Thu, Jun 18, 2026
Whatsapp

Amritsar ਪੁਲਿਸ ਦੀ ਵੱਡੀ ਕਾਮਯਾਬੀ, ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 8 ਮੁਲਜ਼ਮ ਗ੍ਰਿਫ਼ਤਾਰ

ਇਸ ਕਾਰਵਾਈ ਦੌਰਾਨ ਪੁਲਿਸ ਨੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 11 ਆਧੁਨਿਕ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

Reported by:  PTC News Desk  Edited by:  Aarti -- June 18th 2026 03:35 PM
Amritsar ਪੁਲਿਸ ਦੀ ਵੱਡੀ ਕਾਮਯਾਬੀ, ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 8 ਮੁਲਜ਼ਮ ਗ੍ਰਿਫ਼ਤਾਰ

Amritsar ਪੁਲਿਸ ਦੀ ਵੱਡੀ ਕਾਮਯਾਬੀ, ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 8 ਮੁਲਜ਼ਮ ਗ੍ਰਿਫ਼ਤਾਰ

Amritsar News : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 11 ਆਧੁਨਿਕ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇੱਕ ਬਹੁਤ ਹੀ ਸੁਚੱਜਾ ਅਤੇ ਇੰਟੈਲੀਜੈਂਸ ਅਧਾਰਿਤ ਆਪਰੇਸ਼ਨ ਸੀ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਬਦਨਾਮ ਗੈਂਗਸਟਰ ਕੌਪੀ ਬਰਾੜ ਦੇ ਨੈੱਟਵਰਕ ਨਾਲ ਜੁੜੀ ਇੱਕ ਵੱਡੀ ਖੇਪ ਦਾ ਹਿੱਸਾ ਸਨ, ਜੋ ਅੰਤਰਰਾਸ਼ਟਰੀ ਸਰਹੱਦ ਰਾਹੀਂ ਪੰਜਾਬ ਵਿੱਚ ਪਹੁੰਚਾਈ ਗਈ ਸੀ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਕਈ ਸੰਭਾਵਿਤ ਅਪਰਾਧਿਕ ਵਾਰਦਾਤਾਂ ਨੂੰ ਟਾਲਣ ਵਿੱਚ ਸਫ਼ਲਤਾ ਮਿਲੀ ਹੈ।


ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਬਰਾਮਦ ਹਥਿਆਰਾਂ ਵਿੱਚ ਚਾਰ ਚੀਨ ਨਿਰਮਿਤ ਪਿਸਤੌਲ, ਚਾਰ .30 ਬੋਰ ਦੇ ਪੀਐਕਸ-5 ਮਾਡਲ ਦੇ ਆਟੋਮੈਟਿਕ ਪਿਸਤੌਲ, ਦੋ 9 ਐਮਐਮ ਗਲਾਕ ਪਿਸਤੌਲ (ਆਸਟਰੀਆ ਨਿਰਮਿਤ) ਅਤੇ ਹੋਰ ਆਧੁਨਿਕ ਹਥਿਆਰ ਸ਼ਾਮਲ ਹਨ। ਇਹ ਸਾਰੇ ਹਥਿਆਰ ਉੱਚ ਤਕਨੀਕ ਨਾਲ ਤਿਆਰ ਕੀਤੇ ਗਏ ਸਨ ਅਤੇ ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾਣ ਦੀ ਸੰਭਾਵਨਾ ਸੀ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵੀ ਸ਼ਾਮਲ ਹੈ, ਜਿਸ ਖ਼ਿਲਾਫ਼ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਉਸ ਉੱਤੇ ਬਟਾਲਾ ਵਿੱਚ ਦੋ ਕਤਲ ਕੇਸ ਦਰਜ ਹਨ, ਜਦਕਿ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਵੱਲੋਂ ਵੀ ਉਸਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਵਿਦੇਸ਼ ਵਿੱਚ ਬੈਠੇ ਤਸਕਰਾਂ ਅਤੇ ਗੈਂਗਸਟਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ।

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਪੰਜਾਬ ਦੇ ਵੱਖ-ਵੱਖ ਗੈਂਗਸਟਰ ਗਰੁੱਪਾਂ ਅਤੇ ਅਪਰਾਧਿਕ ਤੱਤਾਂ ਤੱਕ ਪਹੁੰਚਾਏ ਜਾਣੇ ਸਨ। ਇਨ੍ਹਾਂ ਦਾ ਇਸਤੇਮਾਲ ਰੰਗਦਾਰੀ, ਕਤਲ, ਹਿੰਸਕ ਵਾਰਦਾਤਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਕੀਤਾ ਜਾਣਾ ਸੀ। ਪੁਲਿਸ ਨੇ ਇਸ ਸਬੰਧੀ ਏਅਰਪੋਰਟ ਥਾਣਾ, ਸਦਰ ਥਾਣਾ ਅਤੇ ਛੇਹਰਟਾ ਥਾਣੇ ਵਿੱਚ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਹਨ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜਾਂਚ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਇਸ ਨੈੱਟਵਰਕ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰ ਤਸਕਰੀ, ਸਰਹੱਦ ਪਾਰ ਅਪਰਾਧ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਤਹਿਤ ਲਗਾਤਾਰ ਕਾਰਵਾਈ ਕਰਦੀ ਰਹੇਗੀ।

ਇਹ ਵੀ ਪੜ੍ਹੋ  : Jalandhar ਦੇ ਪਿੰਡ ਸੰਘਵਾਲ ’ਚ ਵਾਪਰੀ ਬੇਅਦਬੀ ਦੀ ਘਟਨਾ ; ਔਰਤ ’ਤੇ ਲੱਗੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਇਲਜ਼ਾਮ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK