Sun, Nov 9, 2025
Whatsapp

Amritsar News : ਅੰਮ੍ਰਿਤਸਰ ਪੁਲਿਸ ਨੇ 3 ਪਿਸਤੌਲ,10 ਜਿੰਦਾ ਰੌਂਦ ਸਮੇਤ 2 ਆਰੋਪੀਆਂ ਨੂੰ ਕੀਤਾ ਗ੍ਰਿਫਤਾਰ

Amritsar News : ਮਾਣਯੋਗ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਮਨਿੰਦਰ ਸਿੰਘ,ਆਈ.ਪੀ.ਐਸ.,ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਗੁਰਿੰਦਰਪਾਲ ਸਿੰਘ, ਡੀ.ਐਸ.ਪੀ (ਡੀ) ਦੀ ਅਗਵਾਈ ਹੇਠ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੇ ਇੰਟੈਲੀਜੈਂਸ-ਅਧਾਰਤ ਕਾਰਵਾਈ ਦੌਰਾਨ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ

Reported by:  PTC News Desk  Edited by:  Shanker Badra -- October 09th 2025 02:06 PM
Amritsar News : ਅੰਮ੍ਰਿਤਸਰ ਪੁਲਿਸ ਨੇ 3 ਪਿਸਤੌਲ,10 ਜਿੰਦਾ ਰੌਂਦ ਸਮੇਤ 2 ਆਰੋਪੀਆਂ ਨੂੰ ਕੀਤਾ ਗ੍ਰਿਫਤਾਰ

Amritsar News : ਅੰਮ੍ਰਿਤਸਰ ਪੁਲਿਸ ਨੇ 3 ਪਿਸਤੌਲ,10 ਜਿੰਦਾ ਰੌਂਦ ਸਮੇਤ 2 ਆਰੋਪੀਆਂ ਨੂੰ ਕੀਤਾ ਗ੍ਰਿਫਤਾਰ

Amritsar News : ਮਾਣਯੋਗ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਮਨਿੰਦਰ ਸਿੰਘ,ਆਈ.ਪੀ.ਐਸ.,ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਗੁਰਿੰਦਰਪਾਲ ਸਿੰਘ, ਡੀ.ਐਸ.ਪੀ (ਡੀ) ਦੀ ਅਗਵਾਈ ਹੇਠ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੇ ਇੰਟੈਲੀਜੈਂਸ-ਅਧਾਰਤ ਕਾਰਵਾਈ ਦੌਰਾਨ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ।

ਗੁਰਿੰਦਰਪਾਲ ਸਿੰਘ, ਡੀ.ਐਸ.ਪੀ (ਡੀ) ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਪ੍ਰਭਜੀਤ ਸਿੰਘ ਉਰਫ ਹੱਪਾ ਅਤੇ ਜਸਨਦੀਪ ਸਿੰਘ ਵਾਸੀ ਪਿੰਡ ਦਾਉਕੇ ਪਾਕਿਸਤਾਨ-ਅਧਾਰਤ ਸਮੱਗਲਰਾਂ ਨਾਲ ਸਿੱਧੇ ਸੰਪਰਕ ਵਿੱਚ ਹਨ ਅਤੇ ਸੋਸ਼ਲ ਮੀਡੀਆ ਰਾਹੀਂ ਹਥਿਆਰਾਂ ਅਤੇ ਹੋਰ ਗੈਰਕਾਨੂੰਨੀ ਸਮੱਗਰੀ ਦੀ ਪ੍ਰਾਪਤੀ ਅਤੇ ਸਪਲਾਈ ਦਾ ਕੰਮ ਕਰਦੇ ਹਨ।


ਇਸ ਸੂਚਨਾ ਉੱਤੇ ਤੁਰੰਤ ਕਾਰਵਾਈ ਕਰਦਿਆਂ, ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵੱਲੋਂ ਇੰਟੈਲੀਜੈਂਸ-ਲੀਡ ਓਪਰੇਸ਼ਨ ਦੌਰਾਨ ਉਕਤ ਦੋਸ਼ੀਆਂ ਨੂੰ 03 ਪਿਸਟਲ (.30 ਬੋਰ), 10 ਜਿੰਦਾ ਰੌਂਦ, ਇੱਕ ਮੋਬਾਈਲ ਫੋਨ ਅਤੇ ਇੱਕ ਬਿਨ੍ਹਾਂ ਨੰਬਰੀ ਮੋਟਰ ਸਾਈਕਲ ਸਮੇਤ ਕਾਬੂ ਕੀਤਾ ਗਿਆ।

ਇਸ ਸਬੰਧੀ ਥਾਣਾ ਘਰਿੰਡਾ ਵਿਖੇ ਮੁਕੱਦਮਾ ਨੰਬਰ 312 ਮਿਤੀ 08.10.2025 ਧਾਰਾ 25(8)/54/59 ਅਸਲਾ ਐਕਟ ਅਤੇ 61(2) ਬੀ.ਐਨ.ਐਸ. ਤਹਿਤ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ ਹੈ।

ਉਕਤ ਗ੍ਰਿਫਤਾਰ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਣ ‘ਤੇ ਉਨ੍ਹਾਂ ਖਿਲਾਫ ਵੀ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

- PTC NEWS

Top News view more...

Latest News view more...

PTC NETWORK
PTC NETWORK