Thu, Dec 18, 2025
Whatsapp

Amritsar News : ਅੰਮ੍ਰਿਤਸਰ 'ਚ ਬੱਚਿਆਂ ਦਾ ਸਹਾਰਾ ਲੈ ਕੇ ਭੀਖ ਮੰਗਣ ਵਾਲੀ ਔਰਤ ਖ਼ਿਲਾਫ ਪੁਲਿਸ ਨੇ ਦਰਜ ਕੀਤਾ ਮਾਮਲਾ

Amritsar News : ਪੰਜਾਬ ਸਰਕਾਰ ਵੱਲੋਂ ਸੜਕਾਂ ਤੇ ਚੌਰਾਹਿਆਂ 'ਤੇ ਭੀਖ ਮੰਗਣ ਦੀ ਪ੍ਰਥਾ ਖ਼ਿਲਾਫ ਸ਼ੁਰੂ ਕੀਤੇ ਗਏ ਅਭਿਆਨ ਤਹਿਤ ਅੰਮ੍ਰਿਤਸਰ 'ਚ ਪਹਿਲੀ ਵੱਡੀ ਕਾਰਵਾਈ ਹੋਈ ਹੈ। ਡੀਸੀ ਦਫ਼ਤਰ ਤੋਂ ਮਿਲੇ ਹੁਕਮਾਂ ਦੇ ਆਧਾਰ 'ਤੇ ਰਣਜੀਤ ਐਵਨਿਊ ਪੁਲਿਸ ਨੇ ਇੱਕ ਔਰਤ ਨਿਰਮਲਾ ਦੇ ਖ਼ਿਲਾਫ ਐਫਆਈਆਰ ਦਰਜ ਕੀਤੀ ਹੈ, ਜੋ ਬੱਚਿਆਂ ਨੂੰ ਅੱਗੇ ਕਰਕੇ ਗੱਡੀਆਂ ਵਾਲਿਆਂ ਤੋਂ ਭੀਖ ਮੰਗ ਰਹੀ ਸੀ

Reported by:  PTC News Desk  Edited by:  Shanker Badra -- July 14th 2025 03:17 PM -- Updated: July 14th 2025 03:30 PM
Amritsar News : ਅੰਮ੍ਰਿਤਸਰ 'ਚ ਬੱਚਿਆਂ ਦਾ ਸਹਾਰਾ ਲੈ ਕੇ ਭੀਖ ਮੰਗਣ ਵਾਲੀ ਔਰਤ ਖ਼ਿਲਾਫ ਪੁਲਿਸ ਨੇ ਦਰਜ ਕੀਤਾ ਮਾਮਲਾ

Amritsar News : ਅੰਮ੍ਰਿਤਸਰ 'ਚ ਬੱਚਿਆਂ ਦਾ ਸਹਾਰਾ ਲੈ ਕੇ ਭੀਖ ਮੰਗਣ ਵਾਲੀ ਔਰਤ ਖ਼ਿਲਾਫ ਪੁਲਿਸ ਨੇ ਦਰਜ ਕੀਤਾ ਮਾਮਲਾ

