Amritsar News : ਅੰਮ੍ਰਿਤਸਰ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਇੱਕ ਮਹਿਲਾ ਸਣੇ 6 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
Amritsar News : ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਹੀ ਪੰਜਾਬ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਹੱਥ ਲੱਗ ਰਹੀਆਂ ਹਨ। ਅੰਮ੍ਰਿਤਸਰ ਪੁਲਿਸ ਵੀ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾਵਾਂ ਹਾਸਿਲ ਕਰਦੀ ਹੋਈ ਦਿਖਾਈ ਦੇ ਰਹੀ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਦੀ ਥਾਣਾ ਛੇਹਰਟਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ,ਜਦੋਂ ਥਾਣਾ ਛੇਹਰਟਾ ਦੀ ਪੁਲਿਸ ਨੇ ਛੇ ਲੋਕਾਂ ਨੂੰ ਚਾਰ ਕਿਲੋ ਗ੍ਰਾਮ ਹੈਰੋਇਨ ਦੇ ਨਾਲ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਦੱਸਿਆ ਕਿ ਪੁਲਿਸ ਵੱਲੋਂ 2 ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦਾ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਿਸ ਦੇ ਵਿੱਚ ਇੱਕ ਮਹਿਲਾ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ ਤੇ ਚਾਰ ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।
ਪੁਲਿਸ ਨੇ ਦੱਸਿਆ ਕਿ ਇਸ ਗਰੋਹ ਦਾ ਮੁੱਖ ਸਰਗਨਾ ਸੈਵਨਬੀਰ ਸਿੰਘ ਹੈ ਜੋ ਕਿ ਬੱਕਰੀਆਂ ਪਾਲਣ ਦਾ ਕੰਮ ਕਰਦਾ ਸੀ ਅਤੇ ਉਸਦੇ ਪਾਕਿਸਤਾਨ ਵਿੱਚ ਸਮਗਲਰਾਂ ਦੇ ਨਾਲ ਸਿੱਧੇ ਸੰਪਰਕ ਸਨ ਅਤੇ ਉਹ ਡਰੋਨ ਰਾਹੀ ਹੈਰੋਇਨ ਦੀ ਖੇਪ ਮੰਗਾ ਕੇ ਆਪਣੇ ਰਿਸ਼ਤੇਦਾਰਾਂ ਘਰ ਰੱਖਣ ਤੋਂ ਬਾਅਦ ਅੱਗੇ ਸਪਲਾਈ ਕਰਦਾ ਸੀ ਅਤੇ ਉਸ ਮਾਮਲੇ ਦੇ ਵਿੱਚ ਪੁਲਿਸ ਨੇ ਸੈਵਨਬੀਰ ਸਿੰਘ, ਦੀਦਾਰ ਸਿੰਘ ਉਰਫ ਕਾਲੀ ਅਤੇ ਵਿਸ਼ਾਲ ਸਿੰਘ ਨੂੰ ਗਿਰਫਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਜਸਬੀਰ ਕੌਰ ਰਣਜੀਤ ਚੀਤਾ, ਹਰਜੀਤ ਜੀਤਾ ਅਤੇ ਜੱਜ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਹੈ, ਜੋ ਕਿ ਸਾਰੇ ਮਿਲ ਕੇ ਨਸ਼ਾ ਤਸਕਰੀ ਦਾ ਕੰਮ ਕਰਦੇ ਸਨ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਵੱਡੀਆਂ ਗਿਰਫਤਾਰੀਆਂ ਹੋਣ ਦੀ ਉਮੀਦ ਹੈ। ਪੁਲਿਸ ਨੇ ਦੱਸਿਆ ਕਿ ਆਰੋਪੀ ਜਸਬੀਰ ਕੌਰ ਕਖਿਆਤ ਤਸਕਰ ਰਣਜੀਤ ਉਰਫ ਚੀਤਾ ਦੇ ਗਰੋਹ ਨਾਲ ਸੰਬੰਧਿਤ ਹੈ ਅਤੇ ਉਹ ਭਾਰਤ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੇ ਕੰਮ ਵਿੱਚ ਲਗਾਤਾਰ ਹੀ ਉਹਨਾਂ ਦੇ ਸੰਪਰਕ ਵਿੱਚ ਸੀ ਅਤੇ ਫਿਲਹਾਲ ਇਹਨਾਂ ਨੂੰ ਗ੍ਰਿਫਤਾਰ ਕੀਤਾ ਇਹਨਾਂ ਦੀਆਂ ਪ੍ਰੋਪਟੀਆਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਇਹਨਾਂ ਦੀਆਂ ਪ੍ਰੋਪਟੀਆਂ ਵੀ ਸੀਜ ਕੀਤੀਆਂ ਜਾ ਸਕਦੀਆਂ ਹਨ।
- PTC NEWS