Sun, Dec 7, 2025
Whatsapp

Amritsar ਪੁਲਿਸ ਵੱਲੋਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ , 3 ਤਸਕਰ ਗ੍ਰਿਫ਼ਤਾਰ

Amritsar News : ਦਿਵਾਲੀ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਦੇ ਹੱਥ ਇੱਕ ਵੱਡੀ ਸਫਲਤਾ ਲੱਗੀ ਹੈ ਤੇ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਸੰਗਠਿਤ ਹਥਿਆਰਾਂ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

Reported by:  PTC News Desk  Edited by:  Shanker Badra -- October 15th 2025 04:52 PM
Amritsar ਪੁਲਿਸ ਵੱਲੋਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ , 3 ਤਸਕਰ ਗ੍ਰਿਫ਼ਤਾਰ

Amritsar ਪੁਲਿਸ ਵੱਲੋਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ , 3 ਤਸਕਰ ਗ੍ਰਿਫ਼ਤਾਰ

Amritsar News : ਦਿਵਾਲੀ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਦੇ ਹੱਥ ਇੱਕ ਵੱਡੀ ਸਫਲਤਾ ਲੱਗੀ ਹੈ ਤੇ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਸੰਗਠਿਤ ਹਥਿਆਰਾਂ 'ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ 'ਚੋਂ 10 ਆਧੁਨਿਕ ਪਿਸਤੌਲ ਅਤੇ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ। 

ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਆਰੋਪੀ ਇੱਕ ਅੰਤਰ-ਜ਼ਿਲ੍ਹਾ ਤਸਕਰੀ ਗਿਰੋਹ ਨਾਲ ਜੁੜੇ ਹੋਏ ਸਨ ,ਜੋ ਪਾਕਿਸਤਾਨ ਆਧਾਰਿਤ ਹੈਂਡਲਰ ਨਾਲ ਮਿਲ ਕੇ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਕਰਦੇ ਸਨ। ਇਹ ਹਥਿਆਰ ਪੰਜਾਬ ਦੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕਰਕੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੀ ਸਾਜ਼ਿਸ਼ ਰਚੀ ਗਈ ਸੀ। ਇਸ ਸਬੰਧੀ ਥਾਣਾ ਸਦਰ ਅੰਮ੍ਰਿਤਸਰ ਵਿੱਚ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਪੂਰੇ ਨੈੱਟਵਰਕ ਦੀ ਜਾਂਚ ਜਾਰੀ ਹੈ।


ਕਮਿਸ਼ਨਰ ਨੇ ਕਿਹਾ ਕਿ ਜੇ ਇਹ ਹਥਿਆਰ ਕਿਸੇ ਗੈਂਗ ਜਾਂ ਅਪਰਾਧੀ ਗਿਰੋਹ ਦੇ ਹੱਥ ਲੱਗ ਜਾਂਦੇ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਉਹਨਾਂ ਨੇ ਦੱਸਿਆ ਕਿ ਤਸਕਰਾਂ ਦੇ ਫੋਨ ਅਤੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰਾ ਮਾਡਿਊਲ ਸਾਹਮਣੇ ਆ ਸਕੇ। ਡਰੋਨ ਰਾਹੀਂ ਸਰਹੱਦ ਪਾਰੋਂ ਆ ਰਹੇ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਲੜੀ ਨੂੰ ਰੋਕਣ ਲਈ ਪੁਲਿਸ ਵੱਲੋਂ ਬੀਐਸਐਫ, ਐਨਸੀਪੀ ਅਤੇ ਹੋਰ ਏਜੰਸੀਆਂ ਨਾਲ ਸਾਂਝਾ ਤੌਰ 'ਤੇ ਕੰਮ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਗੁਆਂਢੀ ਮੁਲਕ ਵੱਲੋਂ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਅਤੇ ਸੈਂਸੇਸ਼ਨਲ ਕ੍ਰਾਈਮ ਵਧਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਪਰ ਪੰਜਾਬ ਪੁਲਿਸ ਆਪਣੇ ਫਰਜ਼ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੇ ਹਰੇਕ ਨੈੱਟਵਰਕ ਦਾ ਖ਼ਾਤਮਾ ਕੀਤਾ ਜਾਵੇਗਾ। ਪੰਜਾਬ ਪੁਲਿਸ ਨੇ ਦੁਹਰਾਇਆ ਕਿ ਰਾਜ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਕਾਰਵਾਈ ਅਗਲੇ ਦਿਨਾਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ।

- PTC NEWS

Top News view more...

Latest News view more...

PTC NETWORK
PTC NETWORK