Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 2 ਦੇਸੀ ਕੱਟੇ , 01 ਜਿੰਦਾ ਰੌਂਦ ਅਤੇ ਇੱਕ ਮੋਟਰ ਸਾਈਕਲ ਸਮੇਤ 2 ਦੋਸ਼ੀ ਗ੍ਰਿਫਤਾਰ
Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕਾਮਯਾਬੀ ਹਾਸਿਲ ਕਰਦਿਆਂ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਇੰਦਰਜੀਤ ਸਿੰਘ ਡੀ.ਐਸ.ਪੀ ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਰਾਜਾਸਾਂਸੀ ਪੁਲਿਸ ਵੱਲੋਂ 02 ਦੇਸੀ ਕੱਟੇ (ਪਿਸਟਲ), 01 ਜਿੰਦਾ ਰੌਂਦ 315 ਬੋਰ ਅਤੇ ਇੱਕ ਮੋਟਰ ਸਾਈਕਲ ਸਮੇਤ 02 ਦੋਸ਼ੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਮਨਿੰਦਰ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਥਾਣਾ ਰਾਜਾਸਾਂਸੀ ਪੁਲਿਸ ਕਸਬਾ ਰਾਜਾਸਾਂਸੀ ਵਿਖੇ ਚੈਕਿੰਗ ਦੌਰਾਨ ਇੱਕ ਸ਼ੱਕੀ ਮੋਟਰ ਸਾਈਕਲ ਜਿਸ 'ਤੇ ਦੋ ਨੌਜਵਾਨ ਸਵਾਰ ਸਨ ਨੂੰ ਰੋਕ ਕੇ ਜਦੋਂ ਚੈਕਿੰਗ ਕੀਤੀ ਗਈ ਤਾਂ ਮੋਟਰ ਸਾਈਕਲ ਸਵਾਰ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਕਲਮਪ੍ਰੀਤ ਸਿੰਘ ਕੋਲੋ ਉਕਤ ਦੇਸੀ ਕੱਟੇ ਬ੍ਰਾਮਦ ਕਰਕੇ ਉਕਤ ਦੋਵਾਂ ਦੋਸ਼ੀਆ ਖਿਲਾਫ ਥਾਣਾ ਰਾਜਾਸਾਂਸੀ ਵਿਖੇ ਮੁਕੱਦਮਾ ਨੰ. 99 ਮਿਤੀ 25-06-2025 ਜੁਰਮ 25 ਅਸਲਾ ਅੇਕਟ ਤਹਿਤ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਉਕਤ ਗ੍ਰਿਫਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿਕਾਂ ਨੂੰ ਖੰਘਾਲਿਆ ਜਾ ਰਿਹਾ ਹੈ ਅਤੇ ਇਸ ਮਾਮਲੇ ਵਿੱਚ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ,ਉਸ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਗ੍ਰਿਫ਼ਤਾਰ ਦੋਸ਼ੀ :
1. ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਬੱਲ ਥਾਣਾ ੲੈਅਰਪੋਰਟ
2. ਕਮਲਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਤਹੀਰਪੁਰ ਯੂ.ਪੀ
ਰਿਕਵਰੀ:-
1. 02 ਦੇਸੀ ਕੱਟੇ (ਪਿਸਟਲ)
2. 01 ਜਿੰਦਾ ਰੌਂਦ 315 ਬੋਰ
3. ਇੱਕ ਮੋਟਰ ਸਾਈਕਲ
- PTC NEWS