Amritsar News : ਅੰਮ੍ਰਿਤਸਰ ਪੁਲਿਸ ਵੱਲੋਂ 3 ਨਸ਼ਾ ਤਸਕਰ ਗ੍ਰਿਫ਼ਤਾਰ , 33 ਲੱਖ ਰੁਪਏ, ਹੈਰੋਇਨ ਅਤੇ ਪਿਸਤੌਲ ਜ਼ਬਤ
Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਣਾ, ਗੁਰਦੇਵ ਸਿੰਘ ਉਰਫ਼ ਗੇਦੀ ਅਤੇ ਸ਼ੈਲੇਂਦਰ ਸਿੰਘ ਉਰਫ਼ ਸੇਲੂ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮਾਂ ਤੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਇੱਕ ਗਲੌਕ 9 ਐਮਐਮ ਪਿਸਤੌਲ ਅਤੇ ਦੋ ਮੈਗਜ਼ੀਨ ਵੀ ਜ਼ਬਤ ਕੀਤੇ ਗਏ ਹਨ। ਮੁਲਜ਼ਮਾਂ ਤੋਂ 33 ਲੱਖ ਰੁਪਏ ਦੀ ਹਵਾਲਾ ਰਕਮ ਵੀ ਬਰਾਮਦ ਕੀਤੀ ਗਈ ਹੈ। ਲੋਪੋਕੇ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਜਵਾਈ ਨੂੰ ਹੀ ਦਿਲ ਦੇ ਬੈਠੀ ਸੱਸ, ਬੇਟੀ ਦੇ ਵਿਆਹ ਤੋਂ ਪਹਿਲਾਂ ਲੱਖਾਂ ਦੀ ਨਕਦੀ ਅਤੇ ਗਹਿਣੇ ਲੈ ਕੇ ਜਵਾਈ ਨਾਲ ਹੋਈ ਫਰਾਰ
ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਸ ਸਰਹੱਦ ਪਾਰ ਤਸਕਰੀ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਪੰਜਾਬ ਪੁਲਿਸ ਨਾਰਕੋ-ਅੱਤਵਾਦ ਨੂੰ ਖਤਮ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
- PTC NEWS