Sun, Dec 14, 2025
Whatsapp

Amritsar News : ਅੰਮ੍ਰਿਤਸਰ ਸਿਵਲ ਹਸਪਤਾਲ ‘ਚ ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ

Amritsar News : ਅੰਮ੍ਰਿਤਸਰ ਸਿਵਲ ਹਸਪਤਾਲ ਦੇ ਅੰਦਰ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਵਰਕਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਨੂੰ ਲੈ ਕੇ ਜ਼ਿਲਾ ਪ੍ਰੋਗਰਾਮ ਅਫਸਰ ਦੇ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਅਤੇ ਨਾਰਾਬਾਜ਼ੀ ਕੀਤੀ। ਇਸ ਮੌਕੇ ਤੇ ਵਰਕਰਾਂ ਨੇ ਜ਼ਿਲਾ ਪ੍ਰੋਗਰਾਮ ਅਫਸਰ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਵੀ ਸੌਂਪਿਆ

Reported by:  PTC News Desk  Edited by:  Shanker Badra -- October 01st 2025 01:41 PM
Amritsar News : ਅੰਮ੍ਰਿਤਸਰ ਸਿਵਲ ਹਸਪਤਾਲ ‘ਚ ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ

Amritsar News : ਅੰਮ੍ਰਿਤਸਰ ਸਿਵਲ ਹਸਪਤਾਲ ‘ਚ ਆਂਗਣਵਾੜੀ ਵਰਕਰਾਂ ਤੇ ਆਸ਼ਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ

Amritsar News : ਅੰਮ੍ਰਿਤਸਰ ਸਿਵਲ ਹਸਪਤਾਲ ਦੇ ਅੰਦਰ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਵਰਕਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਨੂੰ ਲੈ ਕੇ ਜ਼ਿਲਾ ਪ੍ਰੋਗਰਾਮ ਅਫਸਰ ਦੇ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਅਤੇ ਨਾਰਾਬਾਜ਼ੀ ਕੀਤੀ। ਇਸ ਮੌਕੇ ਤੇ ਵਰਕਰਾਂ ਨੇ ਜ਼ਿਲਾ ਪ੍ਰੋਗਰਾਮ ਅਫਸਰ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਵੀ ਸੌਂਪਿਆ। 

ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀ ਮਾਨਤਾ ਸਰਕਾਰ ਵੱਲੋਂ ਰੋਕੀ ਹੋਈ ਹੈ, ਜਿਸ ਕਾਰਨ ਹਾਲਾਤ ਬਹੁਤ ਗੰਭੀਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਸਹੇਲੀਆਂ ਵਿੱਚੋਂ ਕਈਆਂ ਵਿਧਵਾ ਹਨ, ਕਈ ਤਲਾਕਸ਼ੁਦਾ ਹਨ ਅਤੇ ਕਈਆਂ ਦੇ ਘਰ ਦੀ ਹਾਲਤ ਬਹੁਤ ਖਰਾਬ ਹੈ। ਅਸੀਂ ਰਾਸ਼ਨ ਕਿੱਥੋਂ ਲਿਆਈਏ, ਬੱਚਿਆਂ ਦੀ ਪੜ੍ਹਾਈ ਕਿਵੇਂ ਚਲਾਈਏ, ਇਹ ਸਭ ਤੋਂ ਵੱਡਾ ਪ੍ਰਸ਼ਨ ਬਣ ਚੁੱਕਾ ਹੈ।


