Amritsar ਪੁਲਿਸ ਦੀ ਵੱਡੀ ਕਾਰਵਾਈ: 3 ਕਿਲੋ 120 ਗ੍ਰਾਮ ਹੈਰੋਇਨ ਸਮੇਤ ਔਰਤਾਂ ਸਮੇਤ ਤਿੰਨ ਗ੍ਰਿਫਤਾਰ
Amritsar News : ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਸ਼ੇ ਦੇ ਕਾਰੋਬਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇੱਕ ਔਰਤ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ 3 ਕਿਲੋਗ੍ਰਾਮ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਰੁਟੀਨ ਨਾਕਾਬੰਦੀ ਅਤੇ ਫੀਲਡ ਨਿਗਰਾਨੀ ਦੌਰਾਨ ਮੋਹਕਮਪੁਰਾ ਦੇ ਕ੍ਰਿਸ਼ਨਾ ਨਗਰ ’ਚ ਸਿਲਵਰ ਸਟੋਨ ਸਕੂਲ ਨੇੜੇ ਇੱਕ ਔਰਤ ਨੂੰ ਸ਼ੱਕੀ ਹਾਲਤ ਵਿੱਚ ਭੱਜਣ ਦੀ ਕੋਸ਼ਿਸ਼ ਕਰਦਿਆਂ ਰੋਕਿਆ ਗਿਆ। ਔਰਤ ਹਰਪ੍ਰੀਤ ਕੌਰ ਨੇ ਪੁਲਿਸ ਨੂੰ ਦੇਖ ਕੇ ਇੱਕ ਪੈਕੇਟ ਸੁੱਟਣ ਦੀ ਕੋਸ਼ਿਸ਼ ਕੀਤੀ, ਜਿਹੜੇ ਵਿੱਚੋਂ 06 ਪੈਕੇਟ ਹੈਰੋਇਨ ਦੇ ਮਿਲੇ। ਪੁਲਿਸ ਨੇ ਤੁਰੰਤ ਹਰਪ੍ਰੀਤ ਕੌਰ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ, ਜਿਸ ਦੌਰਾਨ ਉਸਨੇ ਚਾਰ ਹੋਰ ਸਾਥੀ ਮੁਸਕਾਨ, ਨੀਰਜ ਸ਼ਰਮਾ, ਅਰਸ਼ਦੀਪ ਸਿੰਘ ਅਤੇ ਆਪਣੇ ਪਤੀ ਸਾਗਰ—ਦੇ ਨਾਮ ਖੁਲ੍ਹੇ। ਪੁਲਿਸ ਨੇ ਦੋ ਹੋਰ ਦੋਸ਼ੀਆਂ ਮੁਸਕਾਨ ਅਤੇ ਨੀਰਜ ਸ਼ਰਮਾ ਨੂੰ ਟ੍ਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ, ਜਿਹੜੇ ਰਿਸ਼ਤੇਦਾਰੀ ਵਿੱਚ ਭਰਾ–ਭੈਣ ਹਨ, ਜਦਕਿ ਹਰਪ੍ਰੀਤ ਕੌਰ ਉਨ੍ਹਾਂ ਦੀ ਭਰਜਾਈ ਹੈ।
ਕਮਿਸ਼ਨਰ ਨੇ ਦੱਸਿਆ ਕਿ ਨਾਰਕੋ ਰੈਕੇਟ ਵਿੱਚ ਔਰਤਾਂ ਦੀ ਸ਼ਮੂਲੀਅਤ ਇਸ ਲਈ ਸੀ ਤਾਂ ਜੋ ਪੁਲਿਸ ਦੀ ਨਿਗਰਾਨੀ ਤੋਂ ਬਚਿਆ ਜਾ ਸਕੇ। ਪ੍ਰਾਰੰਭਿਕ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਇਸ ਨੈੱਟਵਰਕ ਨੂੰ ਪਾਕਿਸਤਾਨ ਬੈਠੇ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ, ਜੋ ਖੇਪਾਂ ਨੂੰ ਅੱਗੇ ਪਹੁੰਚਾਉਣ ਲਈ ਸਾਰੇ ਨਿਰਦੇਸ਼ ਦੇਂਦੇ ਸਨ।
ਪੁਲਿਸ ਨੇ ਕਿਹਾ ਕਿ ਅੰਤਰਰਾਸ਼ਟਰੀ ਨਸ਼ਾ ਤਸਕਰੀ ਨਾਲ ਜੁੜੇ ਇਸ ਗਿਰੋਹ ਦੀ ਪੂਰੀ ਚੇਨ ਦੀ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਹੋ ਰਹੀ ਹੈ। ਅੰਮ੍ਰਿਤਸਰ ਪੁਲਿਸ ਦੀ ਇਹ ਕਾਰਵਾਈ ਸੀਮਾ ਪਾਰ ਤੋਂ ਆ ਰਹੀਆਂ ਨਸ਼ਿਆਂ ਦੀਆਂ ਖੇਪਾਂ ’ਤੇ ਵੱਡਾ ਵੱਜਾ ਮੰਨੀ ਜਾ ਰਹੀ ਹੈ।
- PTC NEWS