Wed, Sep 30, 2026
Whatsapp

Amritsar News : ਮੈਮੋਰੀਅਲ ਸਕੂਲ ਦੀ 15 ਸਾਲਾ ਵਿਦਿਆਰਥਣ ਨੇ ਜੀਵਨਲੀਲ੍ਹਾ ਕੀਤੀ ਸਮਾਪਤ, ਅਧਿਆਪਕਾ 'ਤੇ ਗੰਭੀਰ ਇਲਜ਼ਾਮ

Amritsars Memorial School Student Death : ਪਰਿਵਾਰ ਦਾ ਦੋਸ਼ ਹੈ ਕਿ ਜਦੋਂ ਕੋਮਲ ਲਗਭਗ ਇੱਕ ਮਹੀਨੇ ਬਾਅਦ ਮੁੜ ਸਕੂਲ ਗਈ ਤਾਂ ਉੱਥੇ ਇੱਕ ਮੈਡਮ ਵੱਲੋਂ ਉਸ ਨਾਲ ਕਥਿਤ ਤੌਰ 'ਤੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਅਤੇ ਉਸ ਨੂੰ ਸਕੂਲ ਤੋਂ ਕੱਢ ਦਿੱਤਾ ਗਿਆ।

Reported by:  PTC News Desk  Edited by:  KRISHAN KUMAR SHARMA -- September 30th 2026 04:24 PM
Amritsar News : ਮੈਮੋਰੀਅਲ ਸਕੂਲ ਦੀ 15 ਸਾਲਾ ਵਿਦਿਆਰਥਣ ਨੇ ਜੀਵਨਲੀਲ੍ਹਾ ਕੀਤੀ ਸਮਾਪਤ, ਅਧਿਆਪਕਾ 'ਤੇ ਗੰਭੀਰ ਇਲਜ਼ਾਮ

Amritsar News : ਮੈਮੋਰੀਅਲ ਸਕੂਲ ਦੀ 15 ਸਾਲਾ ਵਿਦਿਆਰਥਣ ਨੇ ਜੀਵਨਲੀਲ੍ਹਾ ਕੀਤੀ ਸਮਾਪਤ, ਅਧਿਆਪਕਾ 'ਤੇ ਗੰਭੀਰ ਇਲਜ਼ਾਮ

Amritsars Memorial School Student Death : ਅੰਮ੍ਰਿਤਸਰ ਦੇ ਮਾਲ ਮੰਡੀ ਇਲਾਕੇ ਵਿੱਚ ਸਥਿਤ ਮੈਮੋਰੀਅਲ ਸਕੂਲ ਦੀ 14-15 ਸਾਲਾ ਵਿਦਿਆਰਥਣ ਕੋਮਲ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ, ਜਦਕਿ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਸੜਕ 'ਤੇ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਸਕੂਲ ਅਧਿਆਪਕ 'ਤੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਦਾ ਇਲਜ਼ਾਮ

ਪਰਿਵਾਰਕ ਮੈਂਬਰਾਂ ਦੇ ਮੁਤਾਬਕ ਕੋਮਲ ਮਾਲਮੰਡੀ ਮੈਮੋਰੀਅਲ ਸਕੂਲ ਵਿੱਚ ਪੜ੍ਹਦੀ ਸੀ। ਕੁਝ ਦਿਨ ਪਹਿਲਾਂ ਸਕੂਲ ਵਿੱਚ ਕੁਝ ਬੱਚਿਆਂ ਨਾਲ ਹੋਏ ਆਪਸੀ ਵਿਵਾਦ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਉਸ ਨੂੰ ਕਥਿਤ ਤੌਰ 'ਤੇ 10 ਤੋਂ 15 ਦਿਨਾਂ ਲਈ ਸਕੂਲ ਤੋਂ ਬਾਹਰ ਕਰ ਦਿੱਤਾ ਗਿਆ ਸੀ। ਪਰਿਵਾਰ ਦਾ ਦੋਸ਼ ਹੈ ਕਿ ਜਦੋਂ ਕੋਮਲ ਲਗਭਗ ਇੱਕ ਮਹੀਨੇ ਬਾਅਦ ਮੁੜ ਸਕੂਲ ਗਈ ਤਾਂ ਉੱਥੇ ਇੱਕ ਮੈਡਮ ਵੱਲੋਂ ਉਸ ਨਾਲ ਕਥਿਤ ਤੌਰ 'ਤੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਅਤੇ ਉਸ ਨੂੰ ਸਕੂਲ ਤੋਂ ਕੱਢ ਦਿੱਤਾ ਗਿਆ।

