Thu, Apr 16, 2026
Whatsapp

Amritsar Murder News : ਅੰਮ੍ਰਿਤਸਰ ਦੇ ਪਿੰਡ ਭੁੱਲਰ ’ਚ ਚੱਲੀਆਂ ਤਾਬੜਤੋੜ ਗੋਲੀਆਂ, 32 ਸਾਲਾਂ ਨੌਜਵਾਨ ਦਾ ਕਤਲ

ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਵਿਆਹਿਆ ਹੋਇਆ ਸੀ ਅਤੇ ਉਸਦੇ ਚਾਰ ਬੱਚੇ ਵੀ ਹਨ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

Reported by:  PTC News Desk  Edited by:  Aarti -- April 16th 2026 11:45 AM
Amritsar Murder News : ਅੰਮ੍ਰਿਤਸਰ ਦੇ ਪਿੰਡ ਭੁੱਲਰ ’ਚ ਚੱਲੀਆਂ ਤਾਬੜਤੋੜ ਗੋਲੀਆਂ, 32 ਸਾਲਾਂ ਨੌਜਵਾਨ ਦਾ ਕਤਲ

Amritsar Murder News : ਅੰਮ੍ਰਿਤਸਰ ਦੇ ਪਿੰਡ ਭੁੱਲਰ ’ਚ ਚੱਲੀਆਂ ਤਾਬੜਤੋੜ ਗੋਲੀਆਂ, 32 ਸਾਲਾਂ ਨੌਜਵਾਨ ਦਾ ਕਤਲ

Amritsar Murder News : ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚਲਦੇ ਸ਼ਰੇਆਮ ਗੋਲੀਆਂ ਮਾਰ ਕੇ ਕਾਰ ’ਚ ਬੈਠੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਵਿਆਹਿਆ ਹੋਇਆ ਸੀ ਅਤੇ ਉਸਦੇ ਚਾਰ ਬੱਚੇ ਵੀ ਹਨ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਮਨਜੀਤ ਸਿੰਘ ਆਪਣੀ ਗੱਡੀ ਵਿੱਚ ਬੈਠਿਆ ਹੋਇਆ ਸੀ, ਜੋ ਕਿ ਚਿਕਨ ਸ਼ੌਪ ਦੇ ਨੇੜੇ ਖੜੀ ਸੀ। ਇਸ ਦੌਰਾਨ ਅਚਾਨਕ ਮੋਟਰਸਾਈਕਲਾਂ ‘ਤੇ ਸਵਾਰ ਹਮਲਾਵਰ ਮੌਕੇ ‘ਤੇ ਪਹੁੰਚੇ ਜਿਨ੍ਹਾਂ ਗੱਡੀ ਵਿੱਚ ਬੈਠੇ ਮਨਜੀਤ ਸਿੰਘ ‘ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ‘ਤੇ ਕੁੱਲ ਚਾਰ ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸਨੂੰ ਲੱਗੀਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ।


ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਲਕੀਤ ਸਿੰਘ ਨੇ ਦੱਸਿਆ ਕੀ  ਇਸ ਘਟਨਾ ਦੇ ਪਿੱਛੇ ਪੁਰਾਣੀ ਰੰਜਿਸ਼ ਨੂੰ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸਾਲ 2024 ਵਿੱਚ ਮਨਜੀਤ ਸਿੰਘ ਅਤੇ ਦੂਜੇ ਪੱਖ ਵਿੱਚ ਝਗੜਾ ਹੋਇਆ ਸੀ, ਜਿਸ ਸਬੰਧੀ ਧਾਰਾ 452 ਤਹਿਤ ਐਫਆਈਆਰ ਵੀ ਦਰਜ ਹੈ, ਜਿਸ ਤੋਂ ਬਾਅਦ ਵੀ ਇਨ੍ਹਾਂ ’ਚ ਰੰਜਿਸ਼ ਚੱਲ ਰਹੀ ਸੀ ਅਤੇ ਹੁਣ ਮਨਜੀਤ ਸਿੰਘ ਭੁੱਲਰ ਪਿੰਡ ’ਚ ਗੱਡੀ ’ਚ ਬੈਠਾ ਹੋਇਆ ਸੀ ਜਿੱਥੇ ਇਹ ਲੋਕ ਆਏ ਅਤੇ ਗੋਲੀਆਂ ਮਾਰ ਕੇ ਇਸਦਾ ਕਤਲ ਕਰ ਦਿੱਤਾ। 

ਇਸ ਸਬੰਧੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪੁਰਾਣੀ ਰੰਜਿਸ਼ ਦਾ ਇਹ ਮਾਮਲਾ ਹੈ, ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ, ਪੁਲਿਸ ਨੇ ਖੋਲ੍ਹ ਵੀ ਬਰਾਮਦ ਕੀਤੇ ਹਨ। 

ਇਹ ਵੀ ਪੜ੍ਹੋ  : School Bomb Threat : ਮੁੜ ਚੰਡੀਗੜ੍ਹ ਦੇ ਸਕੂਲਾਂ ਨੂੰ ਮਿਲੀ ਧਮਕੀ, ਸਕੂਲਾਂ ਨੂੰ ਕਰਵਾਇਆ ਜਾ ਰਿਹਾ ਖਾਲੀ

- PTC NEWS

Top News view more...

Latest News view more...

PTC NETWORK
PTC NETWORK