Amritsar NRI Firing Update : ਅੰਮ੍ਰਿਤਸਰ 'ਚ NRI 'ਤੇ ਜਾਨਲੇਵਾ ਹਮਲਾ; ਪਿਓ ਨੂੰ ਬਚਾਉਣ ਲਈ ਹੱਥ ਜੋੜਦੇ ਰਹੇ ਬੱਚੇ, ਪਤਨੀ ਨੇ ਦੱਸਿਆ ਕਿਵੇਂ ਵਾਪਰੀ ਸੀ ਘਟਨਾ
Amritsar NRI Firing Update : ਪੰਜਾਬ ’ਚ ਲਗਾਤਾਰ ਲੁੱਟਖੋਹ ਅਤੇ ਕਤਲ ਦੀਆਂ ਵਾਰਦਾਤਾਂ ਰੁਕਣ ਦਾ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਅੱਜ ਤੜਕਸਾਰ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਅਣਪਛਾਤੇ ਨੌਜਵਾਨਾਂ ਨੇ ਇੱਕ ਐਨਆਰਆਈ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਖਮੀ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।
ਦੱਸ ਦਈਏ ਕਿ ਪੁਲਿਸ ਨੇ ਜ਼ਖਮੀ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਉਸਦੀ ਸਾਬਕਾ ਪਤਨੀ ਦੇ ਪੰਜਾਬ ਪਰਿਵਾਰਿਕ ਮੈਂਬਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਪਤਨੀ ਨੇ ਦੱਸੀ ਸਾਰੀ ਘਟਨਾ
ਮਾਮਲੇ ਸਬੰਧੀ ਜ਼ਖਮੀ ਦੀ ਪਤਨੀ ਨੇ ਦੱਸਿਆ ਕਿ ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਘਰ ਵਿੱਚ ਦੋ ਬੱਚੇ ਅਤੇ ਬਜ਼ੁਰਗ ਮਾਂ ਸਮੇਤ 5 ਲੋਕ ਮੌਜੂਦ ਸਨ। ਛੋਟੇ-ਛੋਟੇ ਬੱਚੇ ਆਪਣੇ ਪਿਤਾ ਨੂੰ ਛੱਡਣ ਲਈ ਹੱਥ ਜੋੜਦੇ ਰਹੇ। ਪਰ ਦੋਸ਼ੀ ਦਾ ਇਰਾਦਾ ਉਸ ਨੂੰ ਮਾਰਨ ਦਾ ਸੀ। ਤਿੰਨ ਗੋਲੀਆਂ ਚੱਲਣ ਤੋਂ ਬਾਅਦ ਜਦੋਂ ਹਥਿਆਰ ਬੰਦ ਹੋ ਗਿਆ ਤਾਂ ਦੋਸ਼ੀ ਘਰੋਂ ਫਰਾਰ ਹੋ ਗਿਆ।
ਉਹ ਤੁਰੰਤ ਸੁਖਚੈਨ ਨੂੰ ਹਸਪਤਾਲ ਲੈ ਆਏ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸੁਖਚੈਨ ਦੀ ਪਤਨੀ ਨੇ ਦੱਸਿਆ ਕਿ ਉਹ ਉਸ ਦੀ ਦੂਜੀ ਪਤਨੀ ਹੈ ਅਤੇ ਉਸ ਦੀ ਪਹਿਲੀ ਪਤਨੀ ਨੇ ਖੁਦਕੁਸ਼ੀ ਕਰ ਲਈ ਸੀ।
ਦੂਜੇ ਪਾਸੇ ਮਾਮਲੇ ਸਬੰਧੀ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਸੁਖਚੈਨ ਦਾ ਆਪਣੀ ਪਹਿਲੀ ਪਤਨੀ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਉਸਦੀ ਪਹਿਲੀ ਪਤਨੀ ਨੇ 2022 ਵਿੱਚ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਮ੍ਰਿਤਕ ਦੀ ਪਤਨੀ ਦੇ ਮਾਮੇ ਵੱਲੋਂ ਐਫਆਈਆਰ ਵੀ ਦਰਜ ਕਰਵਾਈ ਗਈ ਸੀ। ਜਿਸ 'ਚ ਪੁਲਿਸ ਜਾਂਚ 'ਚ ਸੁਖਚੈਨ ਬੇਕਸੂਰ ਪਾਇਆ ਗਿਆ, ਜਦਕਿ ਸੁਖਚੈਨ ਦੀ ਮਾਂ ਖਿਲਾਫ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਹੈ। ਅਦਾਲਤ ਵਿੱਚ ਕੇਸ ਵੀ ਚੱਲ ਰਿਹਾ ਸੀ। ਉਨ੍ਹਾਂ ਦੇ ਦੋ ਬੱਚੇ ਹਨ, ਜੋ ਸੁਖਚੈਨ ਨਾਲ ਰਹਿ ਰਹੇ ਹਨ। ਉਸ ਨੇ ਦੱਸਿਆ ਕਿ ਕਰੀਬ 5 ਮਹੀਨੇ ਪਹਿਲਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸੀ।
ਸੁਖਚੈਨ ਇੱਕ ਮਹੀਨਾ ਪਹਿਲਾਂ ਹੀ ਵਾਪਸ ਆਇਆ ਹੈ ਪੰਜਾਬ
ਦੱਸ ਦਈਏ ਕਿ ਸੁਖਚੈਨ ਅਮਰੀਕਾ ਰਹਿੰਦਾ ਸੀ। ਅਮਰੀਕਾ ਵਿੱਚ ਉਸਦਾ ਇੱਕ ਭਰਾ ਹੈ। ਪਰ ਪਤਨੀ ਦੀ ਖੁਦਕੁਸ਼ੀ ਤੋਂ ਬਾਅਦ ਉਹ ਬੱਚਿਆਂ ਦੀ ਦੇਖਭਾਲ ਲਈ ਲਗਭਗ ਇੱਕ ਸਾਲ ਤੋਂ ਭਾਰਤ ਵਿੱਚ ਰਹਿ ਰਿਹਾ ਸੀ। ਇਸ ਦੌਰਾਨ ਉਹ ਕੰਮ ਲਈ ਕਈ ਵਾਰ ਅਮਰੀਕਾ ਗਿਆ।
ਮੋਟਰਸਾਈਕਲ ਉੱਤੇ ਆਏ ਸਨ 2 ਮੁਲਜ਼ਮ
ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਵਾਪਰੀ। ਪੀੜਤ ਸੁਖਚੈਨ ਸਿੰਘ ਆਪਣੇ ਘਰ ਵਿੱਚ ਜਿੰਮ ਜਾਣ ਦੀ ਤਿਆਰੀ ਕਰ ਰਿਹਾ ਸੀ ਤੇ ਉਦੋਂ 2 ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਘਰ ਅੰਦਰ ਵੜ ਗਏ। ਜਿਵੇਂ ਹੀ ਮੁਲਜ਼ਮ ਘਰ ਦੇ ਅੰਦਰ ਵੜੇ ਤਾਂ ਉਹਨਾਂ ਨੇ ਸੁਖਚੈਨ ਤੋਂ ਮਰਸਡੀਜ਼ ਕਾਰ ਦੇ ਕਾਗਜ਼ਾਤ ਦਿਖਾਉਣ ਦੀ ਮੰਗ ਕੀਤੀ। ਜਦੋਂ ਸੁਖਚੈਨ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਹਥਿਆਰ ਦਿਖਾ ਕੇ ਸੁਖਚੈਨ ਸਿੰਘ ਨੂੰ ਅੰਦਰ ਲੈ ਗਏ।
ਮੁਲਜ਼ਮ ਨੇ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਈਆਂ। ਜਿਸ ਵਿੱਚੋਂ 2 ਗੋਲੀਆਂ ਸੁਖਚੈਨ ਸਿੰਘ ਨੂੰ ਲੱਗੀਆਂ। ਮੁਲਜ਼ਮ ਸੁਖਚੈਨ ’ਤੇ ਹੋਰ ਗੋਲੀਆਂ ਚਲਾਉਣਾ ਚਾਹੁੰਦੇ ਸਨ, ਪਰ ਉਨ੍ਹਾਂ ਦਾ ਹਥਿਆਰ ਫਟ ਗਿਆ। ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਕੈਮਰੇ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Youth died in America : 20 ਸਾਲ ਦੇ ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ, ਕਰਜ਼ਾ ਚੁੱਕ ਭੇਜਿਆ ਸੀ ਵਿਦੇਸ਼
- PTC NEWS