Amritsar News : ਪੰਜਾਬ ਸਰਕਾਰ ਵੱਲੋਂ ਸੜਕਾਂ ਤੇ ਚੌਰਾਹਿਆਂ 'ਤੇ ਭੀਖ ਮੰਗਣ ਦੀ ਪ੍ਰਥਾ ਖ਼ਿਲਾਫ ਸ਼ੁਰੂ ਕੀਤੇ ਗਏ ਅਭਿਆਨ ਤਹਿਤ ਅੰਮ੍ਰਿਤਸਰ 'ਚ ਪਹਿਲੀ ਵੱਡੀ ਕਾਰਵਾਈ ਹੋਈ ਹੈ। ਡੀਸੀ ਦਫ਼ਤਰ ਤੋਂ ਮਿਲੇ ਹੁਕਮਾਂ ਦੇ ਆਧਾਰ 'ਤੇ ਰਣਜੀਤ ਐਵਨਿਊ ਪੁਲਿਸ ਨੇ ਇੱਕ ਔਰਤ ਨਿਰਮਲਾ ਦੇ ਖ਼ਿਲਾਫ ਐਫਆਈਆਰ ਦਰਜ ਕੀਤੀ ਹੈ, ਜੋ ਬੱਚਿਆਂ ਨੂੰ ਅੱਗੇ ਕਰਕੇ ਗੱਡੀਆਂ ਵਾਲਿਆਂ ਤੋਂ ਭੀਖ ਮੰਗ ਰਹੀ ਸੀ। ਥਾਣਾ ਮੁਖੀ ਰੋਬਿਨ ਹੰਸ ਨੇ ਪੁਸ਼ਟੀ ਕੀਤੀ ਕਿ ਇਹ ਕਾਰਵਾਈ ਡੀਸੀ ਦਫ਼ਤਰ ਦੀ ਸ਼ਿਕਾਇਤ 'ਤੇ ਹੋਈ ਹੈ। ਸਰਕਾਰ ਹੁਣ ਇਹ ਵੀ ਜਾਂਚੇਗੀ ਕਿ ਇਹ ਲੋਕ ਕਿੱਥੋਂ ਦੇ ਰਹਿਣ ਵਾਲੇ ਹਨ ਅਤੇ ਬੱਚੇ ਕਿਨ੍ਹਾਂ ਦੇ ਹਨ।

ਅੰਮ੍ਰਿਤਸਰ ਵਿੱਚ ਸੜਕਾਂ ਅਤੇ ਚੌਰਾਹਿਆਂ 'ਤੇ ਭੀਖ ਮੰਗਣ ਵਾਲਿਆਂ ਦੀ ਗਿਣਤੀ ਵਿਚ ਆ ਰਹੇ ਲਗਾਤਾਰ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਖਤ ਰਵਾਇਆ ਅਪਣਾਇਆ ਹੈ। ਇਸ ਸੰਬੰਧੀ ਡੀਸੀ ਦਫਤਰ ਵੱਲੋਂ ਜਾਰੀ ਹੁਕਮਾਂ ਅਧੀਨ ਰਣਜੀਤ ਐਵਨਿਊ ਪੁਲਿਸ ਨੇ ਨਿਰਮਲਾ ਨਾਮ ਦੀ ਔਰਤ ਦੇ ਖ਼ਿਲਾਫ ਭੀਖ ਮੰਗਣ ਦਾ ਪਹਿਲਾ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਨਿਰਮਲਾ ਨਾਮ ਦੀ ਇੱਕ ਔਰਤ ਸੜਕ ਤੇ ਗੱਡੀਆਂ ਕੋਲ ਜਾ ਕੇ ਬੱਚਿਆਂ ਨੂੰ ਅੱਗੇ ਕਰਕੇ ਭੀਖ ਮੰਗ ਰਹੀ ਸੀ। ਥਾਣਾ ਮੁਖੀ ਰੋਬਿਨ ਹੰਸ ਨੇ ਦੱਸਿਆ ਕਿ ਇਹ ਐਕਸ਼ਨ ਡੀਸੀ ਦਫ਼ਤਰ ਤੋਂ ਮਿਲੀ ਲਿਖਤੀ ਸ਼ਿਕਾਇਤ 'ਤੇ ਲਿਆ ਗਿਆ। ਨਹੀਂ।


ਜ਼ਿਕਰਯੋਗ ਹੈ ਕਿ ਇਹ ਅੰਮ੍ਰਿਤਸਰ ਦੀ ਪਹਿਲੀ ਕਾਰਵਾਈ ਹੈ ਪਰ ਸੰਦੇਸ਼ ਸਾਫ਼ ਹੈ ਕਿ ਭੀਖ ਮੰਗਣ ਦੀ ਵਿਵਸਥਾ ਪਿੱਛੇ ਲੁਕੇ ਮਾਫੀਆ ਤੇ ਨਕਲੀ ਢਾਂਚਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਦਾ ਇਹ ਕਦਮ ਸਿਰਫ ਕਾਨੂੰਨੀ ਨਹੀਂ, ਸਮਾਜਕ ਸੁਧਾਰ ਵੱਲ ਵੀ ਇੱਕ ਅਹਿਮ ਕਦਮ ਸਾਬਤ ਹੋ ਰਿਹਾ

- PTC NEWS

Top News view more...

Latest News view more...

PTC NETWORK
PTC NETWORK