਸਿਹਤ ਵਿਭਾਗ ਵੱਲੋਂ ਸ਼ਹਿਰ ਦੀ ਇੱਕ ਨਾਂਮੀ ਬੇਕਰੀ ’ਤੇ ਛਾਪੇਮਾਰੀ ਕੀਤੀ ਗਈ

Reported by:  PTC News Desk  Edited by:  Shanker Badra -- September 27th 2025 01:42 PM
Amritsar News :  ਅੰਮ੍ਰਿਤਸਰ 'ਚ ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਸਖ਼ਤੀ ,ਨਾਮੀ ਬੇਕਰੀ ’ਤੇ ਕੀਤੀ ਛਾਪੇਮਾਰੀ

Amritsar News : ਅੰਮ੍ਰਿਤਸਰ 'ਚ ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਸਖ਼ਤੀ ,ਨਾਮੀ ਬੇਕਰੀ ’ਤੇ ਕੀਤੀ ਛਾਪੇਮਾਰੀ

Amritsar News : ਅੰਮ੍ਰਿਤਸਰ 'ਚ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਿਹਤ ਦੀ ਸੰਭਾਲ ਲਈ ਸਖ਼ਤੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸਿਰਫ਼ ਸਾਫ਼ ਸੁਥਰੀ ਅਤੇ ਵਧੀਆ ਗੁਣਵੱਤਾ ਵਾਲੀ ਖਾਣ-ਪੀਣ ਦੀਆਂ ਚੀਜ਼ਾਂ ਹੀ ਮਿਲ ਸਕਣ। ਮਿਲਾਵਟੀ ਖਾਣ-ਪੀਣ ਦੀਆਂ ਚੀਜ਼ਾਂ ਵੇਚ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕੀਤਾ ਜਾਵੇ, ਇਸ ਲਈ ਅੱਜ ਸਿਹਤ ਵਿਭਾਗ ਵੱਲੋਂ ਸ਼ਹਿਰ ਦੀ ਇੱਕ ਨਾਂਮੀ ਬੇਕਰੀ ’ਤੇ ਛਾਪੇਮਾਰੀ ਕੀਤੀ ਗਈ।

ਇਸ ਦੌਰਾਨ ਅਸਿਸਟੈਂਟ ਫੂਡ ਕਮਿਸ਼ਨਰ ਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਟੀਮ ਨੇ ਬੇਕਰੀ ਦੀ ਰਸੋਈ ਦੀ ਜਾਂਚ ਕੀਤੀ। ਜਾਂਚ ਦੌਰਾਨ ਕਈ ਖਾਮੀਆਂ ਸਾਹਮਣੇ ਆਈਆਂ। ਰਸੋਈ ਵਿੱਚ ਕੰਮ ਕਰ ਰਹੇ ਕਰਮਚਾਰੀ ਨੇ ਨਾ ਤਾਂ ਮਾਸਕ ਪਹਿਨੇ ਹੋਏ ਸਨ ਅਤੇ ਨਾ ਹੀ ਗਲਵਜ਼ ਪਹਿਨੇ ਹੋਏ ਸਨ। ਕੁਝ ਥਾਵਾਂ ’ਤੇ ਗੰਦਗੀ ਵੀ ਮੌਜੂਦ ਸੀ, ਜੋ ਸਿਹਤ ਨਿਯਮਾਂ ਦੀ ਸਪੱਸ਼ਟ ਉਲੰਘਣਾ ਸੀ। ਸਿਹਤ ਵਿਭਾਗ ਨੇ ਬੇਕਰੀ ਦੇ ਮਾਲਕ ਨੂੰ ਨੋਟਿਸ ਜਾਰੀ ਕਰਦੇ ਹੋਏ ਚੇਤਾਵਨੀ ਦਿੱਤੀ ਹੈ ਅਤੇ ਖਾਣੇ ਦੀਆਂ ਵਸਤੂਆਂ ਦੇ ਸੈਂਪਲ ਟੈਸਟ ਲਈ ਲਏ ਹਨ।


ਅਸਿਸਟੈਂਟ ਫੂਡ ਕਮਿਸ਼ਨਰ ਰਜਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਮੌਸਮ ਵਿੱਚ ਖਾਸ ਸਖ਼ਤੀ ਕੀਤੀ ਜਾ ਰਹੀ ਹੈ। ਲੋਕਾਂ ਨੂੰ ਗੁਣਵੱਤਾ ਵਾਲਾ ਖਾਣ-ਪੀਣ ਮਿਲੇ, ਇਹ ਯਕੀਨੀ ਬਣਾਉਣ ਲਈ ਟੀਮਾਂ ਵੱਖ-ਵੱਖ ਥਾਵਾਂ ’ਤੇ ਨਿਯਮਿਤ ਛਾਪੇਮਾਰੀਆਂ ਕਰ ਰਹੀਆਂ ਹਨ। ਜਿੱਥੇ ਵੀ ਖਾਮੀਆਂ ਮਿਲਣਗੀਆਂ, ਉੱਥੇ ਨੋਟਿਸ ਜਾਰੀ ਕੀਤਾ ਜਾਵੇਗਾ ਅਤੇ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ।

ਬੇਕਰੀ ਦੇ ਮੈਨੇਜਰ ਦੀਪਕ ਨੇ ਮੰਨਿਆ ਕਿ ਉਨ੍ਹਾਂ ਦੀ ਬੇਕਰੀ ਵਿੱਚ ਕਈ ਖਾਮੀਆਂ ਮਿਲੀਆਂ ਹਨ। ਉਸਨੇ ਭਰੋਸਾ ਦਿਵਾਇਆ ਕਿ ਅਗਲੇ ਸਮੇਂ ਵਿੱਚ ਬੇਕਰੀ ਦੇ ਅੰਦਰ ਪੂਰੀ ਸਫਾਈ ਦਾ ਧਿਆਨ ਰੱਖਿਆ ਜਾਵੇਗਾ ਅਤੇ ਸਾਰੇ ਕਰਮਚਾਰੀ ਨਿਯਮਾਂ ਅਨੁਸਾਰ ਮਾਸਕ ਤੇ ਗਲਵਜ਼ ਪਹਿਨ ਕੇ ਹੀ ਕੰਮ ਕਰਨਗੇ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK