Tue, Dec 23, 2025
Whatsapp

Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 2 ਨਸ਼ਾ ਤਸਕਰਾਂ ਦੇ ਢਾਹੇ ਘਰ

Amritsar News : ਅੱਜ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਜੰਡਿਆਲਾ ਗੁਰੂ ਨੇੜੇ ਪਿੰਡ ਧਾਰੜ ਵਿਖੇ 2 ਨਸ਼ਾ ਸਮਗਲਰਾਂ ਦੇ ਘਰ ਜੇਸੀਬੀ ਮਸ਼ੀਨ ਦੀ ਸਹਾਇਤਾ ਨਾਲ ਢਾਹ ਦਿੱਤੇ। ਇਸ ਮੌਕੇ ਅਪਰੇਸ਼ਨ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਘਰ ਜੱਗਪ੍ਰੀਤ ਸਿੰਘ ਉਰਫ ਜੱਗਾ ਪੁੱਤਰ ਬਲਵਿੰਦਰ ਸਿੰਘ ਅਤੇ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਬਲਦੇਵ ਸਿੰਘ ਦੇ ਹਨ

Reported by:  PTC News Desk  Edited by:  Shanker Badra -- May 22nd 2025 02:16 PM
Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 2 ਨਸ਼ਾ ਤਸਕਰਾਂ ਦੇ ਢਾਹੇ ਘਰ

Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 2 ਨਸ਼ਾ ਤਸਕਰਾਂ ਦੇ ਢਾਹੇ ਘਰ

Amritsar News : ਅੱਜ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਜੰਡਿਆਲਾ ਗੁਰੂ ਨੇੜੇ ਪਿੰਡ ਧਾਰੜ ਵਿਖੇ 2 ਨਸ਼ਾ ਸਮਗਲਰਾਂ ਦੇ ਘਰ ਜੇਸੀਬੀ ਮਸ਼ੀਨ ਦੀ ਸਹਾਇਤਾ ਨਾਲ ਢਾਹ ਦਿੱਤੇ। ਇਸ ਮੌਕੇ ਅਪਰੇਸ਼ਨ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਘਰ ਜੱਗਪ੍ਰੀਤ ਸਿੰਘ ਉਰਫ ਜੱਗਾ ਪੁੱਤਰ ਬਲਵਿੰਦਰ ਸਿੰਘ ਅਤੇ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਬਲਦੇਵ ਸਿੰਘ ਦੇ ਹਨ। ਉਹਨਾਂ ਦੱਸਿਆ ਕਿ ਇਹ ਦੋਵੇਂ ਲੰਮੇ ਸਮੇਂ ਤੋਂ ਨਸ਼ਾ ਵੇਚਣ ਦਾ ਧੰਦਾ ਕਰ ਰਹੇ ਹਨ। ਜਗਪ੍ਰੀਤ ਸਿੰਘ ਉੱਪਰ ਐਨਡੀਪੀਐਸ ਦੇ 7 ਪਰਚੇ ਦਰਜ ਹਨ ਅਤੇ ਸੱਤੇ ਉੱਤੇ ਐਨਡੀਪੀਐਸ ਦੇ 4 ਪਰਚੇ ਦਰਜ ਹਨ। ਉਹਨਾਂ ਦੱਸਿਆ ਕਿ ਉਕਤ ਦੋਵੇਂ ਦੋਸ਼ੀ ਇਸ ਵਕਤ ਵੀ ਜੇਲ੍ਹ ਵਿੱਚ ਹਨ।

