Sun, Apr 5, 2026
Whatsapp

Amritsar : ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਜਾਂਦੀ ਸੀ ਨਸ਼ੇ ਦੀ ਖੇਪ, ਅੰਮ੍ਰਿਤਸਰ ਪੁਲਿਸ ਨੇ 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਗ੍ਰਿਫਤਾਰ

Heroin Recovered in Amritsar : ਅੰਮ੍ਰਿਤਸਰ ਪੁਲਿਸ (Amritsar Police) ਨੂੰ ਇਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਤੋਂ 4.13 ਕਿਲੋਗ੍ਰਾਮ ਹੀਰੋਇਨ ਬਰਾਮਦ ਕੀਤੀ ਹੈ।

Reported by:  PTC News Desk  Edited by:  KRISHAN KUMAR SHARMA -- April 05th 2026 03:45 PM -- Updated: April 05th 2026 03:48 PM
Amritsar : ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਜਾਂਦੀ ਸੀ ਨਸ਼ੇ ਦੀ ਖੇਪ, ਅੰਮ੍ਰਿਤਸਰ ਪੁਲਿਸ ਨੇ 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਗ੍ਰਿਫਤਾਰ

Amritsar : ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਜਾਂਦੀ ਸੀ ਨਸ਼ੇ ਦੀ ਖੇਪ, ਅੰਮ੍ਰਿਤਸਰ ਪੁਲਿਸ ਨੇ 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਗ੍ਰਿਫਤਾਰ

Heroin Recovered in Amritsar : ਅੰਮ੍ਰਿਤਸਰ ਪੁਲਿਸ (Amritsar Police) ਨੂੰ ਇਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਤੋਂ 4.13 ਕਿਲੋਗ੍ਰਾਮ ਹੀਰੋਇਨ ਬਰਾਮਦ ਕੀਤੀ ਹੈ। ਪੁਲਿਸ ਦੇ ਮੁਤਾਬਕ ਦੋਵੇਂ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਮੰਗਵਾਉਂਦੇ ਸਨ ਅਤੇ ਉਸ ਨੂੰ ਮਾਝਾ ਅਤੇ ਦੁਆਬਾ ਖੇਤਰਾਂ ਵਿੱਚ ਸਪਲਾਈ ਕਰਦੇ ਸਨ।

ਯੂਰਪ ਤੇ ਪਾਕਿਸਤਾਨ ਨਾਲ ਜੁੜੇ ਲਿੰਕ


ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀਆਂ ਦੇ ਸੰਪਰਕ ਯੂਰਪ ਵਿੱਚ ਬੈਠੇ ਨਸ਼ਾ ਤਸਕਰਾਂ ਅਤੇ ਜੇਲ੍ਹ ਵਿੱਚ ਬੰਦ ਕੁਝ ਕਾਰਕੁਨਾਂ ਨਾਲ ਸਨ। ਇਹ ਗਿਰੋਹ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਫੈਲਾਉਣ ਦਾ ਕੰਮ ਕਰਦਾ ਸੀ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨਾਲ ਇਸ ਨਸ਼ਾ ਤਸਕਰੀ ਦੇ ਜਾਲ ਨੂੰ ਵੱਡਾ ਝਟਕਾ ਲੱਗਿਆ ਹੈ।

ਮਹਿੰਦਰਾ ਕੰਪਨੀ 'ਚ ਕੰਮ ਕਰਾ ਸੀ ਮੁਲਜ਼ਮ

ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਆਤਿਸ਼ ਸੁਮਨ ਅਤੇ ਸੁਖਵਿੰਦਰ ਉਰਫ਼ ਸੁੰਦਰੀ ਵਜੋਂ ਹੋਈ ਹੈ। ਆਤਿਸ਼ ਸੁਮਨ ਫਗਵਾੜਾ ਦੇ ਨੇੜਲੇ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਨੇ ਡੀਜ਼ਲ ਮਕੈਨਿਕ ਦਾ ਡਿਪਲੋਮਾ ਕੀਤਾ ਹੋਇਆ ਹੈ ਅਤੇ ਮਹਿੰਦਰਾ ਕੰਪਨੀ ਵਿੱਚ ਮਕੈਨਿਕ ਵਜੋਂ ਕੰਮ ਕਰਦਾ ਸੀ। ਉਸ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ ਅਤੇ ਪੁਲਿਸ ਮੁਤਾਬਕ ਉਸ ਦੇ ਯੂਰਪ ਵਿੱਚ ਬੈਠੇ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਸਨ। ਉਸ ਦੇ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਉਹ ਨਸ਼ਾ ਤਸਕਰੀ ਦੇ ਕੰਮ ਵਿੱਚ ਕਾਫੀ ਸਰਗਰਮ ਸੀ।

ਮੁਲਜ਼ਮ ਸੁਖਵਿੰਦਰ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ

ਦੂਜਾ ਮੁਲਜ਼ਮ ਸੁਖਵਿੰਦਰ ਉਰਫ਼ ਸੁੰਦਰੀ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਬੋਪਰ ਰਾਏ ਕਲਾ ਦਾ ਰਹਿਣ ਵਾਲਾ ਹੈ। ਉਸ ਦੀ ਉਮਰ 28 ਸਾਲ ਹੈ ਅਤੇ ਉਹ ਦਸਵੀਂ ਪਾਸ ਹੈ। ਉਹ ਡਰਾਈਵਰੀ ਦਾ ਕੰਮ ਕਰਦਾ ਸੀ। ਪੁਲਿਸ ਮੁਤਾਬਕ ਉਸ ਦੇ ਖਿਲਾਫ ਵੀ ਪਹਿਲਾਂ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਵੀ ਨਸ਼ਾ ਤਸਕਰੀ ਦੇ ਇਸ ਗਿਰੋਹ ਨਾਲ ਜੁੜਿਆ ਹੋਇਆ ਸੀ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਲ 2026 ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਹੁਣ ਤੱਕ ਐਨਡੀਪੀਐਸ ਐਕਟ ਹੇਠ 488 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਅਤੇ 840 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ 31 ਕਿਲੋਗ੍ਰਾਮ ਤੋਂ ਵੱਧ ਹੀਰੋਇਨ ਅਤੇ 18 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਜਾ ਚੁੱਕੀ ਹੈ।

- PTC NEWS

Top News view more...

Latest News view more...

PTC NETWORK
PTC NETWORK