Amritsar ਪੁਲਿਸ ਵੱਲੋਂ 4 ਪਿਸਟਲ, 24 ਜਿੰਦਾ ਰੌਂਦ, 1 ਕਿੱਲੋ ਅਫੀਮ ਅਤੇ 25 ਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫਤਾਰ
Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ,ਜਦੋਂ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵੱਲੋਂ 04 ਪਿਸਟਲ, 24 ਜਿੰਦਾ ਰੌਂਦ, 01 ਕਿੱਲੋ ਅਫੀਮ ਅਤੇ 25 ਗ੍ਰਾਮ ਹੈਰੋਇਨ ਸਮੇਤ 02 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਮਾਣਯੋਗ ਸ਼੍ਰੀ ਸੁਹੇਲ ਮੀਰ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਜੀ ਦੀਆਂ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀ ਅਦਿੱਤਿਆ ਵਾਰੀਅਰ ਆਈ.ਪੀ.ਐਸ., ਐਸ.ਪੀ.(ਡੀ) ਜੀ ਅਤੇ ਸ਼੍ਰੀ ਗੁਰਿੰਦਰਪਾਲ ਸਿੰਘ ਡੀ.ਐਸ.ਪੀ.(ਡੀ) ਜੀ ਦੀ ਅਗਵਾਈ ਹੇਠ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਵੱਲੋਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਸਪੈਸ਼ਲ ਸੈੱਲ ਦੀ ਟੀਮ ਵੱਲੋਂ ਨਵੇਂ ਬਣ ਰਹੇ ਪੁੱਲ ਨੇੜੇ ਪਿੰਡ ਬੋਪਾਰਾਏ ਬਾਜ਼ ਸਿੰਘ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਕਿ ਪਿੰਡ ਖੁਰਮਾਣੀਆ ਵੱਲੋਂ ਇੱਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਿਸ ਟੀਮ ਵੱਲੋਂ ਮੋਟਰਸਾਈਕਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਵੱਲੋਂ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ।
ਪੁੱਛਗਿੱਛ ਦੌਰਾਨ ਉਨ੍ਹਾਂ ਨੇ ਆਪਣਾ ਨਾਮ ਸੁਖਰਾਜ ਸਿੰਘ ਉਰਫ ਜੋਬਨ ਅਤੇ ਜਸਕਰਨ ਸਿੰਘ ਦੱਸਿਆ। ਦੋਵਾਂ ਦੀ ਤਲਾਸ਼ੀ ਲੈਣ ‘ਤੇ ਉਪਰੋਕਤ ਅਸਲਾ, ਨਸ਼ੀਲੇ ਪਦਾਰਥ, ਮੋਬਾਇਲ ਫੋਨ ਅਤੇ ਮੋਟਰਸਾਈਕਲ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਲੋਪੋਕੇ ਵਿਖੇ ਮੁਕੱਦਮਾ ਨੰਬਰ 331 ਮਿਤੀ 18.12.2025 ਜੁਰਮ 18/21/25/29/61/85 ਐਨ.ਡੀ.ਪੀ.ਐਸ. ਐਕਟ ਅਤੇ 25(8)-54-59 ਅਸਲਾ ਐਕਟ ਤਹਿਤ ਦਰਜ ਕਰਕੇ ਅਗਲੀ ਤਫਤੀਸ਼ ਕੀਤੀ ਜਾ ਰਹੀ ਹੈ।
ਗ੍ਰਿਫਤਾਰ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਗਹਿਰਾਈ ਨਾਲ ਖੰਗਾਲਿਆ ਜਾ ਰਿਹਾ ਹੈ ਅਤੇ ਜਾਂਚ ਦੌਰਾਨ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਗ੍ਰਿਫਤਾਰ ਦੋਸ਼ੀ:
1. ਸੁਖਰਾਜ ਸਿੰਘ ਉਰਫ ਜੋਬਨ ਪੁੱਤਰ ਅਵਤਾਰ ਸਿੰਘ, ਵਾਸੀ ਜੋਂਸ ਮੁਹਾਰ, ਥਾਣਾ ਅਜਨਾਲਾ
2. ਜਸਕਰਨ ਸਿੰਘ ਪੁੱਤਰ ਬੂਟਾ ਸਿੰਘ, ਵਾਸੀ ਜੋਂਸ ਮੁਹਾਰ, ਥਾਣਾ ਅਜਨਾਲਾ
ਬਰਾਮਦਗੀ:
1. 02 ਪਿਸਟਲ ਗਲੌਕ (9 ਐਮਐਮ)
2. 02 ਪਿਸਟਲ (.30 ਬੋਰ)
3. 24 ਜਿੰਦਾ ਰੌਂਦ (20 ਰੌਂਦ .30 ਬੋਰ, 04 ਰੌਂਦ 9 ਐਮਐਮ)
4. 01 ਕਿੱਲੋ ਅਫੀਮ
5. 25 ਗ੍ਰਾਮ ਹੈਰੋਇਨ
6. 02 ਮੋਬਾਇਲ ਫੋਨ
7. 01 ਮੋਟਰਸਾਈਕਲ
- PTC NEWS