Tue, Dec 9, 2025
Whatsapp

Amritsar News : ਅੰਮ੍ਰਿਤਸਰ ਪੁਲਿਸ ਨੇ 7 ਪਿਸਤੌਲਾਂ ਸਮੇਤ 4 ਹਥਿਆਰ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Amritsar News : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਹੱਦੀ ਹਥਿਆਰ ਤਸਕਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਚਾਰ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 7 ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇਟਲੀ ਦੇ ਬਣੇ PX5 9mm, ਆਸਟਰੀਆ ਦੇ ਬਣੇ Glock 9mm ਅਤੇ .30 ਬੋਰ ਵਰਗੇ ਹਥਿਆਰ ਸ਼ਾਮਲ ਹਨ

Reported by:  PTC News Desk  Edited by:  Shanker Badra -- August 07th 2025 03:17 PM
Amritsar News : ਅੰਮ੍ਰਿਤਸਰ ਪੁਲਿਸ ਨੇ 7 ਪਿਸਤੌਲਾਂ ਸਮੇਤ 4 ਹਥਿਆਰ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Amritsar News : ਅੰਮ੍ਰਿਤਸਰ ਪੁਲਿਸ ਨੇ 7 ਪਿਸਤੌਲਾਂ ਸਮੇਤ 4 ਹਥਿਆਰ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Amritsar News : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਹੱਦੀ ਹਥਿਆਰ ਤਸਕਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਚਾਰ ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 7 ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇਟਲੀ ਦੇ ਬਣੇ PX5 9mm, ਆਸਟਰੀਆ ਦੇ ਬਣੇ Glock 9mm ਅਤੇ .30 ਬੋਰ ਵਰਗੇ ਹਥਿਆਰ ਸ਼ਾਮਲ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਆ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ 15 ਅਗਸਤ ਨੂੰ ਲੈ ਕੇ ਚੱਲ ਰਹੇ ਸਪੈਸ਼ਲ ਸੁਰੱਖਿਆ ਮੁਹਿੰਮ ਹੇਠ ਕੀਤੀ ਗਈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਵੱਡੀ ਕਾਮਯਾਬੀ ਹੈ, ਕਿਉਂਕਿ ਇਹ ਹਥਿਆਰ ਨਵੇਂ ਅਤੇ ਖ਼ਤਰਨਾਕ ਸਨ ਅਤੇ ਇਨ੍ਹਾਂ ਦੀ ਪਹੁੰਚ ਗੈਂਗਸਟਰਾਂ ਤੱਕ ਹੋਣੀ ਸੀ।


ਆਰੋਪੀਆਂ ਵਿੱਚ ਆਕਾਸ਼ਦੀਪ ਸਿੰਘ ਆਕਾਸ਼ (ਪਿੰਡ ਦਾਉਕੇ, ਥਾਣਾ ਘਰਿੰਡਾ, ਅੰਮ੍ਰਿਤਸਰ ਰੂਰਲ), ਰਮਨਪ੍ਰੀਤ (ਰਾਜਾਸਾਂਸੀ), ਪ੍ਰਤਾਪ ਸਿੰਘ (ਫਿਰੋਜ਼ਪੁਰ), ਅਤੇ ਸਰਬਜੀਤ ਉਰਫ਼ ਬੱਬਲ (ਵੇਰਕੇ, ਅੰਮ੍ਰਿਤਸਰ) ਸ਼ਾਮਲ ਹਨ। ਆਕਾਸ਼ ਅਤੇ ਰਮਨਪ੍ਰੀਤ ਸਰਹੱਦ ਨੇੜੇ ਕਨਸਾਈਨਮੈਂਟ ਚੁੱਕਦੇ ਸਨ ਅਤੇ ਪਾਕਿਸਤਾਨ ਬੇਸਡ ਤਸਕਰ ਸ਼ਾਹ ਦੇ ਸੰਪਰਕ ਵਿੱਚ ਸੀ। ਉਨ੍ਹਾਂ ਨੂੰ ਫੋਨ ਰਾਹੀਂ ਨਿਰਦੇਸ਼ ਮਿਲਦੇ ਸਨ ਕਿ ਕਿੱਥੇ ਜਾ ਕੇ ਕਿਸਨੂੰ ਖੇਪ ਦੇਣੀ ਹੈ। ਪੁਲਿਸ ਅਨੁਸਾਰ ਇਹ ਹਥਿਆਰ ਅੱਗੇ ਗੈਂਗਸਟਰਾਂ ਤੱਕ ਪਹੁੰਚਣੇ ਸੀ। 

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਪਾਕਿਸਤਾਨ ਵਿੱਚ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ। ਇਹ ਤਸਕਰ ਸਰਹੱਦੀ ਪਿੰਡਾਂ ਤੋਂ ਕੰਮ ਕਰਦੇ ਹਨ ਅਤੇ ਪੰਜਾਬ ਵਿੱਚ ਸਰਗਰਮ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦੇ ਹਨ।

ਇਸ ਮਾਮਲੇ ਵਿੱਚ ਛੇਹਰਟਾ ਪੁਲਿਸ ਸਟੇਸ਼ਨ ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਹੁਣ ਪੂਰੇ ਨੈੱਟਵਰਕ ਅਤੇ ਇਸ ਨਾਲ ਜੁੜੇ ਲਿੰਕਾਂ ਦੀ ਜਾਂਚ ਕਰ ਰਹੀ ਹੈ। ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਉਹ ਸਰਹੱਦ ਪਾਰ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ।

- PTC NEWS

Top News view more...

Latest News view more...

PTC NETWORK
PTC NETWORK