 ਜ਼ਿਲ੍ਹਾ ਪੁਲਿਸ ਮੁਖੀ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਤਹਿਤ ਇਹ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੀਤੀ ਜਾ ਰਹੀ ਪੰਜਵੀਂ ਕਾਰਵਾਈ ਹੈ, ਜਿਸ ਵਿੱਚ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਜ਼ਾਇਜ਼ ਉਸਾਰੀਆਂ ਅਤੇ ਕਬਜ਼ਿਆਂ ਨੂੰ ਹਟਾਇਆ ਗਿਆ ਹੈ। ਉਹਨਾਂ ਕਿਹਾ ਕਿ ਇਹ ਲੋਕ ਜਿਨ੍ਹਾਂ ਨੇ ਆਪਣਾ ਘਰ ਉਸਾਰਨ ਲਈ ਕਈ ਲੋਕਾਂ ਦੇ ਘਰ ਉਜਾੜ ਦਿੱਤੇ ਨੂੰ ਮਹਿਲਾਂ ਦਾ ਸੁੱਖ ਨਹੀਂ ਲੈਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜੋ ਵੀ ਵਿਅਕਤੀ ਇਸ ਗੈਰ ਕਾਨੂੰਨੀ ਧੰਦੇ ਵਿੱਚ ਸ਼ਾਮਿਲ ਹੈ, ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਿਸ ਤਹਿਤ ਦੋਸ਼ੀ ਵਿਅਕਤੀ ਨੂੰ ਜੇਲ੍ਹ ਦੇ ਨਾਲ ਨਾਲ ਉਸ ਦੀ ਸੰਪਤੀ ਜ਼ਬਤ ਕੀਤੀ ਜਾਣੀ ਜਾਂ ਉਸ ਦੀਆਂ ਨਜਾਇਜ਼ ਉਸਾਰੀਆਂ ਨੂੰ ਢਾਇਆ ਜਾਣਾ ਸ਼ਾਮਿਲ ਹੈ।


ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਸਾਨੂੰ ਆਮ ਜਨਤਾ ਦਾ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਉਹਨਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਸਹਾਇਤਾ ਸੂਚਨਾ ਦੇ ਆਧਾਰ ਉੱਤੇ ਹੀ ਪੰਜਾਬ ਪੁਲਿਸ ਲਗਾਤਾਰ ਨਸ਼ੇ ਦੀਆਂ ਵੱਡੀਆਂ ਵੱਡੀਆਂ ਖੇਪਾਂ ਬਰਾਮਦ ਕਰ ਰਹੀ ਹੈ। ਇਸ ਦੇ ਇਲਾਵਾ ਲੋਕਾਂ ਨੇ ਆਪ ਮੁਹਾਰੇ ਪੁਲਿਸ ਨਾਲ ਨਸ਼ੇ ਦੇ ਸੌਦਾਗਰਾਂ ਦੀ ਜਾਣਕਾਰੀ ਸਾਂਝੀ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਹੈ, ਜੋ ਕਿ ਕਾਬਲ ਏ ਤਾਰੀਫ ਹੈ। 

ਜ਼ਿਲ੍ਹਾ ਪੁਲਿਸ ਮੁਖੀ ਨੇ ਇਹ ਵੀ ਦੱਸਿਆ ਕਿ ਜੋ ਲੋਕ ਨਸ਼ਿਆਂ ਦੇ ਆਦੀ ਹਨ, ਉਹਨਾਂ ਨੂੰ ਰੋਗੀ ਸਮਝਦੇ ਹੋਏ, ਲੋਕਾਂ ਵੱਲੋਂ ਇਹਨਾਂ ਦਾ ਇਲਾਜ ਕਰਵਾਉਣ ਲਈ ਨਸ਼ਾ ਛੁਡਾਊ ਕੇਂਦਰਾਂ ਜਾਂ ਓਟਸ ਸੈਂਟਰਾਂ ਦਾ ਸਹਾਰਾ ਵੀ ਲਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਵੇਲੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਉਕਤ ਕਿਸਮ ਦੇ ਰੋਗੀਆਂ ਦੇ ਇਲਾਜ ਲਈ 720 ਬੈਡਾਂ ਦੀ ਵਿਵਸਥਾ ਕੀਤੀ ਹੈ ਜਿੱਥੇ ਹਰੇਕ ਰੋਗੀ ਦਾ ਇਲਾਜ ਕੀਤਾ ਜਾ ਰਿਹਾ ਹੈ। 

- PTC NEWS

Top News view more...

Latest News view more...

PTC NETWORK
PTC NETWORK