ਉਨ੍ਹਾਂ ਉਦਾਹਰਣ ਦੇ ਤੌਰ ‘ਤੇ ਸੁਨਾਮ ਦੀ ਵਰਕਰ ਕੁਲਜੀਤ ਕੌਰ ਦਾ ਜ਼ਿਕਰ ਕੀਤਾ, ਜੋ ਬਿਮਾਰੀ ਕਾਰਨ ਮੌਤ ਦਾ ਸ਼ਿਕਾਰ ਹੋ ਗਈ ਪਰ ਉਸਦੇ ਪਰਿਵਾਰ ਨੂੰ ਵੀ ਕੋਈ ਮਦਦ ਨਹੀਂ ਮਿਲੀ। ਬਰਿੰਦਰਜੀਤ ਕੌਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ 17 ਅਕਤੂਬਰ ਤੱਕ ਫੰਡ ਜਾਰੀ ਨਹੀਂ ਕਰਦੀ ਤਾਂ ਸੂਬਾ ਪੱਧਰ ‘ਤੇ ਵਰਕਰ ਕਾਲੇ ਝੰਡੇ ਲੈ ਕੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ “ਸਾਨੂੰ ਮਜਬੂਰ ਹੋ ਕੇ ਸਰਕਾਰ ਖ਼ਿਲਾਫ਼ ਕਾਲੀ ਦਿਵਾਲੀ ਮਨਾਉਣੀ ਪਵੇਗੀ ਅਤੇ ਉੱਚ ਪੱਧਰ ਤੇ ਆਪਣਾ ਗੁੱਸਾ ਪ੍ਰਗਟ ਕਰਨਾ ਪਵੇਗਾ।

ਦੂਜੇ ਪਾਸੇ ਜ਼ਿਲਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਨੇ ਵਰਕਰਾਂ ਵੱਲੋਂ ਦਿੱਤੇ ਗਏ ਮੰਗ ਪੱਤਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਤਨਖ਼ਾਹਾਂ ਵਿੱਚ ਹੋਈ ਦੇਰੀ ਸਿਰਫ਼ ਤਕਨੀਕੀ ਖ਼ਾਮੀ ਕਾਰਨ ਸੀ। ਉਨ੍ਹਾਂ ਦੱਸਿਆ ਕਿ “ਡੇਟਾ ਬੈਂਕ ਛੇ ਮਹੀਨਿਆਂ ਦਾ ਕੁਝ ਤਕਨੀਕੀ ਕਾਰਨਾਂ ਕਰਕੇ ਪੈਂਡਿੰਗ ਸੀ ਪਰ ਹੁਣ ਉਹ ਪੂਰਾ ਹੋ ਗਿਆ ਹੈ। ਅੱਜ ਜਾਂ ਕੱਲ ਤੱਕ ਪੈਸਾ ਵਰਕਰਾਂ ਦੇ ਖਾਤਿਆਂ ਵਿੱਚ ਪਹੁੰਚ ਜਾਵੇਗਾ। 

ਉਨ੍ਹਾਂ ਯਕੀਨ ਦਿਵਾਇਆ ਕਿ ਸਰਕਾਰ ਦੀ ਨੀਤੀ ਵਿੱਚ ਕੋਈ ਕਮੀ ਨਹੀਂ, ਸਗੋਂ ਸਿਰਫ਼ ਪੋਰਟਲ ਬਦਲਣ ਕਾਰਨ ਪ੍ਰਕਿਰਿਆ ਵਿਚ ਦੇਰੀ ਆਈ। ਜ਼ਿਲਾ ਪ੍ਰੋਗਰਾਮ ਅਫਸਰ ਨੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਹੁਣ ਦੇਰੀ ਬਿਲਕੁਲ ਨਹੀਂ ਹੋਵੇਗੀ ਅਤੇ ਹਰ ਹਾਲਤ ਵਿੱਚ ਬਕਾਇਆ ਰਕਮ ਜਾਰੀ ਕਰ ਦਿੱਤੀ ਜਾਵੇਗੀ। ਇਸ ਪ੍ਰਦਰਸ਼ਨ ਦੌਰਾਨ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਰੇਬਾਜ਼ੀ ਕੀਤੀ ਗਈ ਅਤੇ ਆਪਣੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਅਪੀਲ ਕੀਤੀ ਗਈ।

- PTC NEWS

Top News view more...

Latest News view more...

PTC NETWORK
PTC NETWORK