(ਖੁਦਕੁਸ਼ੀ ਇੱਕ ਗੰਭੀਰ ਮਾਨਸਿਕ ਸਿਹਤ ਸਮੱਸਿਆ ਹੈ। ਜੇਕਰ ਤੁਸੀਂ ਜਾਂ ਤੁਹਾਡਾ ਕੋਈ ਜਾਣਕਾਰ ਮਾਨਸਿਕ ਪ੍ਰੇਸ਼ਾਨੀ ਜਾਂ ਖੁਦਕੁਸ਼ੀ ਦੇ ਵਿਚਾਰਾਂ ਦਾ ਸਾਹਮਣਾ ਕਰ ਰਿਹਾ ਹੈ, ਤਾਂ ਤੁਰੰਤ ਮਦਦ ਲਓ। ਭਰੋਸੇਮੰਦ ਪਰਿਵਾਰ ਜਾਂ ਦੋਸਤਾਂ ਨਾਲ ਸੰਪਰਕ ਕਰੋ, ਜਾਂ ਸਹਾਇਤਾ ਲਈ ਭਾਰਤ ਸਰਕਾਰ ਦੀ ਜੀਵਨ ਆਸਥਾ ਹੈਲਪਲਾਈਨ 1800 233 3330 'ਤੇ ਸੰਪਰਕ ਕਰੋ। ਤੁਸੀਂ ਇਕੱਲੇ ਨਹੀਂ ਹੋ, ਅਤੇ ਮਦਦ ਉਪਲਬਧ ਹੈ।)

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਮੈਡਮ ਵੱਲੋਂ ਕੋਮਲ ਦੀ ਪੜ੍ਹਾਈ ਅਤੇ ਉਸ ਦੇ ਭਵਿੱਖ ਦੇ ਸੁਪਨਿਆਂ ਨੂੰ ਲੈ ਕੇ ਵੀ ਕਥਿਤ ਤੌਰ 'ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ। ਪਰਿਵਾਰ ਮੁਤਾਬਕ ਕੋਮਲ ਪੁਲਿਸ ਅਫ਼ਸਰ ਬਣਨਾ ਚਾਹੁੰਦੀ ਸੀ, ਪਰ ਮੈਡਮ ਵੱਲੋਂ ਉਸ ਦੀ ਇਸ ਸੋਚ ਦਾ ਵੀ ਮਜ਼ਾਕ ਉਡਾਇਆ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਇਨ੍ਹਾਂ ਘਟਨਾਵਾਂ ਕਾਰਨ ਬੱਚੀ ਮਾਨਸਿਕ ਤੌਰ 'ਤੇ ਕਾਫ਼ੀ ਪਰੇਸ਼ਾਨ ਹੋ ਗਈ ਸੀ ਅਤੇ ਇਸ ਤੋਂ ਬਾਅਦ ਉਸ ਨੇ ਖ਼ੁਦਕੁਸ਼ੀ ਵਰਗਾ ਖ਼ੌਫ਼ਨਾਕ ਕਦਮ ਚੁੱਕ ਲਿਆ।

ਪਰਿਵਾਰ ਨੇ ਲਾਇਆ ਧਰਨਾ, ਮੈਡਮ ਨੂੰ ਨੌਕਰੀ ਤੋਂ ਕੱਢਣ ਦੀ ਮੰਗ

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਸੜਕ 'ਤੇ ਧਰਨਾ ਲਗਾ ਦਿੱਤਾ। ਧਰਨਾਕਾਰੀਆਂ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਕਰਨ, ਦੋਸ਼ੀ ਮੈਡਮ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਮੈਡਮ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਨਾਲ-ਨਾਲ ਉਸ ਦੀ ਨੌਕਰੀ ਖ਼ਤਮ ਕਰਨ ਦੀ ਵੀ ਮੰਗ ਕੀਤੀ ਗਈ ਹੈ। ਹਾਲਾਂਕਿ, ਇਹ ਸਾਰੇ ਦੋਸ਼ ਪਰਿਵਾਰਕ ਮੈਂਬਰਾਂ ਵੱਲੋਂ ਲਗਾਏ ਗਏ ਹਨ। ਮਾਮਲੇ ਦੀ ਅਸਲ ਸਥਿਤੀ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਸਕੂਲ ਪ੍ਰਬੰਧਕਾਂ ਜਾਂ ਸੰਬੰਧਿਤ ਮੈਡਮ ਦਾ ਪੱਖ ਇਸ ਜਾਣਕਾਰੀ ਵਿੱਚ ਉਪਲਬਧ ਨਹੀਂ ਹੈ।

ਇਹ ਵੀ ਪੜ੍ਹੋ...

LPU Violence : ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਯੂਨੀਵਰਸਿਟੀ ਹਿੰਸਾ ਮਾਮਲੇ ਦੀ ਜਾਂਚ ਰਿਪੋਰਟ ਕੀਤੀ ਤਲਬ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK