Fri, Jun 5, 2026
Whatsapp

Amritsar Police ਨੂੰ ਮਿਲੀ ਵੱਡੀ ਸਫਲਤਾ; ਅੰਤਰਰਾਸ਼ਟਰੀ ਨਾਜਾਇਜ਼ ਹਥਿਆਰ-ਨਸ਼ੇ ਦਾ ਨੈੱਟਵਰਕ ਬੇਨਕਾਬ, ਅਫਗਾਨ ਨਾਗਰਿਕ ਸਣੇ 6 ਕਾਬੂ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿਚੋਂ 1 ਕਿਲੋ 35 ਗ੍ਰਾਮ ਹੈਰੋਇਨ, 5 ਅਤਿ-ਆਧੁਨਿਕ ਪਿਸਤੌਲ, 2 ਜ਼ਿੰਦਾ ਕਾਰਤੂਸ ਅਤੇ 5 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਪੰਜਾਬ, ਹਰਿਆਣਾ ਅਤੇ ਦਿੱਲੀ ਤੱਕ ਫੈਲਿਆ ਹੋਇਆ ਸੀ ਅਤੇ ਮਾਝਾ ਤੇ ਦੁਆਬਾ ਖੇਤਰਾਂ ਵਿੱਚ ਇਸ ਦੀ ਮਜ਼ਬੂਤ ਪਕੜ ਸੀ।

Reported by:  PTC News Desk  Edited by:  Aarti -- June 05th 2026 05:52 PM
Amritsar Police ਨੂੰ ਮਿਲੀ ਵੱਡੀ ਸਫਲਤਾ; ਅੰਤਰਰਾਸ਼ਟਰੀ ਨਾਜਾਇਜ਼ ਹਥਿਆਰ-ਨਸ਼ੇ ਦਾ ਨੈੱਟਵਰਕ ਬੇਨਕਾਬ, ਅਫਗਾਨ ਨਾਗਰਿਕ ਸਣੇ 6 ਕਾਬੂ

Amritsar Police ਨੂੰ ਮਿਲੀ ਵੱਡੀ ਸਫਲਤਾ; ਅੰਤਰਰਾਸ਼ਟਰੀ ਨਾਜਾਇਜ਼ ਹਥਿਆਰ-ਨਸ਼ੇ ਦਾ ਨੈੱਟਵਰਕ ਬੇਨਕਾਬ, ਅਫਗਾਨ ਨਾਗਰਿਕ ਸਣੇ 6 ਕਾਬੂ

Amritsar Police News : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਹਵਾਲਾ ਕਾਰੋਬਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ, ਹਥਿਆਰ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਇੱਕ ਅਫਗਾਨ ਨਾਗਰਿਕ, ਤਿੰਨ ਹੋਰ ਬਾਲਗ ਅਤੇ ਦੋ ਨਾਬਾਲਗ ਸ਼ਾਮਲ ਹਨ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ਵਿਚੋਂ 1 ਕਿਲੋ 35 ਗ੍ਰਾਮ ਹੈਰੋਇਨ, 5 ਅਤਿ-ਆਧੁਨਿਕ ਪਿਸਤੌਲ, 2 ਜ਼ਿੰਦਾ ਕਾਰਤੂਸ ਅਤੇ 5 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਪੰਜਾਬ, ਹਰਿਆਣਾ ਅਤੇ ਦਿੱਲੀ ਤੱਕ ਫੈਲਿਆ ਹੋਇਆ ਸੀ ਅਤੇ ਮਾਝਾ ਤੇ ਦੁਆਬਾ ਖੇਤਰਾਂ ਵਿੱਚ ਇਸ ਦੀ ਮਜ਼ਬੂਤ ਪਕੜ ਸੀ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਦਾ ਕੰਮ ਕਰਦੇ ਸਨ। ਗ੍ਰਿਫ਼ਤਾਰ ਅਫਗਾਨ ਨਾਗਰਿਕ ਬਾਜ਼ ਮੁਹੰਮਦ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਹਨ ਅਤੇ ਉਹ ਲੰਬੇ ਸਮੇਂ ਤੋਂ ਦਿੱਲੀ ਵਿੱਚ ਰਹਿ ਕੇ ਇਸ ਗੈਰ-ਕਾਨੂੰਨੀ ਨੈੱਟਵਰਕ ਨੂੰ ਚਲਾ ਰਿਹਾ ਸੀ।

ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਅੰਕੁਸ਼ ਅਤੇ ਦੇਸ਼ਰਾਜ ਸਮੇਤ ਕਈ ਹੋਰਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਨੈੱਟਵਰਕ ਨਾਲ ਜੁੜੇ ਲੋਕ ਹਵਾਲਾ ਰਾਹੀਂ ਪੈਸਿਆਂ ਦਾ ਲੈਣ-ਦੇਣ ਕਰਦੇ ਸਨ, ਜਿਸ ਦੀ ਵਿੱਤੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦਿੱਲੀ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਬੈਂਕ ਖਾਤਿਆਂ ਦੀ ਵੀ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਕਾਰਵਾਈ ਨਾਲ ਸਰਹੱਦ ਪਾਰ ਤੋਂ ਚੱਲ ਰਹੇ ਸਮੱਗਲਿੰਗ ਨੈੱਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ। ਪੁਲਿਸ ਦਾ ਮੁੱਖ ਉਦੇਸ਼ ਇਸ ਗਿਰੋਹ ਦੀ ਪੂਰੀ ਸਪਲਾਈ ਚੇਨ ਨੂੰ ਤੋੜਨਾ ਅਤੇ ਇਸ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਜਾਰੀ ਰੱਖੇਗੀ।

ਇਹ ਵੀ ਪੜ੍ਹੋ : Batala ’ਚ ਨੌਜਵਾਨਾਂ ਦੇ ਦੋ ਧੜਿਆਂ ਨੇ ਇੱਕ ਦੂਜੇ ’ਤੇ ਚੱਲੀਆਂ ਤਾਬੜਤੋੜ ਗੋਲੀਆਂ; 1 ਨੌਜਵਾਨ ਦੀ ਹੋਈ ਮੌਤ

- PTC NEWS

Electrical Saftey authority

Top News view more...

Latest News view more...

PTC NETWORK
PTC NETWORK