Sun, Nov 15, 2026
Whatsapp

ਆਂਗਨਵਾੜੀ ਮੁਲਾਜ਼ਮਾਂ ਵੱਲੋਂ 17 ਨਵੰਬਰ ਤੋਂ ਪੰਜਾਬ ਭਰ 'ਚ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

Punjab Aanganwari Employees Union : ਹਰਗੋਬਿੰਦ ਕੌਰ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਨੂੰ ਸੌਂਪ ਕੇ ਵੱਡੇ ਪੱਧਰ 'ਤੇ ਲੁੱਟ ਕੀਤੀ ਜਾ ਰਹੀ ਹੈ। ਇਸ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ।

Reported by:  PTC News Desk  Edited by:  KRISHAN KUMAR SHARMA -- November 15th 2026 05:42 PM
ਆਂਗਨਵਾੜੀ ਮੁਲਾਜ਼ਮਾਂ ਵੱਲੋਂ 17 ਨਵੰਬਰ ਤੋਂ ਪੰਜਾਬ ਭਰ 'ਚ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

ਆਂਗਨਵਾੜੀ ਮੁਲਾਜ਼ਮਾਂ ਵੱਲੋਂ 17 ਨਵੰਬਰ ਤੋਂ ਪੰਜਾਬ ਭਰ 'ਚ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

Punjab Aanganwari Employees Union : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਸਮੇਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਉਨ੍ਹਾਂ ਦਾ ਮਾਣ-ਭੱਤਾ ਦੁੱਗਣਾ ਕੀਤਾ ਜਾਵੇਗਾ। ਪਰ ਸਰਕਾਰ ਦਾ ਪੰਜ ਸਾਲਾਂ ਦਾ ਕਾਰਜਕਾਲ ਬੀਤਣ ਦੇ ਨੇੜੇ ਹੈ, ਇਸ ਦੇ ਬਾਵਜੂਦ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਨਾ ਤਾਂ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ 'ਤੇ ਕੋਈ ਗੱਲਬਾਤ ਕੀਤੀ ਹੈ ਅਤੇ ਨਾ ਹੀ ਮੁੱਖ ਮੰਤਰੀ ਨੇ ਇੱਕ ਵਾਰ ਵੀ ਆਂਗਣਵਾੜੀ ਜਥੇਬੰਦੀਆਂ ਨੂੰ ਮਿਲਣ ਦਾ ਸਮਾਂ ਦਿੱਤਾ ਹੈ।

ਹਰਗੋਬਿੰਦ ਕੌਰ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਰਾਸ਼ਨ ਦੀ ਸਪਲਾਈ ਪ੍ਰਾਈਵੇਟ ਕੰਪਨੀਆਂ ਨੂੰ ਸੌਂਪ ਕੇ ਵੱਡੇ ਪੱਧਰ 'ਤੇ ਲੁੱਟ ਕੀਤੀ ਜਾ ਰਹੀ ਹੈ। ਇਸ ਨਾਲ ਮਾਵਾਂ ਅਤੇ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਆਂਗਣਵਾੜੀ ਕੇਂਦਰਾਂ ਵਿੱਚ ਰਾਸ਼ਨ ਦੇ ਨਾਂ 'ਤੇ ਮਾੜੀ ਗੁਣਵੱਤਾ ਵਾਲਾ ਸਾਮਾਨ ਭੇਜਿਆ ਜਾ ਰਿਹਾ ਹੈ, ਜਦਕਿ ਇਸ ਕੰਮ 'ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।

ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਅਤੇ ਵਾਅਦਾ ਖਿਲਾਫ਼ੀ ਦੇ ਵਿਰੋਧ ਵਿੱਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 17 ਨਵੰਬਰ ਤੋਂ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਇਹ ਰੋਸ ਮੁਹਿੰਮ 6 ਦਸੰਬਰ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਜਥੇਬੰਦੀ ਦੀ ਸੂਬਾ ਕਮੇਟੀ ਵੱਲੋਂ ਮੀਟਿੰਗ ਕਰਕੇ ਸੰਘਰਸ਼ ਦਾ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਵੱਲ ਅਜੇ ਵੀ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ

fJj th

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK